June 8, 2026, 5:26 pm
----------- Advertisement -----------
HomeNewsBreaking Newsਹੁਸ਼ਿਆਰਪੁਰ 'ਚ ਬੋਲੈਰੋ ਤੇ ਬਾਈਕ ਦੀ ਹੋਈ ਭਿਆਨਕ ਟੱਕਰ, ਹਾਦਸੇ 'ਚ 2 ਨੌਜਵਾਨ...

ਹੁਸ਼ਿਆਰਪੁਰ ‘ਚ ਬੋਲੈਰੋ ਤੇ ਬਾਈਕ ਦੀ ਹੋਈ ਭਿਆਨਕ ਟੱਕਰ, ਹਾਦਸੇ ‘ਚ 2 ਨੌਜਵਾਨ ਜ਼ਖਮੀ

Published on

----------- Advertisement -----------

ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਵਿੱਚ ਹਾਜੀਪੁਰ ਰੋਡ ’ਤੇ ਅੱਡਾ ਸਿੰਘਪੁਰ ਨੇੜੇ ਇੱਕ ਬੋਲੈਰੋ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਬਾਈਕ ਸਵਾਰ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਾਦਸੇ ਵਿੱਚ ਦੋਵਾਂ ਨੌਜਵਾਨਾਂ ਦੀਆਂ ਲੱਤਾਂ ਦੀਆਂ ਹੱਡੀਆਂ ਟੁੱਟ ਗਈਆਂ।

ਦੋ ਨੌਜਵਾਨ ਅਵਿਨਾਸ਼ ਡਡਵਾਲ ਪੁੱਤਰ ਬਾਲਕ੍ਰਿਸ਼ਨ ਅਤੇ ਕਰਨ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਦਸੂਹਾ ਇਲਾਕੇ ਦੇ ਪਿੰਡ ਸਿਪਰੀ ਪੰਜਾਬ ਪੁਲਿਸ ਅਤੇ ਮਰਚੈਂਟ ਨੇਵੀ ਦੀ ਪ੍ਰੀਖਿਆ ਦੇਣ ਲਈ ਬਾਈਕ ‘ਤੇ ਜਲੰਧਰ ਜਾ ਰਹੇ ਸਨ। ਜਿਵੇਂ ਹੀ ਬਾਈਕ ‘ਤੇ ਸਵਾਰ ਦੋਵੇਂ ਨੌਜਵਾਨ ਦਸੂਹਾ-ਹਾਜੀਪੁਰ ਰੋਡ ‘ਤੇ ਅੱਡਾ ਸਿੰਘਪੁਰ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫਤਾਰ ਬੋਲੈਰੋ ਗੱਡੀ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਬਾਈਕ ਸੜਕ ‘ਤੇ ਡਿੱਗ ਗਈ।

ਘਟਨਾ ਵਾਲੀ ਥਾਂ ਬੋਲੈਰੋ ਚਾਲਕ ਤੇਜ਼ੀ ਨਾਲ ਹਾਜੀਪੁਰ ਵੱਲ ਭੱਜ ਗਿਆ। ਇਸ ਹਾਦਸੇ ਵਿੱਚ ਦੋਵੇਂ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਰਾਹਗੀਰਾਂ ਦੀ ਮਦਦ ਨਾਲ ਦੋਵਾਂ ਨੌਜਵਾਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਦੱਸਿਆ ਕਿ ਦੋਵਾਂ ਨੌਜਵਾਨਾਂ ਦੀਆਂ ਲੱਤਾਂ ਦੀਆਂ ਹੱਡੀਆਂ ਟੁੱਟ ਗਈਆਂ ਹਨ। ਫਿਲਹਾਲ ਦੋਵੇਂ ਜ਼ਖਮੀ ਨੌਜਵਾਨ ਹਸਪਤਾਲ ‘ਚ ਜ਼ੇਰੇ ਇਲਾਜ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...