June 28, 2026, 1:13 pm
----------- Advertisement -----------
HomeNewsLatest Newsਮੁਲਾਜ਼ਮਾਂ ਨੂੰ ਤਨਖਾਹ ਨਾ ਦੇਣ ਦਾ ਮਾਮਲਾ : ਹਾਈਕੋਰਟ ਵੱਲੋਂ ਸਿੱਖਿਆ ਮੰਤਰੀ...

ਮੁਲਾਜ਼ਮਾਂ ਨੂੰ ਤਨਖਾਹ ਨਾ ਦੇਣ ਦਾ ਮਾਮਲਾ : ਹਾਈਕੋਰਟ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਪ੍ਰਮੁੱਖ ਸਕੱਤਰ ਨੂੰ ਅਦਾਲਤ ਦੀ ਮਾਣਹਾਨੀ ਦਾ ਨੋਟਿਸ ਜਾਰੀ

Published on

----------- Advertisement -----------

ਚੰਡੀਗੜ੍ਹ, 10ਅਗਸਤ (ਬਲਜੀਤ ਮਲਵਾਹਾ: ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਮੁਲਾਜ਼ਮਾਂ ਨੂੰ ਤਨਖਾਹ ਨਾ ਦੇਣ ਦੇ ਮਾਮਲੇ ਵਿੱਚ ਹੁਣ ਹਾਈਕੋਰਟ ਵੱਲੋਂ ਸਿੱਖਿਆ ਮੰਤਰੀ ਅਤੇ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਅਦਾਲਤ ਦੇ ਹੁਕਮਾਂ ਦੀ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਤਕਨੀਕੀ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਪ੍ਰਮੁੱਖ ਸਕੱਤਰ ਨੂੰ ਤਨਖ਼ਾਹਾਂ ਦੀ ਅਦਾਇਗੀ ਸਬੰਧੀ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਅਦਾਲਤ ਦੀ ਮਾਣਹਾਨੀ ਲਈ ਨੋਟਿਸ ਜਾਰੀ ਕੀਤਾ ਹੈ। ਜਸਟਿਸ ਅਰਵਿੰਦ ਸਿੰਘ ਸਾਂਗਵਾਨ ਨੇ ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਨੂੰ ਤੈਅ ਕੀਤੀ ਹੈ।

ਸੰਗਰੂਰ ਦੇ ਲਹਿਰਾਗਾਗਾ ਵਿੱਚ ਸਥਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ 9 ਮੁਲਾਜ਼ਮਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹਾਈ ਕੋਰਟ ਨੇ 20 ਅਪ੍ਰੈਲ 2023 ਦੇ ਆਪਣੇ ਹੁਕਮਾਂ ਵਿੱਚ ਉਨ੍ਹਾਂ ਨੂੰ 15 ਦਸੰਬਰ 2019 ਤੋਂ ਤਨਖ਼ਾਹ ਦੇਣ ਦੇ ਹੁਕਮ ਦਿੱਤੇ ਸਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤਕਨੀਕੀ ਸਿੱਖਿਆ ਦੇ ਬੋਰਡ ਆਫ਼ ਗਵਰਨਰਜ਼ ਅਤੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲਹਿਰਾਗਾਗਾ (ਸੰਗਰੂਰ) ਦੇ ਚੇਅਰਮੈਨ ਹਨ। ਹਾਈ ਕੋਰਟ ਦੇ ਜਾਰੀ ਹੁਕਮਾਂ ਤੋਂ ਬਾਅਦ ਵੀ ਪ੍ਰੋਫੈਸਰਾਂ ਦੀਆਂ ਤਨਖਾਹਾਂ ਜਾਰੀ ਨਹੀਂ ਕੀਤੀਆਂ ਗਈਆਂ।

ਸੰਗਰੂਰ ਦੇ ਲਹਿਰਾਗਾਗਾ ਸਥਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਮੁਲਾਜ਼ਮ ਸੁਨਾਤਿਆ ਕੁਮਾਰ ਨੇ ਹਾਈ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਪਟੀਸ਼ਨਰ ਨੇ ਕਿਹਾ ਸੀ ਕਿ ਉਸ ਨੂੰ ਅਤੇ ਹੋਰ ਸਟਾਫ਼ ਨੂੰ 16 ਦਸੰਬਰ 2019 ਤੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਹਨ। ਕੇਸ ਵਿੱਚ ਹਾਈਕੋਰਟ ਵੱਲੋਂ 16 ਮਈ 2023 ਨੂੰ ਸੰਸਥਾ ਦੀ ਜਾਇਦਾਦ ਵੇਚਣ ਅਤੇ ਪਟੀਸ਼ਨਰ ਅਤੇ ਹੋਰ ਸਟਾਫ਼ ਨੂੰ ਤਨਖ਼ਾਹ ਦੇਣ ਦੇ ਹੁਕਮ ਜਾਰੀ ਕੀਤੇ ਗਏ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...