ਜ਼ਿਲ੍ਹਾ ਕਪੂਰਥਲਾ ‘ਚ ਮਾਤਾ ਭੱਦਰਕਾਲੀ ਜੀ ਦਾ ਮੇਲਾ 15 ਮਈ ਦਿਨ ਸੋਮਵਾਰ ਨੂੰ ਪਿੰਡ ਸ਼ੇਖੂਪੁਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਇਤਿਹਾਸਿਕ ਮੇਲੇ ਦੀ ਮਹੱਤਤਾ ਨੂੰ ਦੇਖਦੇ ਹੋਏ ਸਬ ਡਵੀਜ਼ਨ ਕਪੂਰਥਲਾ ਵਿਖੇ ਪੈਂਦੇ ਸਾਰੇ ਸਰਕਾਰੀ ਅਦਾਰਿਆਂ,ਨਿਗਮਾਂ,ਬੋਰਡਾਂ,ਵਿਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿਚ 15 ਮਈ ਨੂੰ ਸਥਾਨਕ ਛੁੱਟੀ ਹੋਵੇਗੀ। ਜ਼ਿਕਰਯੋਗ ਹੈ ਕਿ ਜਿਨ੍ਹਾਂ ਅਧਿਕਾਰੀਆਂ ਦੀ ਮੇਲੇ ਦੌਰਾਨ ਡਿਊਟੀ ਲੱਗੀ ਹੋਈ ਹੈ, ਉਨ੍ਹਾਂ ਅਧਿਕਾਰੀਆਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।













