June 28, 2026, 8:08 am
----------- Advertisement -----------
HomeNewsLatest Newsਹਾਈਕੋਰਟ ਨੇ ਕੇਂਦਰ ਅਤੇ CBI ਤੋਂ ਮੰਗਿਆ ਜਵਾਬ, ਬੇਅਦਬੀ ਮਾਮਲੇ 'ਚ ਡੇਰਾ...

ਹਾਈਕੋਰਟ ਨੇ ਕੇਂਦਰ ਅਤੇ CBI ਤੋਂ ਮੰਗਿਆ ਜਵਾਬ, ਬੇਅਦਬੀ ਮਾਮਲੇ ‘ਚ ਡੇਰਾ ਮੁਖੀ ਦੀ ਸੋਧ ਪਟੀਸ਼ਨ ‘ਤੇ ਸੁਣਵਾਈ

Published on

----------- Advertisement -----------

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਮੰਗ ‘ਤੇ ਕੇਂਦਰ ਅਤੇ ਸੀਬੀਆਈ ਤੋਂ ਜਵਾਬ ਤਲਬ ਕੀਤਾ ਹੈ ਕਿ ਬੇਅਦਬੀ ਕਾਂਡ ਵਿੱਚ ਦਰਜ ਕੇਸਾਂ ਦੀ ਜਾਂਚ ਪੰਜਾਬ ਸਰਕਾਰ ਦੀ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ।ਹਾਈ ਕੋਰਟ ਦੇ ਜਸਟਿਸ ਵਿਨੋਦ ਭਾਰਦਵਾਜ ਨੇ ਇਹ ਹੁਕਮ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਦਾਇਰ ਇੱਕ ਸੋਧ ਪਟੀਸ਼ਨ ਦੀ ਸੁਣਵਾਈ ਕਰਦਿਆਂ ਦਿੱਤਾ।

ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਅਦਾਲਤ ਤੋਂ ਜਵਾਬ ਦਾਖ਼ਲ ਕਰਨ ਲਈ 2 ਹਫ਼ਤਿਆਂ ਦਾ ਸਮਾਂ ਦੇਣ ਦੀ ਮੰਗ ਕੀਤੀ। ਇਸ ’ਤੇ ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਸਮਾਂ ਦਿੰਦਿਆਂ ਅਗਲੀ ਸੁਣਵਾਈ 10 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

ਡੇਰਾ ਮੁਖੀ ਨੇ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਨਵੰਬਰ 2015 ਵਿੱਚ ਬੇਅਦਬੀ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ। ਪਟੀਸ਼ਨ ਮੁਤਾਬਕ ਕੇਸ ਦੇ ਮੁਲਜ਼ਮਾਂ ਦੇ ਬਿਆਨਾਂ ਤੋਂ ਬਾਅਦ ਡੇਰਾ ਮੁਖੀ ਨੂੰ ਕੇਸ ਵਿੱਚ ਨਾਮਜ਼ਦ ਕਰਕੇ ਉਸ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸਨ। ਇਸ ਹੁਕਮ ਨੂੰ ਰੱਦ ਕਰਦਿਆਂ ਹਾਈਕੋਰਟ ਨੇ ਐਸਆਈਟੀ ਨੂੰ ਸੁਨਾਰੀਆ ਜੇਲ੍ਹ ਜਾ ਕੇ ਪੁੱਛਗਿੱਛ ਕਰਨ ਦਾ ਹੁਕਮ ਦਿੱਤਾ ਸੀ, ਜੋ ਪੂਰਾ ਹੋ ਗਿਆ ਹੈ। ਡੇਰਾ ਮੁਖੀ ਦਾ ਕਹਿਣਾ ਹੈ ਕਿ ਉਸ ਨੂੰ ਇਸ ਮਾਮਲੇ ਵਿੱਚ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ, ਅਜਿਹੇ ਵਿੱਚ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਜ਼ਰੂਰੀ ਹੈ। ਇਸ ਲਈ ਉਨ੍ਹਾਂ ਮੰਗ ਕੀਤੀ ਹੈ ਕਿ ਬੇਅਦਬੀ ਕਾਂਡ ਨਾਲ ਸਬੰਧਤ ਐਫਆਈਆਰ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੇ ਹੁਕਮ ਸਰਕਾਰ ਵੱਲੋਂ ਰੱਦ ਕੀਤੇ ਜਾਣ ਅਤੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਹੀ ਕਰਵਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...