September 24, 2026, 4:45 pm
----------- Advertisement -----------
HomeNewsLatest Newsਡਾ: ਬਲਬੀਰ ਸਿੰਘ ਨੇ ਪੰਜਾਬ 'ਚ ਉਚ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ...

ਡਾ: ਬਲਬੀਰ ਸਿੰਘ ਨੇ ਪੰਜਾਬ ‘ਚ ਉਚ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਨਿਵੇਸ਼ ਕਰਨ ਲਈ ਦਿੱਤਾ ਸੱਦਾ

Published on

----------- Advertisement -----------

ਚੰਡੀਗੜ, 24 ਫਰਵਰੀ: ਸੂਬੇ ਦੇ ਲੋਕਾਂ ਨੂੰ ਸੁਖਾਲੇ ਢੰਗ ਨਾਲ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਦੀ ਪੁਰਜ਼ੋਰ ਕੋਸ਼ਿਸ਼ ਤਹਿਤ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਪੂਰੀ ਸੁਹਿਰਦਤਾ ਨਾਲ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਉਨਾਂ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਮਰੀਜਾਂ ਲਈ ਉਨਾਂ ਦੇ ਹਸਪਤਾਲਾਂ ਵਿੱਚ ਕੁਝ ਬੈੱਡ ਰਾਖਵੇਂ ਰੱਖਣ ਦੀ ਅਪੀਲ ਵੀ ਕੀਤੀ ਤਾਂ ਜੋ ਅਜਿਹੇ ਗਰੀਬ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਦਾ ਲਾਭ ਦਿੱਤਾ ਜਾ ਸਕੇ। ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਦੂਜੇ ਤੇ ਆਖ਼ਰੀ ਦਿਨ ਇੰਡੀਆ ਸਕੂਲ ਆਫ ਬਿਜ਼ਨਸ (ਆਈਐਸਬੀ),ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਹੈਲਥਕੇਅਰ ਅਤੇ ਫਾਰਮਾਸਿਊਟੀਕਲ ਸੈਕਟਰ – ਉਭਰਦੇ ਸਿਹਤ ਸੰਭਾਲ ਅਤੇ ਮੈਡੀਕਲ ਈਕੋਸਿਸਟਿਮ :ਅਪ੍ਰੇਸਿੰਗ,ਅਡੈਪਟਿੰਗ,ਅਫੈਕਟਿੰਗ ਸਬੰਧੀ ਕਰਵਾਏ ਲਾਈਵ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਸੁੱਕਰਵਾਰ ਨੂੰ ਕਿਹਾ ਕਿ ਜੇਕਰ ਕੋਈ ਕੈਂਸਰ ਵਰਗੀ ਗੰਭੀਰ ਤੇ ਨਾਮੁਰਾਦ ਬਿਮਾਰੀ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਇਸ ਦਾ ਪ੍ਰਭਾਵ ਉਸਦੇ ਪੂਰੇ ਪਰਿਵਾਰ ਤੇ ਪੈਂਦਾ ਹੈ , ਕਈ ਵਾਰ ਹਾਲਾਤ ਇੰਨੇ ਬਦਤਰ ਹੋ ਜਾਂਦੇ ਇਲਾਜ ਲਈ ਲੋਕਾਂ ਨੂੰ ਆਪਣੇ ਘਰ ਅਤੇ ਜ਼ਮੀਨਾਂ ਵੀ ਵੇਚਣੀਆਂ ਪੈਂਦੀਆਂ ਹਨ ਮੰਤਰੀ ਨੇ ਕਿਹਾ ਕਿ ਜਦੋਂ ਉਹਨਾਂ ਨੇ ਆਪਣਾ ਹਸਪਤਾਲ ਸ਼ੁਰੂ ਕੀਤਾ ਸੀ, ਉਸ ਸਮੇਂ ਉਨਾਂ ਕੋਲ ਸ਼ੁਰੂ ਕਰਨ ਲਈ ਕੁਝ ਵੀ ਨਹੀਂ ਸੀ, ਪਰ ਲੋੜਵੰਦ ਮਰੀਜਾਂ ਦਾ ਘਰ ਘਰ ਜਾ ਇਲਾਜ ਕੀਤਾ। ਉਨਾਂ ਕਿਹਾ, “ਮੈਂ ਅਜਿਹੇ ਲੋਕਾਂ ਦੇ ਘਰੀਂ ਜਾ ਕੇ ਵੀ ਲੋਕਾਂ ਦਾ ਮੁਫਤ ਇਲਾਜ ਕੀਤਾ ਹੈ ਜੋ ਇਲਾਜ ਨਹੀਂ ਕਰ ਸਕਦੇ ਸਨ ਅਤੇ ਉਨਾਂ ਦੀਆਂ ਅਸੀਸਾਂ ਸਦਕਾ ਹੀ ਮੈਂ ਇਸ ਅਹੁਦੇ ਤੇ ਪਹੁੰਚਿਆ ਹਾਂ।’’ ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਰਾਜ ਦੇ ਸਿਹਤ ਸੰਭਾਲ ਖੇਤਰ ਦਾ ਰਾਹ ਪੱਧਰਾ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ, ਇਸੇ ਲਈ ਦਿੱਲੀ ਦੇ ਮੁਹੱਲਾ ਕਲੀਨਕਾਂ ਦੀ ਤਰਜ਼ ’ਤੇ ਪੰਜਾਬ ਵਿੱਚ ਵੀ 400 ਮੁਹੱਲਾ ਕਲੀਨਿਕ ਖੋਲ੍ਹੇ ਹਨ।

ਜ਼ਿਕਰਯੋਗ ਹੈ ਕਿ ਸੂਬੇ ਕੋਲ 2000 ਤੋਂ ਵੱਧ ਮਲਟੀ-ਸਪੈਸ਼ਿਲਟੀ ਹਸਪਤਾਲ ਸਿਹਤ ਸੰਭਾਲ ਸੰਸਥਾਵਾਂ ਹਨ ਜਿਹਨਾਂ ਵਿੱਚ 23 ਜ਼ਿਲਾ ਹਸਪਤਾਲ, 41 ਉਪ-ਮੰਡਲ ਹਸਪਤਾਲ, 162 ਸੀ.ਐਚ.ਸੀਜ਼., 400 ਤੋਂ ਵੱਧ ਆਮ ਆਦਮੀ ਕਲੀਨਿਕ ਅਤੇ 524 ਸਰਕਾਰੀ ਆਯੁਰਵੈਦਿਕ ਅਤੇ ਯੂਨਾਨੀ ਡਿਸਪੈਂਸਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ, ਸੂਬੇ ਵਿੱਚ 1570 ਕੇਂਦਰਾਂ ਵਿੱਚ ਟੈਲੀਮੇਡੀਸਨ ਸੇਵਾਵਾਂ ਸਮੇਤ ਕੁੱਲ 3034 ਸਿਹਤ ਤੇ ਤੰਦਰੁਸਤੀ ਕੇਂਦਰ ਕਾਰਜਸ਼ੀਲ ਹਨ। ਉਨਾਂ ਕਿਹਾ ਕਿ ਨੀਤੀ ਆਯੋਗ ਦੀ ਸਿਹਤ ਸੂਚਕਾਂਕ ਰਿਪੋਰਟ 2021 ਮੁਤਾਬਕ ਪੰਜਾਬ ਸਿਖ਼ਰਲੇ 10 ਰਾਜਾਂ ਵਿੱਚ ਸ਼ਾਮਲ ਹੈ, ਸੂਬਾ ਸਰਕਾਰ ਵੱਲੋਂ ਹੈਲਥਕੇਅਰ ਅਤੇ ਫਾਰਮਾਸਿਊਟੀਕਲ ਦੋਵਾਂ ਦੀ ਅਹਿਮ ਖੇਤਰਾਂ ( ਥਰਸਟ ਸੈਕਟਰਾਂ) ਵਜੋਂ ਪਛਾਣ ਕੀਤੀ ਗਈ ਹੈ। ਪੰਜਾਬ ਵਿੱਚ ਡਾਕਟਰੀ ਸਿੱਖਿਆ ਵਿੱਚ ਤਬਦੀਲੀ ਦੀ ਲੋੜ ‘ਤੇ ਜੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਵਧੇਰੇ ਗਿਣਤੀ ਵਿਚ ਮਾਹਿਰ ਸਿਹਤ ਪੇਸ਼ੇਵਰਾਂ ਮੌਜੂਦ ਹਨ ਅਤੇ ਸੂਬੇ ਦੀ ਵਿੱਚ 12 ਮੈਡੀਕਲ ਕਾਲਜ (16 ਆਗਾਮੀ ਕਾਲਜ), 13 ਡੈਂਟਲ ਕਾਲਜ, 20 ਅਲਟਰਨੇਟਿਵ ਮੈਡੀਸਨ ਕਾਲਜ, ਫਾਰਮਾ ਵਿੱਚ ਡਿਪਲੋਮਾ/ਡਿਗਰੀ ਪ੍ਰਦਾਨ ਕਰਨ ਵਾਲੀਆਂ 150 ਤੋਂ ਵੱਧ ਸੰਸਥਾਵਾਂ ਹਨ, ਜਿਹਨਾਂ ਵਿੱਚ ਹਰ ਸਾਲ ਲਗਭਗ 7000 ਵਿਦਿਆਰਥੀ ਮੈਡੀਕਲ ਗ੍ਰੈਜੂਏਟ ਹੁੰਦੇ ਹਨ। ਉਹਨਾਂ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਤੇ ਮਜਬੂਤ ਬਣਾਉਣ ਲਈ ਹੋਰ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਭਰਤੀ ਪ੍ਰਕਿਰਿਆ ਜਾਰੀ ਹੈ।

ਨਿਵੇਸ਼ਕਾਂ ਨੂੰ ਸੱਦਾ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿਹਤ ਸੰਭਾਲ ਅਤੇ ਫਾਰਮਾਸਿਊਟੀਕਲ ਸੈਕਟਰ ਤੋਂ ਇਲਾਵਾ ਪੰਜਾਬ ਵਿੱਚ ਮੈਡੀਕਲ ਟੂਰਿਜਮ ਵਿੱਚ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਸੂਬਾ ਮੈਡੀਕਲ ਵੈਲਿਊ ਟੂਰਿਜਮ ਹੱਬ ਬਣਨ ਦੀ ਸਮਰੱਥਾ ਰੱਖਦਾ ਹੈ। ਉਨਾਂ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਮੈਡੀਕਲ ਸੰਸਥਾਵਾਂ ਅਤੇ ਪੈਰਾ-ਮੈਡੀਕਲ ਸਿਖਲਾਈ ਸਮਰੱਥਾਵਾਂ ਉਪਲਬਧ ਹਨ। ਸਿਹਤ ਸੰਭਾਲ ਖੇਤਰ ਵਿੱਚ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਇਨਾਂ ਸੰਸਥਾਵਾਂ ਦਾ ਹੋਰ ਵਿਸਥਾਰ ਕੀਤਾ ਜਾ ਸਕਦਾ ਹੈ। ਇਸ ਦੌਰਾਨ ਮੰਤਰੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਹੋਮੀ ਭਾਭਾ ਕੈਂਸਰ ਹਸਪਤਾਲ ਦੇ ਡਾਇਰੈਕਟਰ ਡਾ: ਅਸ਼ੀਸ਼ ਗੁਲੀਆ, ਟਾਇਨਰ ਆਰਥੋਟਿਕਸ ਦੇ ਐਮ.ਡੀ ਡਾ: ਪੁਸ਼ਵਿੰਦਰ ਜੀਤ ਸਿੰਘ, ਫੋਰਟਿਸ ਹਸਪਤਾਲ ਦੇ ਸੀ.ਓ.ਓ. ਅਸ਼ੀਸ਼ ਭਾਟੀਆ ਅਤੇ ਕੰਟਰੀ ਪ੍ਰੈਜੀਡੈਂਟ ਸੈਂਟਰਿਐਂਟ ਫਾਰਮਾਸਿਊਟੀਕਲਜ ਮਨੋਜ ਸ਼ਰਮਾ ਨੂੰ ਸਨਮਾਨਿਤ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...