October 8, 2026, 9:50 am
----------- Advertisement -----------
HomeNewsBreaking Newsਆਨਰ ਕਿਲਿੰ+ਗ: 2 ਦਿਨਾਂ ਤੋਂ ਲਾਪਤਾ ਧੀ ਘਰ ਪਰਤੀ, ਫੇਰ ਪਿਓ ਨੇ...

ਆਨਰ ਕਿਲਿੰ+ਗ: 2 ਦਿਨਾਂ ਤੋਂ ਲਾਪਤਾ ਧੀ ਘਰ ਪਰਤੀ, ਫੇਰ ਪਿਓ ਨੇ ਕੀਤਾ ਕ+ਤ+ਲ, ਮੋਟਰਸਾਇਕਲ ਨਾਲ ਬੰਨ੍ਹ ਕੇ ਪਿੰਡ ‘ਚ ਘਸੀਟਿਆ

Published on

----------- Advertisement -----------

ਅੰਮ੍ਰਿਤਸਰ, 11 ਅਗਸਤ 2023 – ਅੰਮ੍ਰਿਤਸਰ ‘ਚ ਇਕ ਪਿਤਾ ਨੇ ਆਪਣੀ 16 ਸਾਲਾ ਧੀ ਦੇ ਚਰਿੱਤਰ ‘ਤੇ ਸ਼ੱਕ ਕਰਦੇ ਹੋਏ ਬਿਨਾਂ ਗੱਲ ਕੀਤਿਆਂ ਉਸ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਉਹ ਲਾਸ਼ ਨੂੰ ਆਪਣੇ ਮੋਟਰਸਾਈਕਲ ਨਾਲ ਬੰਨ੍ਹ ਕੇ ਪਿੰਡ ਦੇ ਦੁਆਲੇ ਘਸੀਟਿਆ ਵੀ। ਇਸ ਤੋਂ ਬਾਅਦ ਲਾਸ਼ ਨੂੰ ਰੇਲਵੇ ਲਾਈਨ ‘ਤੇ ਸੁੱਟ ਦਿੱਤਾ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਪਿਤਾ ਅਜੇ ਫਰਾਰ ਦੱਸਿਆ ਜਾ ਰਿਹਾ ਹੈ।

ਘਟਨਾ ਜ਼ਿਲ੍ਹਾ ਅੰਮ੍ਰਿਤਸਰ ਦੇ ਟਾਂਗਰਾ ਦੇ ਪਿੰਡ ਮੁੱਛਲ ਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੇਟੀ 2 ਦਿਨਾਂ ਤੋਂ ਘਰੋਂ ਲਾਪਤਾ ਸੀ। ਕਾਫੀ ਭਾਲ ਕਰਨ ‘ਤੇ ਵੀ ਉਹ ਕਿਤੇ ਨਹੀਂ ਮਿਲੀ ਪਰ ਕੱਲ੍ਹ ਦੁਪਹਿਰ ਬਾਅਦ ਅਚਾਨਕ ਘਰ ਪਰਤ ਆਈ ਸੀ। ਇਸ ਤੋਂ ਬਾਅਦ ਗੁੱਸੇ ‘ਚ ਆਏ ਪਿਤਾ ਨੇ ਧੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ।

ਇਸ ਘਟਨਾ ਨੂੰ ਪਿੰਡ ਦੇ ਲੋਕਾਂ ਨੇ ਆਪਣੀਆਂ ਅੱਖਾਂ ਨਾਲ ਦੇਖਿਆ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਪਿੰਡ ਵਾਸੀਆਂ ਨੇ ਹੀ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ।

ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਬੇਟੀ ਦੋ ਦਿਨਾਂ ਤੋਂ ਲਾਪਤਾ ਸੀ। ਜਿਵੇਂ ਹੀ ਉਹ ਘਰ ਆਈ ਤਾਂ ਪਿਤਾ ਨੇ ਉਸ ਨੂੰ ਵਾਲਾਂ ਤੋਂ ਫੜ ਕੇ ਬਾਹਰ ਖਿੱਚ ਲਿਆ। ਇਸ ਤੋਂ ਬਾਅਦ ਉਸ ਨੇ ਨਾ ਤਾਂ ਕਿਸੇ ਨੂੰ ਪੁੱਛਿਆ ਅਤੇ ਨਾ ਹੀ ਪਿੱਛੇ ਮੁੜ ਕੇ ਦੇਖਿਆ। ਮਾਂ ਨੂੰ ਵੀ ਨਹੀਂ ਪਤਾ ਕਿ ਪਿਤਾ ਆਪਣੀ ਧੀ ਨੂੰ ਕਿੱਥੇ ਲੈ ਗਿਆ ਸੀ ਅਤੇ ਉਸ ਨਾਲ ਕੀ ਕੀਤਾ।

ਪਿਤਾ ਲਾਸ਼ ਨੂੰ ਮੋਟਰਸਾਈਕਲ ਦੇ ਪਿਛਲੇ ਹਿੱਸੇ ਨਾਲ ਬੰਨ੍ਹ ਕੇ ਰੇਲਵੇ ਲਾਈਨਾਂ ਕੋਲ ਲੈ ਗਿਆ ਪਰ ਇਸ ਬਾਰੇ ਪੁਲੀਸ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ। ਪਿਤਾ ਦੀ ਕੋਸ਼ਿਸ਼ ਸੀ ਕਿ ਟਰੇਨ ਨੂੰ ਲਾਸ਼ ਦੇ ਉਪਰੋਂ ਲੰਘਾਇਆ ਜਾਵੇ ਅਤੇ ਸਾਰੀ ਘਟਨਾ ਨੂੰ ਹਾਦਸੇ ਦਾ ਰੂਪ ਦਿੱਤਾ ਜਾਵੇ। ਪਰ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...