October 23, 2026, 1:19 am
----------- Advertisement -----------
HomeNewsBreaking Newsਹਨੀਪ੍ਰੀਤ ਫੇਰ ਵਿਵਾਦ 'ਚ ਫਸੀ: ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ...

ਹਨੀਪ੍ਰੀਤ ਫੇਰ ਵਿਵਾਦ ‘ਚ ਫਸੀ: ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਹਾਈਕੋਰਟ ‘ਚ ਪਟੀਸ਼ਨ ਦਾਇਰ

Published on

----------- Advertisement -----------

ਚੰਡੀਗੜ੍ਹ, 25 ਅਗਸਤ 2023 – ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਸਿੰਘ ਦੀ ਗੋਦ ਲਈ ਧੀ ਹਨੀਪ੍ਰੀਤ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਈ ਹੈ। ਹਨੀਪ੍ਰੀਤ ਨਾਲ ਜੁੜਿਆ ਇਹ ਵਿਵਾਦ ਡੇਰੇ ਵਿੱਚ ਉਸ ਦੀ ਬਣਾਈ ਜਾ ਰਹੀ ਰਿਹਾਇਸ਼ ਨੂੰ ਲੈ ਕੇ ਪੈਦਾ ਹੋਇਆ ਹੈ। ਇਸ ਸਬੰਧੀ ਦੱਖਣੀ-ਪੱਛਮੀ ਦਿੱਲੀ ਦੇ ਮਹਾਵੀਰ ਇਨਕਲੇਵ ਦੇ ਰਹਿਣ ਵਾਲੇ 50 ਸਾਲਾ ਸੰਜੇ ਝਾਅ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।

ਦਰਅਸਲ ਡੇਰੇ ‘ਚ ਰਾਮ ਰਹੀਮ ਦੀ ਰਿਹਾਇਸ਼ ਨੂੰ ਢਾਹ ਕੇ ਨਵੀਂ ਕਲਸ਼ ਦੇ ਆਕਾਰ ਦੀ ਇਮਾਰਤ ਬਣਾਈ ਜਾ ਰਹੀ ਹੈ। ਹਨੀਪ੍ਰੀਤ ਇਸ ਇਮਾਰਤ ‘ਚ ਰਹੇਗੀ, ਪਰ ਇਮਾਰਤ ਨੂੰ ਕਲਸ਼ ਦਾ ਰੂਪ ਦੇਣ ਕਾਰਨ ਇਹ ਮਾਮਲਾ ਹਾਈਕੋਰਟ ‘ਚ ਪਹੁੰਚ ਗਿਆ ਹੈ। ਦਾਇਰ ਪਟੀਸ਼ਨ ਮੁਤਾਬਕ ਕਲਸ਼ ਦੇ ਆਕਾਰ ਦੀ ਇਮਾਰਤ ਬਣਾਉਣ ਦਾ ਮਕਸਦ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ। ਹਿੰਦੂ ਪੁਰਾਣ ਕਥਾਵਾਂ ਦੇ ਅਨੁਸਾਰ, ਪਵਿੱਤਰ ਕਲਸ਼ ਨੂੰ ਸਾਰੇ ਦੇਵੀ-ਦੇਵਤਿਆਂ ਦਾ ਅਧਿਆਤਮਿਕ ਨਿਵਾਸ ਮੰਨਿਆ ਜਾਂਦਾ ਹੈ।

ਦਾਇਰ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਕਲਸ਼ ਦੀ ਸ਼ਕਲ ਸ਼ੁੱਧਤਾ ਦਾ ਪ੍ਰਤੀਕ ਹੈ ਪਰ ਰਾਮ ਰਹੀਮ ‘ਤੇ ਬਲਾਤਕਾਰ ਅਤੇ ਕਤਲ ਦਾ ਦੋਸ਼ ਹੈ। ਅਜਿਹੇ ਵਿੱਚ ਡੇਰਾ ਸਿਰਸਾ ਵਿੱਚ ਇਮਾਰਤ ਨੂੰ ਕਲਸ਼ ਦਾ ਰੂਪ ਦੇਣਾ ਠੀਕ ਨਹੀਂ ਹੈ। ਪਟੀਸ਼ਨ ਵਿੱਚ ਅਜਿਹੀਆਂ ਤਬਦੀਲੀਆਂ ਨੂੰ ਸਬੂਤਾਂ ਨੂੰ ਨਸ਼ਟ ਕਰਨ ਵਜੋਂ ਵੀ ਕਿਹਾ ਗਿਆ ਹੈ, ਕਿਉਂਕਿ ਪੁਰਾਣੀ ਇਮਾਰਤ ਅਗਸਤ 2017 ਦੀ ਪੰਚਕੂਲਾ ਹਿੰਸਾ ਦੇ ਸਾਜ਼ਿਸ਼ਕਾਰਾਂ ਵਿਰੁੱਧ ਦਰਜ ਐਫਆਈਆਰ ਦਾ ਹਿੱਸਾ ਹੈ। ਪੰਚਕੂਲਾ ਦੀ ਸੀਬੀਆਈ ਅਦਾਲਤ ਵੱਲੋਂ ਡੇਰਾ ਮੁਖੀ ਰਾਮ ਰਹੀਮ ਸਿੰਘ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਹਿੰਸਾ ਭੜਕੀ ਸੀ।

ਦੋਸ਼ ਹਨ ਕਿ ਡੇਰਾ ਸੱਚਾ ਸੌਦਾ ਦੇ ਟਰੱਸਟ ਬੋਰਡ ਦੀ ਚੇਅਰਮੈਨ ਹਨੀਪ੍ਰੀਤ ਉਰਫ ਪ੍ਰਿਅੰਕਾ ਤਨੇਜਾ ਨੇ ਆਪਣੀ ਰਿਹਾਇਸ਼ ਲਈ ਨਵੀਂ ਇਮਾਰਤ ਬਣਾਈ ਹੈ। ਪਟੀਸ਼ਨ ‘ਚ ਕਲਸ਼ ਦੀ ਸ਼ਕਲ ਦੇ ਗੈਰ-ਕਾਨੂੰਨੀ ਅਤੇ ਵਿਵਾਦਪੂਰਨ ਨਿਰਮਾਣ ਨੂੰ ਰੋਕਣ ਦੀ ਮੰਗ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...