October 23, 2026, 11:12 pm
----------- Advertisement -----------
HomeNewsLatest Newsਫੁੱਲਾਂ ਨਾਲ ਸਜੀ ਵਿਆਹ ਵਾਲੀ ਕਾਰ 'ਤੇ ਮਧੂਮੱਖੀਆਂ ਨੇ ਕੀਤਾ ਹਮਲਾ, ਲਾੜੇ...

ਫੁੱਲਾਂ ਨਾਲ ਸਜੀ ਵਿਆਹ ਵਾਲੀ ਕਾਰ ‘ਤੇ ਮਧੂਮੱਖੀਆਂ ਨੇ ਕੀਤਾ ਹਮਲਾ, ਲਾੜੇ ਸਮੇਤ 7 ਲੋਕਾਂ ਨੂੰ ਬੁਰੀ ਤਰ੍ਹਾਂ ਡੰਗਿਆ

Published on

----------- Advertisement -----------

ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬਰਾਤੀਆਂ ‘ਤੇ ਮਧੂਮੱਖੀਆਂ ਨੇ ਹਮਲਾ ਕਰ ਦਿੱਤਾ। ਮਧੂਮੱਖੀਆਂ ਦੇ ਇਸ ਹਮਲੇ ‘ਚ ਲਾੜੇ ਸਮੇਤ 7 ਲੋਕ ਜ਼ਖਮੀ ਹੋ ਗਏ। ਦੱਸ ਦਈਏ ਕਿ ਦਾਤਾਰਪੁਰ ਦੇ ਨਾਲ ਲੱਗਦੇ ਪਿੰਡ ਦੇਪੁਰ ਦੇ ਰਹਿਣ ਵਾਲੇ ਜਸਬੀਰ ਸਿੰਘ ਪੁੱਤਰ ਜਗਦੀਸ਼ ਸਿੰਘ ਦੀ ਬਰਾਤ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਕਿਸੇ ਪਿੰਡ ਜਾ ਰਹੀ ਸੀ। ਜਦੋਂ ਬਰਾਤ ਮੁਕੇਰੀਆਂ ਹਾਈਡਲ ਨਹਿਰ ਦੇ ਨਾਲ ਬਣੀ ਸੜਕ ਤੋਂ ਥੋੜ੍ਹੀ ਦੂਰੀ ‘ਤੇ ਪਹੁੰਚੀ ਤਾਂ ਅਚਾਨਕ ਅਸਮਾਨ ‘ਚ ਉੱਡ ਰਹੇ ਮੱਖੀਆਂ ਦੇ ਝੁੰਡ ਨੇ ਫੁੱਲਾਂ ਨਾਲ ਸਜੀ ਇੱਕ ਕਾਰ ਨੂੰ ਆਪਣਾ ਨਿਸ਼ਾਨਾ ਬਣਾ ਲਿਆ।
ਮਧੂਮੱਖੀਆਂ ਦੇ ਪੂਰੇ ਝੁੰਡ ਨੇ ਕਾਰ ‘ਤੇ ਹਮਲਾ ਕਰ ਦਿੱਤਾ। ਲਾੜੇ ਦੀ ਕਾਰ ਦੇ ਸ਼ੀਸ਼ੇ ਖੁੱਲ੍ਹੇ ਹੋਣ ਕਾਰਨ ਮੱਖੀਆਂ ਕਾਰ ਦੇ ਅੰਦਰ ਵੀ ਵੜ ਗਈਆਂ। ਕਾਰ ‘ਚ ਸਵਾਰ ਲਾੜੇ ਸਮੇਤ ਸੱਤ ਲੋਕਾਂ ਨੂੰ ਮੱਖੀਆਂ ਨੇ ਬੁਰੀ ਤਰ੍ਹਾਂ ਡੰਗ ਲਿਆ। ਸਾਰਿਆਂ ਨੂੰ ਹਾਜੀਪੁਰ ਸਥਿਤ ਪੀ.ਐਚ.ਸੀ ਪਹੁੰਚਾਇਆ ਗਿਆ ਇਲਾਜ ਤੋਂ ਬਾਅਦ ਬਰਾਤ ਨੂੰ ਹਸਪਤਾਲ ਤੋਂ ਰਵਾਨਾ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...