October 13, 2026, 8:06 pm
----------- Advertisement -----------
HomeNewsਹਾਈ ਕੋਰਟ ਨੇ ਨਗਰ ਨਿਗਮ ਵੱਲੋਂ ਸੀਲ ਕੀਤੇ 33 ਟੈਕਸੀ ਸਟੈਂਡਾਂ ਨੂੰ...

ਹਾਈ ਕੋਰਟ ਨੇ ਨਗਰ ਨਿਗਮ ਵੱਲੋਂ ਸੀਲ ਕੀਤੇ 33 ਟੈਕਸੀ ਸਟੈਂਡਾਂ ਨੂੰ ਮੁੜ ਖੋਲ੍ਹਣ ਦੇ ਜਾਰੀ ਕੀਤੇ ਹੁਕਮ

Published on

----------- Advertisement -----------

ਚੰਡੀਗੜ੍ਹ ਨਗਰ ਨਿਗਮ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਵੱਲੋਂ ਨਗਰ ਨਿਗਮ ਵੱਲੋਂ ਸੀਲ ਕੀਤੇ 33 ਟੈਕਸੀ ਸਟੈਂਡਾਂ ਨੂੰ ਮੁੜ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਨਿਗਮ ਵੱਲੋਂ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਹੁਣ ਮਾਮਲੇ ਦੀ ਅਗਲੀ ਸੁਣਵਾਈ 15 ਨਵੰਬਰ ਨੂੰ ਹੋਵੇਗੀ। 

 ਨਗਰ ਨਿਗਮ ਦੇ ਰੋਡ ਵਿੰਗ ਨੇ ਬੀਤੇ ਬੁੱਧਵਾਰ ਨੂੰ ਅਭਿਆਨ ਚਲਾਇਆ ਅਤੇ ਸ਼ਹਿਰ ਦੇ 59 ਵਿੱਚੋਂ 33 ਟੈਕਸੀ ਸਟੈਂਡ ਸੀਲ ਕੀਤੇ ਸਨ। ਉਨ੍ਹਾਂ ਦਾ ਸਾਮਾਨ ਬਾਹਰ ਕੱਢ ਕੇ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਉਨ੍ਹਾਂ ’ਤੇ ਨਿਗਮ ਦਾ ਨੋਟਿਸ ਚਿਪਕਾ ਦਿੱਤਾ ਸੀ। ਟੈਕਸੀ ਸਟੈਂਡ ਯੂਨੀਅਨ ਨੇ ਇਸ ਮਾਮਲੇ ‘ਚ ਪਹਿਲਾਂ ਹੀ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ ਪਰ ਵਕੀਲਾਂ ਦੀ ਹੜਤਾਲ ਹੋਣ ਕਰਕੇ ਇਸ ਦੀ ਸੁਣਵਾਈ ਵੀਰਵਾਰ ਨੂੰ ਹੋਈ।   

ਨਗਰ ਨਿਗਮ ਵੱਲੋਂ ਸ਼ਹਿਰ ਦੇ ਟੈਕਸੀ ਸਟੈਂਡ ਮਾਲਕਾਂ ਨੂੰ 30 ਅਗਸਤ ਨੂੰ ਨੋਟਿਸ ਜਾਰੀ ਕੀਤੇ ਗਏ ਸਨ। ਇਸ ਨੋਟਿਸ ਵਿੱਚ ਬਕਾਇਆ ਰਾਸ਼ੀ 20 ਦਿਨਾਂ ਦੇ ਅੰਦਰ-ਅੰਦਰ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਗਏ ਸਨ। ਇਸ ਨੋਟਿਸ ਤੋਂ ਬਾਅਦ ਸ਼ਹਿਰ ਦੇ ਕਰੀਬ 9 ਟੈਕਸੀ ਸਟੈਂਡ ਮਾਲਕਾਂ ਨੇ ਆਪਣਾ ਕਿਰਾਇਆ ਜਮ੍ਹਾ ਕਰਵਾ ਦਿੱਤਾ ਸੀ। ਨਿਗਮ ਨੇ ਪਿਛਲੇ ਸ਼ੁੱਕਰਵਾਰ ਨੂੰ ਦੁਬਾਰਾ ਨੋਟਿਸ ਜਾਰੀ ਕਰਕੇ ਕਿਰਾਇਆ ਨਾ ਦੇਣ ਵਾਲਿਆਂ ਦੇ ਕੋਠੀਆਂ ਨੂੰ ਸੀਲ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਸੋਮਵਾਰ ਨੂੰ 17 ਟੈਕਸੀ ਸਟੈਂਡ ਮਾਲਕਾਂ ਨੇ ਆਪਣੇ ਬਕਾਏ ਜਮ੍ਹਾ ਕਰਵਾ ਦਿੱਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਾਤ ਨੂੰ ਨੌਸ਼ਹਿਰਾ ਪੰਨੂਆਂ ਵਿੱਚ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ...

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...