October 13, 2026, 8:08 pm
----------- Advertisement -----------
HomeNewsLatest Newsਹਾਈਕੋਰਟ ਨੇ ਪੰਜਾਬ ਚੋਣ ਕਮਿਸ਼ਨ ਨੂੰ ਕੱਲ੍ਹ ਤੱਕ ਪੰਚਾਇਤੀ ਚੋਣਾਂ ਦਾ ਸ਼ਡਿਊਲ...

ਹਾਈਕੋਰਟ ਨੇ ਪੰਜਾਬ ਚੋਣ ਕਮਿਸ਼ਨ ਨੂੰ ਕੱਲ੍ਹ ਤੱਕ ਪੰਚਾਇਤੀ ਚੋਣਾਂ ਦਾ ਸ਼ਡਿਊਲ ਪੇਸ਼ ਕਰਨ ਦੇ ਦਿੱਤੇ ਹੁਕਮ

Published on

----------- Advertisement -----------

 ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਨਾ ਕਰਨ ‘ਤੇ ਪੰਜਾਬ ਚੋਣ ਕਮਿਸ਼ਨ ਨੂੰ ਸਖ਼ਤ ਫਟਕਾਰ ਲਗਾਈ ਹੈ। ਹਾਈਕੋਰਟ ਦੀ ਬੈਂਚ ਨੇ ਕਿਹਾ ਕਿ ਕਿਸੇ ਵੀ ਹਾਲਾਤ ਵਿੱਚ ਸ਼ਡਿਊਲ ਕੱਲ੍ਹ ਤੱਕ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਜੇਕਰ ਕਿਸੇ ਕਾਰਨ ਅਜਿਹਾ ਨਹੀਂ ਹੁੰਦਾ ਹੈ ਤਾਂ ਕਮਿਸ਼ਨਰ ਖੁਦ ਚੋਣ ਰਿਪੋਰਟ ਲੈ ਕੇ ਅਦਾਲਤ ਵਿੱਚ ਪੇਸ਼ ਹੋਣਗੇ।

 ਪੰਜਾਬ ਦੀ ਇੱਕ ਪੰਚਾਇਤ ਦੀ ਉਪ ਚੋਣ ਨੂੰ ਲੈ ਕੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਦਾ ਨੋਟਿਸ ਲੈਂਦਿਆਂ ਹਾਈਕੋਰਟ ਨੇ ਮੁੜ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ। ਜਦੋਂ ਕੁਝ ਕਾਰਨਾਂ ਕਰਕੇ ਚੋਣਾਂ ਨਹੀਂ ਹੋ ਸਕੀਆਂ ਤਾਂ ਅਦਾਲਤ ਵਿੱਚ ਸਰਕਾਰ ਖ਼ਿਲਾਫ਼ ਮਾਣਹਾਨੀ ਦੀ ਪਟੀਸ਼ਨ ਪਾਈ ਗਈ। ਉਕਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਸਖ਼ਤ ਰੁਖ਼ ਦਿਖਾਇਆ ਹੈ। 

ਹਾਈਕੋਰਟ ‘ਚ ਸੁਣਵਾਈ ਦੌਰਾਨ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਸਾਰੀਆਂ ਪੰਚਾਇਤੀ ਚੋਣਾਂ ਕੁਝ ਸਮੇਂ ‘ਚ ਕਰਵਾਈਆਂ ਜਾਣਗੀਆਂ। ਇਸ ‘ਤੇ ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਚੋਣਾਂ ਸਬੰਧੀ ਸਥਿਤੀ ਅਜੇ ਸਪੱਸ਼ਟ ਨਹੀਂ ਕੀਤੀ ਗਈ ਹੈ। ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਚੋਣਾਂ ਕਦੋਂ ਹੋਣਗੀਆਂ ਅਤੇ ਇਸ ਦਾ ਪ੍ਰੋਗਰਾਮ ਕੀ ਹੋਵੇਗਾ, ਕੋਈ ਨਹੀਂ ਜਾਣਦਾ। ਅਜਿਹੇ ‘ਚ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਚੋਣ ਕਮਿਸ਼ਨਰ ਨੂੰ ਚੋਣਾਂ ਦੇ ਪੂਰੇ ਵੇਰਵੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਾਤ ਨੂੰ ਨੌਸ਼ਹਿਰਾ ਪੰਨੂਆਂ ਵਿੱਚ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ...

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...