June 29, 2026, 11:31 am
----------- Advertisement -----------
HomeNewsLatest Newsਮਾਨ ਸਰਕਾਰ ਵੱਖ-ਵੱਖ ਖੇਤੀ ਮਸ਼ੀਨਾਂ ਦੀ ਖਰੀਦ ਲਈ ਸਬਸਿਡੀ ਦੇਵੇਗੀ: ਕੁਲਦੀਪ ਸਿੰਘ...

ਮਾਨ ਸਰਕਾਰ ਵੱਖ-ਵੱਖ ਖੇਤੀ ਮਸ਼ੀਨਾਂ ਦੀ ਖਰੀਦ ਲਈ ਸਬਸਿਡੀ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ

Published on

----------- Advertisement -----------

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਖ-ਵੱਖ ਖੇਤੀ ਮਸ਼ੀਨਾਂ ਦੀ ਖਰੀਦ ਅਤੇ ਕਸਟਮ ਹਾਇੰਰਿੰਗ ਸੈਂਟਰ ਸਥਾਪਿਤ ਕਰਨ ਲਈ ਸਬਸਿਡੀ ਦੇਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਨਿੱਜੀ ਤੌਰ ‘ਤੇ ਅਤੇ ਕਸਟਮ ਹਾਇਰਿੰਗ ਸੈਂਟਰ ਸਥਾਪਿਤ ਕਰਨ ਲਈ 28 ਫ਼ਰਵਰੀ, 2023 ਤੱਕ ਵਿਭਾਗ ਦੀ ਵੈਬਸਾਈਟ agrimachinerypb.com ‘ਤੇ ਆਨਲਾਈਨ ਅਰਜ਼ੀਆਂ ਦੇ ਕੇ ਇਸ ਸਬਸਿਡੀ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਹ ਕਦਮ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਸਮੈਮ) ਸਕੀਮ ਅਧੀਨ ਸੂਬੇ ਵਿੱਚ ਖੇਤੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਲਈ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਕਿਸਾਨ ਨਿੱਜੀ ਤੌਰ ‘ਤੇ ਅਤੇ ਕਸਟਮ ਹਾਇਰਿੰਗ ਸੈਂਟਰਾਂ ਦੇ ਅਧੀਨ ਪੰਚਾਇਤਾਂ, ਸਹਿਕਾਰੀ ਸੁਸਾਇਟੀਆਂ, ਪੇਂਡੂ ਉੱਦਮੀ, ਕਿਸਾਨ ਉਤਪਾਦਕ ਸੰਸਥਾਵਾਂ (ਐਫ.ਪੀ.ਓ.), ਰਜਿਸਟਰਡ ਕਿਸਾਨ ਗਰੁੱਪ ਆਦਿ ਮਸ਼ੀਨਾਂ ‘ਤੇ ਸਬਸਿਡੀ ਲੈ ਸਕਦੇ ਹਨ।

ਸ. ਧਾਲੀਵਾਲ ਨੇ ਦੱਸਿਆ ਕਿ ਵਿਅਕਤੀਗਤ ਕਿਸਾਨਾਂ ਲਈ ਲੇਜ਼ਰ ਲੈਂਡ ਲੈਵਲਰ, ਪੋਟੈਟੋ ਪਲਾਂਟਰ (ਆਟੋਮੈਟਿਕ), ਪੋਟੈਟੋ ਪਲਾਂਟਰ (ਸੈਮੀ ਆਟੋਮੈਟਿਕ), ਏਅਰ ਐਸਿਸਟਿਡ ਸਪਰੇਅਰ, ਨੁਮੈਟਿਕ ਪਲਾਂਟਰ, ਪਾਵਰ ਵੀਡਰ (ਇੰਜਨ/ਪੀ.ਟੀ.ਓ. ਆਪਰੇਪਟਿਡ), ਟਰੈਕਟਰ ਓਪਰੇਟਿਡ ਫਰਟੀਲਾਈਜ਼ਰ ਬਰਾਡਕਾਸਟਰ, ਪੈਡੀ ਟਰਾਂਸਪਲਾਂਟਰ (ਸੈਲਫ ਪ੍ਰੋਪੇਲਡ ਰਾਈਡ ਆਨ ਅਤੇ ਵਾਕ ਬਿਹਾਈਂਡ), ਰੇਜ਼ਡ ਬੈਡ ਪਲਾਂਟਰ, ਸਬ ਸੁਆਇਲਰ, ਸਿੰਗਲ ਰੋਅ ਫੋਰੇਜ਼ ਹਾਰਵੈਸਟਰ, ਪੋਟੈਟੋ ਡਿਗਰ, ਡੀ.ਐਸ.ਆਰ ਡਰਿੱਲ, ਟਰੈਕਟਰ ਓਪਰੇਟਿਡ ਸਪਰੇਅਰ (ਬੂਮ ਸਪਰੇਅਰ), ਪਾਵਰ ਹੈਰੋ, ਟਰੈਕਟਰ ਡਰਾਨ ਇਨਕਲਾਇਡ ਪਲੇਟ ਪਲਾਂਟਰ ਵਿਦ ਪ੍ਰੀ-ਇਮਰਜੈਂਸ ਹਰਬੀਸਾਈਡ ਸਟਰਿਪ ਐਪਲੀਕੇਟਰ (ਲੱਕੀ ਸੀਡ ਡਰਿੱਲ) ਆਦਿ ਮਸ਼ੀਨਾਂ ‘ਤੇ ਸਬਸਿਡੀ ਪ੍ਰਾਪਤ ਕੀਤੀ ਜਾ ਸਕਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕਸਟਮ ਹਾਇਰਿੰਗ ਸੈਂਟਰ ਦੀਆਂ ਵੱਖ-ਵੱਖ ਸ਼੍ਰੇਣੀਆਂ, ਜੋ 10 ਲੱਖ, 25 ਲੱਖ, 40 ਲੱਖ ਅਤੇ 60 ਲੱਖ ਆਦਿ ਦੀ ਲਾਗਤ ਨਾਲ ਸਥਾਪਿਤ ਹਨ, ਮਸ਼ੀਨਾਂ ਦੀ ਖਰੀਦ ਲਈ ਸਬਸਿਡੀ ਲੈ ਸਕਣਗੀਆਂ।ਉਨ੍ਹਾਂ ਦੱਸਿਆ ਕਿ ਸਬਸਿਡੀ ਦੀਆਂ ਦਰਾਂ ਜਨਰਲ ਵਰਗ ਲਈ 40 ਫੀਸਦੀ, ਸਪੈਸ਼ਲ ਕੰਪੋਨੈਂਟ ਲਈ 50 ਫੀਸਦੀ ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ 40 ਫੀਸਦੀ ਹੋਣਗੀਆਂ। ਸ. ਧਾਲੀਵਾਲ ਨੇ ਸੂਬੇ ਦੇ ਕਿਸਾਨਾਂ ਅਤੇ ਕਿਸਾਨਾਂ ਨਾਲ ਸਬੰਧਤ ਵੱਖ-ਵੱਖ ਗਰੁੱਪਾਂ ਨੂੰ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਦਾ ਲਾਭ ਲੈਣ ਅਤੇ ਖੇਤੀਬਾੜੀ ਵਿੱਚ ਮਸ਼ੀਨੀਕਰਨ ਆਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਮਸ਼ੀਨੀਕਰਨ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਸਬਸਿਡੀ ਬਾਰੇ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਵੀ ਮਿਲ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...