June 29, 2026, 10:05 am
----------- Advertisement -----------
HomeNewsLatest Newsਮਾਨ ਸਰਕਾਰ ਮੋਹਾਲੀ, ਰੂਪਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ...

ਮਾਨ ਸਰਕਾਰ ਮੋਹਾਲੀ, ਰੂਪਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਕਰੇਗੀ ਵਿਕਸਤ – ਮੰਤਰੀ ਹਰਜੋਤ ਬੈਂਸ

Published on

----------- Advertisement -----------

ਐਸ.ਏ.ਐਸ. ਨਗਰ : ਪੰਜਾਬ ਦੇ ਸਭ ਤੋਂ ਆਧੁਨਿਕ ਸ਼ਹਿਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਚਲ ਰਹੇ ਪੰਜਵੇਂ ਇਨਵੈਸਟਰਜ਼ ਪੰਜਾਬ ਸੰਮੇਲਨ ਦੌਰਾਨ ਹੋਏ “ਸਿੱਖਿਆ, ਖੋਜ ਅਤੇ ਹੁਨਰ” ਵਿਸ਼ੇ ‘ਤੇ ਹੋਏ ਸੈਸ਼ਨ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਚੇਰੀ ਸਿੱਖਿਆ ਦੀ ਸਾਖਰਤਾ ਦਰ 76 ਫ਼ੀਸਦੀ ਹੈ ਅਤੇ ਪੰਜਾਬ ਵਿੱਚ ਮੁੰਡਿਆਂ ਅਤੇ ਕੁੜੀਆਂ ਦੀ ਸਿੱਖਿਆ ਉਤੇ ਬਰਾਬਰ ਜ਼ੋਰ ਦਿੱਤਾ ਜਾ ਰਿਹਾ ਹੈ। ਸੂਬੇ ਦੀ ਲਗਭਗ 48 ਫ਼ੀਸਦੀ ਆਬਾਦੀ 0-25 ਸਾਲ ਉਮਰ ਵਰਗ ਦੀ ਹੈ, ਇਸ ਲਈ ਸਿੱਖਿਆ ਦੇ ਖੇਤਰ ਵਿੱਚ ਨਿਵੇਸ਼ ਲਈ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ।

ਸ. ਬੈਂਸ ਨੇ ਕਿਹਾ ਕਿ ਭਾਰਤ ਸਰਕਾਰ ਦੇ ਪ੍ਰੋਫਾਰਮੈਂਸ ਗਰੇਡਿੰਗ ਇੰਡੈਕਸ ਵਿਚ ਪੰਜ ਸਿਖਰਲੀਆ ਪੁਜ਼ੀਸ਼ਨਾਂ ਵਿਚੋਂ ਚਾਰ ਪੁਜ਼ੀਸ਼ਨਾਂ ਪੰਜਾਬ ਨੇ ਹਾਸਲ ਕੀਤੀਆਂ ਹਨ। ਇਸ ਦੇ ਨਾਲ ਹੀ ਨੀਤੀ ਆਯੋਗ ਦੀ ਇਨੋਵੈਸ਼ਨ ਇੰਡੈਕਸ ਰੀਪੋਰਟ-2020 ਅਨੁਸਾਰ ਪੰਜਾਬ ਰਾਜ ਦੇਸ਼ ਦੇ ਉਨ੍ਹਾਂ 10 ਰਾਜਾਂ ਵਿਚ ਸ਼ੁਮਾਰ ਹੈ, ਜਿਥੇ ਸਿੱਖਿਅਤ ਕਾਮੇ ਉਪਲਬਧ ਹਨ। ਇਸ ਦੇ ਨਾਲ ਹੀ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਏ++ ਦਰਜਾ ਹਾਸਲ ਕਰਕੇ ਦੇਸ਼ ਦੀ ਸਰਬੋਤਮ ਯੂਨੀਵਰਸਿਟੀ ਬਣੀ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਅਸੀਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਬਿਜ਼ਨਸ ਬਲਾਸਟਰ ਸਕੀਮ ਸ਼ੁਰੂ ਕੀਤੀ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਅਤੇ ਉਨ੍ਹਾਂ ਨੂੰ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਅਗਾਊਂ ਤਿਆਰ ਕਰਨ ਲਈ ਆਗਾਮੀ ਵਿਦਿਅਕ ਵਰ੍ਹੇ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ “ਉੱਦਮੀ ਸਿੱਖਿਆ” (ਇੰਟਰਪਨਿਊਰ ਐਜੂਕੇਸ਼ਨ) ਦਿੱਤੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਇਹ ਸਕੂਲ 9ਵੀਂ ਤੋਂ 12ਵੀਂ ਜਮਾਤ ਤੱਕ ਹੋਣਗੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕੌਮਾਂਤਰੀ ਪੱਧਰ ਦੀ ਸਿਖਲਾਈ ਹਾਸਲ ਕਰਨ ਲਈ ਸਿੰਗਾਪੁਰ ਭੇਜੇ ਸਨ ਅਤੇ 4 ਮਾਰਚ, 2023 ਨੂੰ ਦੂਸਰਾ ਬੈਚ ਸਿੱਖਿਆ ਹਾਸਲ ਕਰਨ ਲਈ ਸਿੰਗਾਪੁਰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਈ.ਆਈ.ਐਮ. ਨਾਗਪੁਰ ਅਤੇ ਅਹਿਮਦਾਬਾਦ ਨਾਲ ਵੀ ਅਧਿਆਪਕ ਟ੍ਰੇਨਿੰਗ ਲਈ ਗੱਲਬਾਤ ਚਲ ਰਹੀ ਹੈ। ਬੈਂਸ ਨੇ ਨਿਵੇਸ਼ਕਾਂ ਨੂੰ ਸਿੱਖਿਆ ਦੇ ਖੇਤਰ ਵਿਚੇ ਨਿਵੇਸ਼ ਦਾ ਸੱਦਾ ਦਿੰਦਿਆਂ ਕਿਹਾ ਸਾਡਾ ਉਦੇਸ਼ ਸੂਬੇ ਵਿਚ ਹੋਰ ਯੂਨੀਵਰਸਿਟੀਆਂ ਅਤੇ ਸਕੂਲ ਖੋਲ੍ਹਣ ਹੈ।

ਸੈਸ਼ਨ ਦੀ ਸ਼ੁਰੂਆਤ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਇਸ ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਸੁਖਾਵੇਂ ਮਾਹੌਲ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸੂਬੇ ਵਿਚ ਸਿੱਖਿਆ ਦਾ ਬਹੁਤ ਬਿਹਤਰ ਮਾਹੌਲ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੌਜੂਦਾ ਸਮੇਂ 25 ਵਿਦਿਆਰਥੀਆਂ ਪਿਛੇ ਇਕ ਅਧਿਆਪਕ ਹੈ ਅਤੇ ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਗਣਿਤ ਤੇ ਭਾਸ਼ਾ ਪੜ੍ਹਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ ਜਿਸ ਸਦਕੇ ਸੂਬਾ ਗਣਿਤ ਅਤੇ ਭਾਸ਼ਾ ਪੜ੍ਹਾਉਣ ਦੇ ਮਾਮਲੇ ਵਿਚ ਦੇਸ਼ ਵਿਚ ਸਰਬੋਤਮ ਹੈ।

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੇਸ਼ ਦੀ ਯੂਨੀਵਰਸਿਟੀ ਗਰੇਡਿੰਗ ਸੰਸਥਾ ਨੈਕ ਵਲੋਂ ਏ++ ਗਰੇਡ ਰੈਂਕ ਦਿੱਤਾ ਗਿਆ ਹੈ ਜਿਸ ਸਦਕਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਿਸੇ ਵੀ ਵਿਦੇਸ਼ੀ ਯੂਨੀਵਰਸਿਟੀ ਦਾ ਕੈਂਪਸ ਸ਼ੁਰੂ ਕਰ ਸਕਦੀ ਹੈ ਜਿਸ ਲਈ ਕੇਂਦਰ ਸਰਕਾਰ ਦੀ ਪ੍ਰਵਾਨਗੀ ਦੀ ਵੀ ਪ੍ਰਵਾਨਗੀ ਦੀ ਲੋੜ ਨਹੀਂ ਹੈ।

ਇਸ ਮੌਕੇ ਬੋਲਦਿਆਂ ਸ਼ੂਲਨੀ ਯੂਨੀਵਰਸਿਟੀ ਦੇ ਸੰਸਥਾਪਕ ਡਾਕਟਰ ਅਤੁਲ ਖੋਸਲਾ ਨੇ ਕਿਹਾ ਕਿ ਸਾਨੂੰ ਵਿਦਿਅਕ ਸੰਸਥਾਵਾਂ ਦੇ ਗੇਟ ਹਰ ਵਿਦਿਆਰਥੀ ਲਈ ਖੋਲ੍ਹ ਦੇਣੇ ਚਾਹੀਦੇ ਹਨ ਤਾਂ ਜੋ ਵਿਦਿਆਰਥੀ ਸਿੱਖਿਆ ਹਾਸਲ ਕਰਕੇ ਨਵੇਂ ਵਿਚਾਰਾਂ ਨਾਲ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ।

ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਸੰਦੀਪ ਕੌੜਾ ਨੇ ਦੱਸਿਆ ਕਿ ਲੈਮਰਿਨ ਯੂਨੀਵਰਸਿਟੀ ਦੇਸ਼ ਦੀ ਪਹਿਲੀ ਅਜਿਹੀ ਯੂਨੀਵਰਸਿਟੀ ਹੈ ਜਿਸ ਨੂੰ ਦੁਨੀਆਂ ਦੀ ਨਾਮੀ ਕੰਪਨੀ ਆਈ.ਬੀ.ਐਮ. ਦੀ ਭਾਈਵਾਲੀ ਨਾਲ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਦੁਨੀਆਂ ਦੀ ਜ਼ਰੂਰਤ ਅਨੁਸਾਰ ਬੱਚਿਆਂ ਨੂੰ ਸਿੱਖਿਆ ਦੇ ਕੇ ਭਵਿੱਖ ਲਈ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਪੂਰੀ ਦੁਨੀਆ ਨੂੰ ਨਿਪੁੰਨ ਕਾਮੇ ਮੁਹੱਈਆ ਕਰਵਾਉਣ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...