October 18, 2026, 5:02 am
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਹਿਮਾਚਲ ਦੀ ਕਾਰ ਪਲਟੀ, 2 ਦੀ ਮੌਤ

ਅੰਮ੍ਰਿਤਸਰ ‘ਚ ਹਿਮਾਚਲ ਦੀ ਕਾਰ ਪਲਟੀ, 2 ਦੀ ਮੌਤ

Published on

----------- Advertisement -----------

ਪੰਜਾਬ ਦੇ ਅੰਮ੍ਰਿਤਸਰ ‘ਚ ਵੇਰਕਾ ਬਾਈਪਾਸ ‘ਤੇ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਹਿਮਾਚਲ ਦੀ ਕਾਰ ਪਲਟ ਗਈ। ਜਿਸ ‘ਚ 2 ਲੋਕਾਂ ਦੀ ਮੌਤ ਹੋ ਗਈ। ਜਦਕਿ 5 ਲੋਕ ਗੰਭੀਰ ਜ਼ਖਮੀ ਹੋ ਗਏ।

ਜਾਣਕਾਰੀ ਮੁਤਾਬਕ ਕਾਰ ‘ਚ ਬੈਠਾ ਪਰਿਵਾਰ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਅੰਮ੍ਰਿਤਸਰ ‘ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆ ਰਿਹਾ ਸੀ। ਵੇਰਕਾ ਬਾਈਪਾਸ ‘ਤੇ ਸੜਕ ਪਾਰ ਕਰ ਰਹੇ ਇਕ ਵਿਅਕਤੀ ਨੂੰ ਬਚਾਉਂਦੇ ਹੋਏ ਕਾਰ ਬੇਕਾਬੂ ਹੋ ਕੇ ਸੜਕ ‘ਤੇ ਪਲਟ ਗਈ।

ਮੌਕੇ ‘ਤੇ ਪਹੁੰਚੇ ਇੰਸਪੈਕਟਰ ਏ.ਕੇ. ਸੋਹੀ ਨੇ ਦੱਸਿਆ ਕਿ ਕਾਰ ਚਲਾ ਰਹੇ ਡਰਾਈਵਰ ਦੀ ਮਾਂ ਅਤੇ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ ਹੋ ਗਈ ਹੈ। ਵੇਰਕਾ ਰੋਡ ’ਤੇ ਹਲਵਾਈ ਦੀ ਦੁਕਾਨ ਚਲਾਉਣ ਵਾਲੇ ਜਸਵੰਤ ਸਿੰਘ ਦੀ ਮੌਤ ਹੋ ਗਈ ਹੈ।

ਕਾਰ ਚਾਲਕ ਗੋਪੀ ਚੰਦ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਆਪਣੀ ਕਾਰ ਨੰਬਰ ਐਚ.ਪੀ.40 ਈ 9576 ਵਿੱਚ ਕਾਂਗੜਾ ਨੂੰ ਵਾਪਸ ਆ ਰਿਹਾ ਸੀ। ਵੇਰਕਾ ਬਾਈਪਾਸ ‘ਤੇ ਦੂਨ ਪਬਲਿਕ ਸਕੂਲ ਨੇੜੇ ਸੜਕ ਦੇ ਵਿਚਕਾਰ ਅਚਾਨਕ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਉਸ ਨੂੰ ਬਚਾਉਂਦੇ ਹੋਏ ਉਸ ਦੀ ਕਾਰ ਪਲਟ ਗਈ।

ਉਸ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਦੇ ਭਗਤਾਂਵਾਲਾ ਵਿਖੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਇਆ ਸੀ। ਉਹ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਕਾਂਗੜਾ ਪਰਤ ਰਹੇ ਸਨ।

ਸੜਕ ਪਾਰ ਕਰ ਰਹੇ ਵਿਅਕਤੀ ਨੂੰ ਬਚਾਉਂਦੇ ਹੋਏ ਮੌਤ

ਘਟਨਾ ਦੇ ਚਸ਼ਮਦੀਦ ਗਵਾਹ ਭਿੱਖੀਵਿੰਡ ਵਾਸੀ ਰਣਜੀਤ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਅੰਮ੍ਰਿਤਸਰ ਸਾਈਡ ਤੋਂ ਆ ਰਿਹਾ ਸੀ। ਫਿਰ ਪੈਦਲ ਜਾ ਰਿਹਾ ਮ੍ਰਿਤਕ ਕਾਰ ਅੱਗੇ ਆ ਗਿਆ। ਉਸ ਨੂੰ ਬਚਾਉਂਦੇ ਹੋਏ ਕਾਰ ਪਲਟ ਗਈ ਅਤੇ ਸੜਕ ‘ਤੇ ਜਾ ਡਿੱਗੀ।

ਪੁਲਸ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਦੇ ਬਿਆਨ ਲਏ ਗਏ ਹਨ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਲਾਸ਼ਾਂ ਨੂੰ ਮੁਰਦਾਘਰ ਵਿੱਚ ਭੇਜਿਆ ਜਾ ਰਿਹਾ ਹੈ। ਕਸੂਰ ਕਿਸ ਦਾ ਸੀ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਸਕੀ। ਪੁਲਸ ਜਾਂਚ ਤੋਂ ਬਾਅਦ ਹੀ ਇਸ ਬਾਰੇ ਕੁਝ ਕਹਿ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...