November 21, 2026, 4:40 pm
----------- Advertisement -----------
HomeNewsBreaking Newsਬਾਗ਼ਬਾਨੀ ਮੰਤਰੀ ਨੇ ਅਬੋਹਰ ਪਹੁੰਚ ਸੁਣੀਆਂ ਕਿੰਨੂ ਉਤਪਾਦਕਾਂ ਦੀਆਂ ਮੁਸ਼ਕਿਲਾਂ

ਬਾਗ਼ਬਾਨੀ ਮੰਤਰੀ ਨੇ ਅਬੋਹਰ ਪਹੁੰਚ ਸੁਣੀਆਂ ਕਿੰਨੂ ਉਤਪਾਦਕਾਂ ਦੀਆਂ ਮੁਸ਼ਕਿਲਾਂ

Published on

----------- Advertisement -----------

ਚੰਡੀਗੜ੍ਹ/ਫ਼ਾਜ਼ਿਲਕਾ, 24 ਨਵੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਸਿਟਰਸ ਅਸਟੇਟ ਅਬੋਹਰ ਵਿਖੇ ਕਿਨੂੰ ਬਾਗ਼ਬਾਨਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਆਖਿਆ ਕਿ ਸਰਕਾਰ ਕਿੰਨੂ ਬਾਗ਼ਬਾਨਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੇਗੀ। ਕੈਬਨਿਟ ਮੰਤਰੀ ਨੇ ਕਿੰਨੂ ਬਾਗ਼ਬਾਨਾਂ ਦੀਆਂ ਮੰਡੀਕਰਨ ਸਬੰਧੀ ਸਮੱਸਿਆਵਾਂ ਬਾਰੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਮੌਕੇ ‘ਤੇ ਹੀ ਹਦਾਇਤ ਕੀਤੀ ਕਿ ਮੰਡੀ ਨੂੰ ਸਹੀ ਤਰੀਕੇ ਨਾਲ ਚਲਾਇਆ ਜਾਵੇ ਅਤੇ ਜੇਕਰ ਮੰਡੀ ਵਿੱਚ ਕੋਈ ਪੂਲ ਕਰਕੇ ਕਿਸਾਨਾਂ ਨੂੰ ਉਚਿਤ ਕੀਮਤ ਮਿਲਣ ਵਿੱਚ ਰੁਕਾਵਟ ਪੈਦਾ ਕਰਦਾ ਹੈ ਤਾਂ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨਾਂ ਹਦਾਇਤ ਕੀਤੀ ਕਿ ਕਿੰਨੂ ਮੰਡੀ ਵਿੱਚ ਆਉਣ ਵਾਲੇ ਹਰੇਕ ਕਿਸਾਨ ਨੂੰ ਫ਼ਸਲ ਵਿਕਰੀ ਤੋਂ ਬਾਅਦ ਜੇ-ਫਾਰਮ ਜਾਰੀ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।

ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਬਾਗ਼ਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮੂਹਾਂ ਵਿੱਚ ਬਾਗ਼ਬਾਨੀ ਕਰਨ ਅਤੇ ਆਪਣੇ ਫਲਾਂ ਦੀ ਪ੍ਰੋਸੈਸਿੰਗ ਅਤੇ ਮੰਡੀਕਰਨ ਲਈ ਸਾਂਝੇ ਉਪਰਾਲੇ ਕਰਨ ਤਾਂ ਜੋ ਉਨ੍ਹਾਂ ਦੀ ਆਮਦਨ ਵੱਧ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵਿੱਚ ਸਬਸਿਡੀ ਦੇਣ ਤੋਂ ਇਲਾਵਾ ਹੋਰ ਹਰ ਪ੍ਰਕਾਰ ਦੀ ਸੰਭਵ ਮਦਦ ਕੀਤੀ ਜਾਵੇਗੀ। ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਕਿਹਾ ਕਿ ਬਾਗ਼ਬਾਨੀ ਲਈ ਨਹਿਰੀ ਪਾਣੀ ਬਹੁਤ ਜ਼ਰੂਰੀ ਹੈ ਅਤੇ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕਿੰਨੂ ਬਾਗ਼ਬਾਨਾਂ ਨੂੰ ਉਨ੍ਹਾਂ ਦੀ ਜ਼ਰੂਰਤ ਦੇ ਸਮੇਂ ਅਨੁਸਾਰ ਪੂਰਾ ਪਾਣੀ ਨਹਿਰਾਂ ਦੀਆਂ ਟੇਲਾਂ ਤੱਕ ਪਹੁੰਚੇ।

ਉਨਾਂ ਕਿਸਾਨਾਂ ਨੂੰ ਵੀ ਸੁਝਾਅ ਦਿੱਤਾ ਕਿ ਉਹ ਬਾਗ਼ਾਂ ਵਿੱਚ ਤੁਪਕਾ ਸਿੰਜਾਈ ਪ੍ਰਣਾਲੀ ਨੂੰ ਅਪਣਾਉਣ ਤਾਂ ਜੋ ਪਾਣੀ ਦੀ ਵੱਧ ਤੋਂ ਵੱਧ ਬੱਚਤ ਕੀਤੀ ਜਾ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤ ਬਚ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੀ ਮੁੜ ਤੋਂ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਨਵੀਆਂ ਲੋੜਾਂ ਅਨੁਸਾਰ ਕਿਸਾਨਾਂ ਨੂੰ ਜ਼ਿਆਦਾ ਸਬਸਿਡੀ ਦਿੱਤੀ ਜਾ ਸਕੇ। ਇਸ ਤੋਂ ਬਿਨਾਂ ਨਵੀਆਂ ਜ਼ਰੂਰਤਾਂ ਅਨੁਸਾਰ ਹੋਰ ਸਕੀਮਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਫਲਾਂ ਦੀ ਸਟੋਰੇਜ ਲਈ ਪੰਜਾਬ ਸਰਕਾਰ ਕੋਲਡ ਸਟੋਰ ਬਣਾਉਣ ‘ਤੇ 40 ਫ਼ੀਸਦੀ ਸਬਸਿਡੀ ਦੇ ਰਹੀ ਹੈ ਅਤੇ ਅਜਿਹਾ ਕਰਨ ਨਾਲ ਕਿਸਾਨ ਸਵੈ ਮੰਡੀਕਰਨ ਲਈ ਅੱਗੇ ਆ ਕੇ ਆਪਣੀ ਆਮਦਨ ਵਿੱਚ ਹੋਰ ਵਾਧਾ ਕਰ ਸਕਦੇ ਹਨ। ਉਨ੍ਹਾਂ ਨੇ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਵੀ ਜ਼ਿਆਦਾ ਤੋਂ ਜ਼ਿਆਦਾ ਲਾਭ ਕਿਸਾਨਾਂ ਨੂੰ ਦੇਣ ਲਈ ਉਪਰਾਲੇ ਵਿੱਢਣ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਕਿੰਨੂ ਦੇ ਬਾਗ਼ਾਂ ਵਿੱਚ ਤੁਪਕਾ ਸਿੰਜਾਈ ਲਈ ਬਣੀਆਂ ਡਿੱਗੀਆਂ ‘ਤੇ ਸੋਲਰ ਪੰਪ ਸਿਸਟਮ ਲਗਾਉਣ ਦੀ ਯੋਜਨਾ ਵੀ ਤਿਆਰ ਕੀਤੀ ਜਾ ਰਹੀ ਹੈ। ਇਸ ਪਿੱਛੋਂ ਉਨ੍ਹਾਂ ਨੇ ਕਿੰਨੂ ਦੇ ਬਾਗ਼ਾਂ ਦਾ ਨਿਰੀਖਣ ਵੀ ਕੀਤਾ ਅਤੇ ਕਿਸਾਨਾਂ ਤੋਂ ਫਸਲ ਦੀ ਸਥਿਤੀ ਬਾਰੇ ਜਾਣਿਆ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਵਾਰ ਦਿੱਤੇ ਗਏ ਨਿਯਮਿਤ ਅਤੇ ਪੂਰੇ ਨਹਿਰੀ ਪਾਣੀ ਕਾਰਨ ਕਿਨੂੰ ਦੀ ਬੰਪਰ ਫਸਲ ਹੋਈ ਹੈ। ਉਨਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਡੀਕਰਨ ਸਬੰਧੀ ਸਮੱਸਿਆਵਾਂ ਦਾ ਵੀ ਸਥਾਈ ਹੱਲ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...