June 29, 2026, 5:17 pm
----------- Advertisement -----------
HomeNewsLatest Newsਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ...

ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ

Published on

----------- Advertisement -----------

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ (ਜ਼ਿਲ੍ਹਾ ਰੋਪੜ) ਵਿਖੇ ਹੋਲਾ ਮੁਹੱਲਾ ਮਹੋਤਸਵ 6 ਤੋਂ 8 ਮਾਰਚ ਤੱਕ ਸਿੰਗਲ ਯੂਜ ਪਲਾਸਟਿਕ ਮੁਕਤ (ਐਸਯੂਪੀ ਫਰੀ) ਐਂਡ ਜ਼ੀਰੋ ਵੇਸਟ ਟੂ ਲੈਂਡਫਿਲ ਵਜੋਂ ਮਨਾਏ ਜਾਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਥਾਨਕ ਸਰਕਾਰਾਂ ਵਿਭਾਗ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਹੋਲਾ ਮੁਹੱਲਾ ਮਹੋਤਸਵ ਵਿੱਚ ਤਕਰੀਬਨ 40 ਲੱਖ ਲੋਕਾਂ ਦੇ ਆਉਣ ਦੀ ਉਮੀਦ ਹੈ ਅਤੇ 350 ਤੋਂ ਵੱਧ ਲੰਗਰ ਲਗਾਏ ਜਾ ਰਹੇ ਹਨ।

ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦਾ ਉਦੇਸ਼ ਰਾਜ ਨੂੰ ਸਿੰਗਲ ਯੂਜ ਪਲਾਸਟਿਕ ਤੋਂ ਮੁਕਤ ਕਰਨਾ, ਕੂੜੇ ਦਾ ਸਹੀ ਪ੍ਰਬੰਧਨ ਅਤੇ ਜ਼ੀਰੋ ਵੇਸਟ ਟੂ ਲੈਂਡਫਿਲ ਦੇ ਉਦੇਸ਼ ਨੂੰ ਪ੍ਰਾਪਤ ਕਰਨਾ ਹੈ। ਇਸ ਉਦੇਸ਼ ਨੂੰ ਪੁਰਾ ਕਰਨ ਲਈ ਕੂੜੇ ਵਾਲੀ ਥਾਂ ਤੋਂ ਹੀ ਗਿੱਲਾ ਅਤੇ ਸੁੱਕਾ ਕੁੜਾ ਵੱਖ ਵੱਖ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਗਿੱਲੇ ਅਤੇ ਸੂੱਕੇ ਕੂੜੇ ਨੂੰ ਐਮ ਆਰ ਐਫ ਮਸ਼ੀਨਾਂ ਰਾਹੀਂ ਕੰਪੋਸਟ ਕਰਕੇ ਇਸਦੀ ਖਾਦ ਬਣਾਈ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੰਗਲ ਯੂਜ ਪਲਾਸਟਿਕ ਮੁਕਤ ਅਤੇ ਜ਼ੀਰੋ ਵੇਸਟ ਲੈਂਡਫਿਲ ਦੇ ਉਦੇਸ਼ ਨੂੰ ਹਾਸਲ ਕਰਨ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੂਰੇ ਮੇਲਾ ਖੇਤਰ ਨੂੰ 8 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਨੇ ਕਿਹਾ ਸੂਬੇ ਦੀਆਂ 14 ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਤੋਂ ਸੈਨਟਰੀ ਇੰਸਪੈਕਟਰ, ਸੀਵਰਮੈਨ ਅਤੇ ਸਫਾਈ ਸੇਵਕਾਂ ਦੀਆਂ ਟੀਮਾਂ ਸਮੇਤ ਸਾਜ਼ੋ ਸਮਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਮੌਕੇ ਸਾਫ਼ ਸਫ਼ਾਈ ਦੇ ਉਦੇਸ਼ ਦੇ ਸਨਮੁੱਖ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਗੈਰ ਸਰਕਾਰੀ ਸੰਸਥਾਵਾਂ, ਕਾਲਜਾਂ ਅਤੇ ਸਕੂਲੀ ਵਿਦਿਆਰਥੀਆਂ ਦੀਆਂ 200 ਵਾਲੰਟੀਅਰ ਟੀਮਾਂ ਵੱਲੋਂ ਲੋਕਾਂ ਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਜ਼ੀਰੋ ਵੇਸਟ ਟੂ ਲੈਂਡਫਿਲ ਬਾਰੇ ਜਾਗਰੂਕ ਕਰਨ ਦਾ ਉਪਰਾਲਾ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਰਾਤ ਵੇਲੇ ਅਤੇ ਦਿਨ ਵੇਲੇ ਵੱਖ-ਵੱਖ ਸਫਾਈ ਟੀਮਾਂ ਦੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ। ਇਹ ਸਫਾਈ ਟੀਮਾਂ ਰਾਤ ਨੂੰ ਹੀ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਕੇ ਐਮ.ਆਰ.ਐਫ ਮਸ਼ੀਨਾਂ ਰਾਹੀਂ ਕੰਪੋਸਟ ਕਰਨਗੀਆਂ। ਉਨ੍ਹਾਂ ਨੇ ਕਿਹਾ ਕਿ ਇਸ ਮੌਕੇ ਵੇਸਟੇਜ ਨਾਲ ਮੁੜ ਤਿਆਰ ਕੀਤੀਆਂ ਵਸਤਾਂਵਾ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਹੋਲਾ ਮੁਹੱਲਾ ਮਹੋਤਸਵ ਵੇਲੇ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ 4 ਮਕੈਨੀਕਲ ਸਵੀਪਿੰਗ ਮਸ਼ੀਨਾਂ ਦੀ ਵਰਤੋਂ ਵੀ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...