September 21, 2026, 6:19 pm
----------- Advertisement -----------
HomeNewsBreaking Newsਭਰਤ ਇੰਦਰਾ ਚਾਹਲ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਦੇਣ ਤੋਂ ਇਨਕਾਰ: ਵਿਜੀਲੈਂਸ ਨੂੰ...

ਭਰਤ ਇੰਦਰਾ ਚਾਹਲ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਦੇਣ ਤੋਂ ਇਨਕਾਰ: ਵਿਜੀਲੈਂਸ ਨੂੰ ਜਾਂਚ ਮੁਕੰਮਲ ਕਰਕੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ

Published on

----------- Advertisement -----------

ਚੰਡੀਗੜ੍ਹ, 3 ਜੂਨ 2023 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਚਾਹਲ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਜਿਸ ਦੀ ਜਾਂਚ ਵਿਜੀਲੈਂਸ ਪੰਜਾਬ ਵੱਲੋਂ ਕੀਤੀ ਜਾ ਰਹੀ ਹੈ। ਹਾਈਕੋਰਟ ਨੇ ਭਰਤ ਇੰਦਰਾ ਚਾਹਲ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਵਿਜੀਲੈਂਸ ਨੂੰ ਤੁਰੰਤ ਜਾਂਚ ਮੁਕੰਮਲ ਕਰਕੇ ਸਟੇਟਸ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ, ਜਿਸ ਤੋਂ ਬਾਅਦ ਐਫਆਈਆਰ ਦਰਜ ਕਰਨ ਬਾਰੇ ਫੈਸਲਾ ਲਿਆ ਜਾਵੇਗਾ।

ਹਾਈ ਕੋਰਟ ਦੇ ਜਸਟਿਸ ਰਾਜਮੋਹਨ ਸਿੰਘ ਨੇ ਭਰਤ ਇੰਦਰ ਚਾਹਲ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਅਤੇ ਉਸ ਕੋਲ ਜੋ ਵੀ ਰਿਕਾਰਡ ਹੈ, ਅਧਿਕਾਰੀਆਂ ਕੋਲ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਨੇ ਭਰਤ ਇੰਦਰ ਚਾਹਲ ਨੂੰ 15 ਮਾਰਚ ਨੂੰ ਵੀ ਤਲਬ ਕੀਤਾ ਸੀ। ਵਿਜੀਲੈਂਸ ਨੇ ਤਵਾਕਲੀ ਮੋੜ ਸਥਿਤ ਉਸ ਦੇ ਘਰ ਜਾ ਕੇ ਸੁਰੱਖਿਆ ਗਾਰਡਾਂ ਨੂੰ ਸੰਮਨ ਸੌਂਪੇ ਸਨ। ਸੁਰੱਖਿਆ ਗਾਰਡਾਂ ਨੇ ਵਿਜੀਲੈਂਸ ਟੀਮ ਨੂੰ ਭਰਤ ਇੰਦਰ ਚਾਹਲ ਦੇ ਘਰ ਆਉਣ ‘ਤੇ ਸੰਮਨ ਸੌਂਪਣ ਲਈ ਕਿਹਾ ਸੀ।

ਪੰਜਾਬ ਵਿਜੀਲੈਂਸ ਨੇ ਚਾਹਲ ਦੇ ਘਰ ਅਤੇ ਪੈਲੇਸ ਦੇ ਬਾਹਰ ਨੋਟਿਸ ਵੀ ਲਗਾ ਦਿੱਤੇ ਹਨ। ਪਰ ਜਾਂਚ ਟੀਮ ਵੱਲੋਂ ਹਰ ਕਾਰਵਾਈ ਦੇ ਬਾਵਜੂਦ ਚਾਹਲ ਜਾਂਚ ਵਿੱਚ ਸ਼ਾਮਲ ਨਹੀਂ ਹੋਏ। ਇਸ ਵਾਰ ਵੀ ਉਹ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ।

ਪਟਿਆਲਾ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਵੀ ਭਰਤ ਇੰਦਰ ਸਿੰਘ ਚਾਹਲ ਦੀਆਂ ਜਾਇਦਾਦਾਂ ਦੀ ਫਿਜ਼ੀਕਲ ਜਾਂਚ ਕੀਤੀ ਹੈ। ਟੀਮ ਨੇ ਪਹਿਲਾਂ ਹੀ ਪਟਿਆਲਾ-ਸਰਹਿੰਦ ਰੋਡ ‘ਤੇ ਸਥਿਤ ਉਨ੍ਹਾਂ ਦੇ ਮੈਰਿਜ ਪੈਲੇਸ ਅਤੇ ਸ਼ਾਪਿੰਗ ਮਾਲ ਦੀ ਮਿਣਤੀ ਕੀਤੀ ਹੈ। ਇਸ ਦੌਰਾਨ ਹੋਈ ਕੁਤਾਹੀ ਦੇ ਸਾਹਮਣੇ ਆਉਣ ਤੋਂ ਬਾਅਦ ਵਿਜੀਲੈਂਸ ਟੀਮ ਵੱਲੋਂ ਚਾਹਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...