ਪੰਜਾਬ ਦੇ ਜਲੰਧਰ ਵਿੱਚ 23 ਫਰਵਰੀ ਯਾਨੀ ਕਿ ਸ਼ੁੱਕਰਵਾਰ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਰਹੇਗੀ। ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਇਹ ਐਲਾਨ ਕੀਤਾ ਗਿਆ ਹੈ।

ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸ਼ਹਿਰ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵਾਲੇ ਰਸਤੇ ‘ਤੇ ਮੀਟ ਅਤੇ ਸ਼ਰਾਬ ਦੀ ਵਿਕਰੀ ‘ਤੇ ਪੂਰਨ ਪਾਬੰਦੀ ਰਹੇਗੀ। ਇਸ ਸਬੰਧੀ ਹੁਕਮ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਵੱਲੋਂ ਜਾਰੀ ਕੀਤੇ ਗਏ ਹਨ।
ਡੀਸੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਹ ਹੁਕਮ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਤਹਿਤ ਜਾਰੀ ਕੀਤੇ ਗਏ ਹਨ। 24 ਫਰਵਰੀ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ 23 ਫਰਵਰੀ ਨੂੰ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ।












