September 9, 2026, 12:05 am
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਡਿਲੀਵਰੀ ਬੁਆਏ ਦਾ ਹਾਈ ਵੋਲਟੇਜ ਡਰਾਮਾ, ਟਰੈਫਿਕ ਨਿਯਮਾਂ ਦੀ ਕੀਤੀ...

ਅੰਮ੍ਰਿਤਸਰ ‘ਚ ਡਿਲੀਵਰੀ ਬੁਆਏ ਦਾ ਹਾਈ ਵੋਲਟੇਜ ਡਰਾਮਾ, ਟਰੈਫਿਕ ਨਿਯਮਾਂ ਦੀ ਕੀਤੀ ਉਲੰਘਣਾ

Published on

----------- Advertisement -----------

 ਅੰਮ੍ਰਿਤਸਰ ਦੇ ਮਸ਼ਹੂਰ ਨਾਵੇਲਿਟੀ ਚੌਕ ‘ਤੇ ਜਿਵੇਂ ਹੀ ਇਕ ਟਰੈਫਿਕ ਮੁਲਾਜ਼ਮ ਨੇ ਡਿਲੀਵਰੀ ਬੁਆਏ ਨੂੰ ਰੋਕਿਆ ਤਾਂ ਉਸ ਨਾਲ ਉਸ ਦੀ ਲੜਾਈ ਹੋ ਗਈ। ਇਸ ਤੋਂ ਬਾਅਦ ਹੋਰ ਡਲਿਵਰੀ ਬੁਆਏ ਵੀ ਉਥੇ ਇਕੱਠੇ ਹੋ ਗਏ ਅਤੇ ਕਰੀਬ ਦੋ ਘੰਟੇ ਤੱਕ ਹਾਈ ਵੋਲਟੇਜ ਡਰਾਮਾ ਚੱਲਦਾ ਰਿਹਾ। 

ਡਿਲੀਵਰੀ ਬੁਆਏ ਗਲਤ ਸਾਈਡ ਤੋਂ ਨਾਵੇਲਿਟੀ ਚੌਕ ਤੋਂ ਲਾਰੈਂਸ ਰੋਡ ਚੌਕ ਵੱਲ ਜਾ ਰਿਹਾ ਸੀ। ਇਹ ਦੇਖ ਕੇ ਟਰੈਫਿਕ ਪੁਲਿਸ ਦੇ ਐਚ.ਸੀ ਹਰਮੇਸ਼ ਕੁਮਾਰ ਨੇ ਉਸ ਨੂੰ ਰੋਕ ਲਿਆ। ਇਸ ਤੋਂ ਬਾਅਦ ਜਦੋਂ ਉਸ ਨੇ ਚਾਬੀਆਂ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦਾ ਕਾਲਰ ਫੜ ਕੇ ਉਸ ਨਾਲ ਝਗੜਾ ਕਰ ਦਿੱਤਾ ਅਤੇ ਗਾਲ੍ਹਾਂ ਕੱਢਣ ਲੱਗ ਪਿਆ। ਜਿਸ ਤੋਂ ਬਾਅਦ ਹਰਮੇਸ਼ ਕੁਮਾਰ ਨੇ ਸੀਨੀਅਰ ਅਧਿਕਾਰੀਆਂ ਨੂੰ ਬੁਲਾ ਕੇ ਮੌਕੇ ‘ਤੇ ਬੁਲਾਇਆ। 

ਦੱਸ ਦਈਏ ਕਿ ਡਿਲੀਵਰੀ ਬੁਆਏ ਦੇ ਸਮਰਥਨ ਵਿਚ ਹੋਰ ਡਿਲੀਵਰੀ ਬੁਆਏ ਵੀ ਪਹੁੰਚ ਗਏ ਅਤੇ ਉਸ ਨੂੰ ਚਲੇ ਜਾਣ ਦੀ ਬੇਨਤੀ ਕਰਨ ਲੱਗੇ। ਜਦਕਿ ਪੁਲਿਸ ਅਧਿਕਾਰੀਆਂ ਨੇ ਉਸ ਨੂੰ ਕਾਗਜ਼ ਦਿਖਾ ਕੇ ਉਥੋਂ ਚਲੇ ਜਾਣ ਲਈ ਕਿਹਾ। ਡਿਲੀਵਰੀ ਬੁਆਏ ਨੇ ਕਿਹਾ ਕਿ ਕਾਗਜ਼ ਘਰ ਹੀ ਹਨ, ਜਦਕਿ ਬਾਕੀਆਂ ਨੇ ਕਿਹਾ ਕਿ ਉਸ ਨੂੰ ਇਕ ਘੰਟੇ ਦਾ ਸਮਾਂ ਦਿੱਤਾ ਜਾਵੇ ਅਤੇ ਉਹ ਕਾਗਜ਼ ਲੈ ਕੇ ਆਵੇ। 

ਡਿਲੀਵਰੀ ਬੁਆਏ ਨੇ ਕਿਹਾ ਕਿ ਕਰਮਚਾਰੀ ਨੇ ਉਸ ਨਾਲ ਲੜਾਈ ਕੀਤੀ ਸੀ ਜਦਕਿ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਸ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਹੈ। ਇਹ ਡਰਾਮਾ ਕਰੀਬ ਦੋ ਘੰਟੇ ਚੱਲਦਾ ਰਿਹਾ ਜਿਸ ਤੋਂ ਬਾਅਦ ਟਰੈਫਿਕ ਪੁਲਿਸ ਨੇ ਉਸ ਦਾ ਚਲਾਨ ਕੱਟ ਕੇ ਉਸ ਨੂੰ ਹੁਣ ਤੋਂ ਗਲਤ ਸਾਈਡ ’ਤੇ ਗੱਡੀ ਨਾ ਚਲਾਉਣ ਦੀ ਹਦਾਇਤ ਕੀਤੀ। 

ਇਸ ਹਾਈ ਵੋਲਟੇਜ ਡਰਾਮੇ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ। ਜਿਸ ਵਿੱਚ ਮਿਲੀ-ਜੁਲੀ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਲੋਕ ਜਲਦੀ ਤੋਂ ਜਲਦੀ ਡਿਲੀਵਰੀ ਮੰਗਣ ਵਾਲੀ ਕੰਪਨੀ ਨੂੰ ਵੀ ਕੋਸ ਰਹੇ ਹਨ, ਜਦੋਂ ਕਿ ਕੁਝ ਲੋਕ ਡਿਲੀਵਰੀ ਬੁਆਏ ‘ਤੇ ਦੋਸ਼ ਲਗਾ ਰਹੇ ਹਨ ਜੋ ਨਿਯਮਾਂ ਦੀ ਪਾਲਣਾ ਨਾ ਕਰਕੇ ਆਪਣੀ ਅਤੇ ਹੋਰ ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...