September 19, 2026, 10:35 am
----------- Advertisement -----------
HomeNewsBreaking Newsਹਾਈਕੋਰਟ ਨੇ ਰਾਮ ਰਹੀਮ ਦੇ ਪ੍ਰੋਡਕਸ਼ਨ ਵਾਰੰਟ 'ਤੇ ਲਾਈ ਰੋਕ

ਹਾਈਕੋਰਟ ਨੇ ਰਾਮ ਰਹੀਮ ਦੇ ਪ੍ਰੋਡਕਸ਼ਨ ਵਾਰੰਟ ‘ਤੇ ਲਾਈ ਰੋਕ

Published on

----------- Advertisement -----------

ਚੰਡੀਗੜ੍ਹ, 6 ਜਨਵਰੀ 2022 – ਰਾਮ ਰਹੀਮ ਦੇ ਪ੍ਰੋਡਕਸ਼ਨ ਵਾਰੰਟ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ‘ਚ ਚੱਲ ਰਹੀ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਨੇ ਰਾਮ ਰਹੀਮ ਦੇ ਪ੍ਰੋਡਕਸ਼ਨ ਵਾਰੰਟ ‘ਤੇ ਰੋਕ ਲਾ ਦਿੱਤੀ ਹੈ। ਡੇਰਾ ਮੁਖੀ ਖਿਲਾਫ ਜਾਰੀ ਪ੍ਰੋਡਕਸ਼ਨ ਵਾਰੰਟ ਦੇ ਮਾਮਲੇ ‘ਚ ਹਾਈਕੋਰਟ ਨੇ ਵੀਰਵਾਰ ਨੂੰ ਡੇਰਾ ਮੁਖੀ ਨੂੰ ਵੱਡੀ ਰਾਹਤ ਦਿੰਦੇ ਹੋਏ ਉਸ ਦੇ ਖਿਲਾਫ ਜਾਰੀ ਪ੍ਰੋਡਕਸ਼ਨ ਵਾਰੰਟ ‘ਤੇ 21 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਹੈ। ਦੱਸ ਦਈਏ ਕਿ ਰਾਮ ਰਹੀਮ ਨੇ ਵਾਰੰਟ ਰੱਦ ਕਰਨ ਲਈ ਆਪਣੀ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।

ਵੀਰਵਾਰ ਨੂੰ ਜਦੋਂ ਸੁਣਵਾਈ ਸ਼ੁਰੂ ਹੋਈ ਤਾਂ ਸਿਰਫ਼ ਪੰਜਾਬ ਦੇ ਐਡਵੋਕੇਟ ਜਨਰਲ ਨੇ ਕੁਝ ਹੋਰ ਸਮਾਂ ਦੇਣ ਦੀ ਮੰਗ ਕੀਤੀ, ਜਿਸ ‘ਤੇ ਡੇਰਾ ਮੁਖੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਨੇ ਕਿਹਾ ਕਿ ਇਸ ਤੋਂ ਸਾਫ਼ ਹੈ ਕਿ ਸਰਕਾਰ ਨੂੰ ਇਸ ਮਾਮਲੇ ‘ਚ ਕੋਈ ਜਲਦੀ ਨਹੀਂ ਹੈ। ਸਰਕਾਰ ਨੇ ਇਹ ਕਿਹਾ ਕਿ ਡੇਰਾ ਮੁਖੀ ਨੂੰ ਇੱਥੇ ਲਿਆਉਣ ਲਈ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ‘ਤੇ ਹਾਈਕੋਰਟ ਨੇ ਕਿਹਾ ਕਿ ਕੱਲ੍ਹ ਦੀ ਸਥਿਤੀ ਨੂੰ ਸੰਭਾਲਿਆ ਨਹੀਂ ਗਿਆ, ਹੁਣ ਜੇਕਰ ਡੇਰਾ ਮੁਖੀ ਨੂੰ ਇੱਥੇ ਲਿਆਂਦਾ ਗਿਆ ਤਾਂ ਸਰਕਾਰ ਸਥਿਤੀ ਨੂੰ ਕਿਵੇਂ ਸੰਭਾਲੇਗੀ।

ਹਾਈਕੋਰਟ ਨੇ ਡੇਰਾ ਮੁਖੀ ਖਿਲਾਫ ਜਾਰੀ ਕੀਤੇ ਪ੍ਰੋਡਕਸ਼ਨ ਵਾਰੰਟ ‘ਤੇ 21 ਅਪ੍ਰੈਲ ਤੱਕ ਦੋਹਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਪ੍ਰੋਡਕਸ਼ਨ ਵਾਰੰਟ ‘ਤੇ ਰੋਕ ਲਗਾ ਦਿੱਤੀ ਹੈ ਅਤੇ ਹੁਕਮ ਦਿੱਤਾ ਹੈ ਕਿ ਇਸ ਮਾਮਲੇ ‘ਚ ਸਰਕਾਰ ਨੇ ਜੋ ਵੀ ਜਾਂਚ ਕਰਨੀ ਹੈ, ਉਹ ਸੋਨਾਰੀਆ ਜੇਲ੍ਹ ‘ਚ ਜਾ ਕੇ ਹੀ ਕਰਨੀ ਹੋਵੇਗੀ, ਜਿੱਥੇ ਡੇਰਾ ਮੁਖੀ ਕੈਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...