November 7, 2026, 11:48 am
----------- Advertisement -----------
HomeNewsLatest Newsਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ...

ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ : ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ : ਪੰਜਾਬ ਦਾ ਇਤਿਹਾਸ ਸ਼ਹੀਦਾਂ, ਗੁਰੂਆਂ, ਸੰਤ ਮਹਾਂਪੁਰਸ਼ਾਂ ਅਤੇ ਗਦਰੀ ਬਾਬਿਆਂ ਨਾਲ ਲਬਰੇਜ਼ ਹੈ ਅਤੇ ਇਸਦਾ ਦਾ ਸੱਭਿਆਚਾਰ ਬਹੁਤ ਅਮੀਰ ਹੈ। ਇਹ ਪ੍ਰਗਟਾਵਾ ਅੱਜ ਭਾਰਤ ਸਰਕਾਰ ਦੀ ਕੌਮੀ ਸਿੱਖਿਆ ਅਤੇ ਖੋਜ ਕੌਂਸਲ ਦੀ 58ਵੀਂ ਜਨਰਲ ਕੌਂਸਲ ਦੀ ਆਨਲਾਈਨ ਮੀਟਿੰਗ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। ਇਸ ਮੌਕੇ ਬੋਲਦਿਆਂ ਬੈਂਸ ਨੇ ਕੇਂਦਰੀ ਸਿੱਖਿਆ ਰਾਜ ਮੰਤਰੀ ਸ੍ਰੀਮਤੀ ਅੰਨਪੂਰਨਾ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ ਤਾਂ ਜ਼ੋ ਵਿਦਿਆਰਥੀਆਂ ਵਿਚ ਦੇਸ਼ ਪ੍ਰਤੀ ਸੱਚੀ ਸ਼ਰਧਾ ਅਤੇ ਆਪਸੀ ਸਦਭਾਵਨਾ ਦੀ ਭਾਵਨਾ ਪੈਦਾ ਹੋ ਸਕੇ। ਬੈਂਸ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਦੇਸ਼ ਦਾ ਮਾਰਗ ਦਰਸ਼ਕ ਰਿਹਾ ਹੈ ਅਤੇ ਉੱਤਰੀ ਭਾਰਤ ਦਾ ਪ੍ਰਵੇਸ਼ ਦੁਆਰ ਹੋਣ ਕਾਰਨ ਬਹੁਤ ਸਾਰੇ ਸ਼ਾਸ਼ਕਾਂ ਦੇ ਹਮਲਿਆਂ ਦਾ ਵੀ ਬਹਾਦਰੀ ਨਾਲ ਡਟ ਕੇ ਟਾਕਰਾ ਕੀਤਾ ਹੈ।

ਇੱਥੋਂ ਦੀ ਇਤਿਹਾਸਕ ਵਿਰਾਸਤ ਦੇਸ਼ ਦਾ ਸਰਮਾਇਆ ਹੈ ਜਿਸਨੂੰ ਭਾਰਤ ਦੇ ਸਾਰੇ ਸੂਬਿਆਂ ਦੇ ਪਾਠਕ੍ਰਮ ਦਾ ਹਿੱਸਾ ਬਣਾ ਕੇ ਪਾਠ ਪੁਸਤਕਾਂ ਰਾਹੀਂ ਸਾਰੇ ਦੇਸ਼ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਣਾ ਬਹੁਤ ਜ਼ਰੂਰੀ ਹੈ। ਮੀਟਿੰਗ ਦੌਰਾਨ ਬੈਂਸ ਨੇ ਇਕ ਅਹਿਮ ਮੁੱਦਾ ਚੁੱਕਦਿਆਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਕੌਮੀ ਸਿੱਖਿਆ ਅਤੇ ਖੋਜ ਕੌਂਸਲ ਨੇ ਪੰਜਾਬ ਸੂਬੇ ਵਾਸਤੇ ਸਾਲ 2017 ਵਿੱਚ ਖੇਤਰੀ ਸਿੱਖਿਆ ਸੰਸਥਾ ਬਣਾਉਣ ਦੀ ਮਨਜ਼ੂਰੀ ਦਿੱਤੀ ਸੀ ਜਿਸਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਸੰਸਥਾ ਦਾ ਕੈਂਪਸ ਬਣਾਉਣ ਲਈ ਜ਼ਿਲ੍ਹਾ ਰੂਪਨਗਰ ਵਿੱਚ ਲੋੜੀਂਦੀ ਜ਼ਮੀਨ ਦੀ ਪਛਾਣ ਵੀ ਕਰ ਲਈ ਸੀ। ਬੈਂਸ ਨੇ ਕਿਹਾ ਕਿ ਨਿਸ਼ਚਿਤ ਕੀਤੀ ਗਈ ਜ਼ਮੀਨ ਚੰਡੀਗੜ੍ਹ ਹਵਾਈ ਅੱਡੇ ਦੇ ਨੇੜੇ ਹੋਣ ਦੇ ਨਾਲ-ਨਾਲ ਵਧੀਆ ਸੜਕ ਮਾਰਗ ਨਾਲ ਵੀ ਜੁੜੀ ਹੋਈ ਸੀ, ਪਰ ਉਸ ਜ਼ਮੀਨ ਨੂੰ ਤਕਨੀਕੀ ਆਧਾਰ ‘ਤੇ ਕੌਮੀ ਸਿੱਖਿਆ ਅਤੇ ਖੋਜ ਕੌਂਸਲ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ ਅਤੇ ਬਾਅਦ ਵਿੱਚ ਮਾਮਲਾ ਬੰਦ ਕਰ ਦਿੱਤਾ ਗਿਆ।

ਸਿੱਖਿਆ ਮੰਤਰੀ ਨੇ ਪੰਜਾਬ ਰਾਜ ਵਿੱਚ ਮੁੜ ਖੇਤਰੀ ਸਿੱਖਿਆ ਸੰਸਥਾ ਸਥਾਪਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਅੰਦਰ ਸਕੂਲੀ ਸਿੱਖਿਆ ਅਤੇ ਸਕੂਲ ਅਧਿਆਪਕਾਂ ਦੀ ਸਿਖਲਾਈ ਵਾਸਤੇ ਕੋਈ ਵੀ ਰਾਸ਼ਟਰੀ ਪੱਧਰ ਦਾ ਸੰਸਥਾ ਮੌਜੂਦ ਨਹੀਂ ਹੈ ਇਸ ਲਈ ਪੰਜਾਬ ਰਾਜ ਵਿੱਚ ਇਸ ਸੰਸਥਾ ਨੂੰ ਸਥਾਪਤ ਕਰਨ ਲਈ ਮੁੜ ਪ੍ਰਵਾਨਗੀ ਦਿੱਤੀ ਜਾਵੇ। ਉਨ੍ਹਾਂ ਕੇਂਦਰੀ ਸਿੱਖਿਆ ਰਾਜ ਮੰਤਰੀ ਨੂੰ ਵਿਸ਼ਵਾਸ ਦੁਆਇਆ ਕਿ ਪੰਜਾਬ ਸਰਕਾਰ ਹਵਾਈ ਅੱਡੇ ਤੱਕ ਆਸਾਨ ਪਹੁੰਚ ਅਤੇ ਵਧੀਆ ਸੜਕ ਸੰਪਰਕ ਵਾਲੀ ਢੁਕਵੀਂ ਜ਼ਮੀਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਬੈਂਸ ਨੇ ਇਸ ਮੌਕੇ ਕੌਮੀ ਸਿੱਖਿਆ ਅਤੇ ਖੋਜ ਕੌਂਸਲ ਵਲੋਂ ਪੁਸਤਕਾਂ ਦੀ ਕਾਪੀ ਰਾਈਟ ਦੇ ਨਾਮ ਤੇ ਲਈ ਜਾਂਦੀ ਰਾਇਲਟੀ ਦਾ ਵੀ ਮੁੱਦਾ ਚੁੱਕਿਆ ਅਤੇ ਮੰਗ ਕੀਤੀ ਕਿ ਇਸ ਨੂੰ ਮੁਆਫ਼ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਪੰਜਾਬ ਸਕੂਲ ਸਿੱਖਿਆ ਬੋਰਡ ਇਸ ਨੂੰ ਸੂਬੇ ਦੀ ਸਕੂਲ ਸਿੱਖਿਆ ਨੂੰ ਹੋਰ ਬਿਹਤਰ ਬਨਾਉਣ ਲਈ ਵਰਤ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...