September 13, 2026, 8:06 pm
----------- Advertisement -----------
HomeNewsBreaking Newsਹੁਸ਼ਿਆਰਪੁਰ ਦੇ ਗਰੀਬ ਪਰਿਵਾਰ ਦਾ ਪੁੱਤਰ ਸਤਨਾਮ ਸਿੰਘ ਬਣਿਆ ਜੱਜ, ਕਿਹਾ ਕਿ...

ਹੁਸ਼ਿਆਰਪੁਰ ਦੇ ਗਰੀਬ ਪਰਿਵਾਰ ਦਾ ਪੁੱਤਰ ਸਤਨਾਮ ਸਿੰਘ ਬਣਿਆ ਜੱਜ, ਕਿਹਾ ਕਿ “ਮੇਰੇ ਜੱਜ ਬਣਨ ਦਾ ਸਾਰਾ ਸਿਹਰਾ..

Published on

----------- Advertisement -----------

ਹੁਸ਼ਿਆਰਪੁਰ ਦੇ ਪਿੰਡ ਟਾਂਡਾ ਦਾ ਸਤਨਾਮ ਸਿੰਘ ਜੱਜ ਬਣ ਗਿਆ ਹੈ। ਜੱਜ ਬਣਨ ਦੀ ਖ਼ਬਰ ਸੁਣਦਿਆਂ ਹੀ ਪਿੰਡ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਜੱਜ ਸਤਨਾਮ ਸਿੰਘ ਦੇ ਘਰ ਵਧਾਈ ਦੇਣ ਲਈ ਕਤਾਰ ਲੱਗੀ ਹੋਈ ਸੀ। ਸਤਨਾਮ ਸਿੰਘ ਦੀ ਮਾਂ ਦੀਆਂ ਅੱਖਾਂ ਵਿੱਚ ਖੁਸ਼ੀ ਦੇ ਹੰਝੂ ਸਨ। ਉਹ ਆਪਣੇ ਜੱਜ ਪੁੱਤਰ ਨੂੰ ਦੇਖ ਕੇ ਭਾਵੁਕ ਹੋ ਗਈ। ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ ਸਤਨਾਮ ਸਿੰਘ ਦੇ ਪਿੰਡ ਵਧਾਈ ਦੇਣ ਪੁੱਜੇ।
ਇਸ ਮੌਕੇ ਸਤਨਾਮ ਸਿੰਘ ਨੇ ਕਿਹਾ ਕਿ “ਮੇਰੇ ਜੱਜ ਬਣਨ ਦਾ ਸਾਰਾ ਸਿਹਰਾ ਮੇਰੇ ਪਰਿਵਾਰਕ ਮੈਂਬਰਾਂ ਅਤੇ ਵਕੀਲ ਗੁਰਿੰਦਰ ਪਾਲ ਸਿੰਘ ਨੂੰ ਜਾਂਦਾ ਹੈ। ਗੁਰਿੰਦਰ ਪਾਲ ਸਿੰਘ ਨੇ ਮੇਰੇ ਵਰਗੇ ਕਈ ਨੌਜਵਾਨਾਂ ਨੂੰ ਜੱਜ ਬਣਨ ਵਿਚ ਮਦਦ ਕੀਤੀ। ਜੇਕਰ ਮੈਂ ਅੱਜ ਜੱਜ ਬਣਿਆ ਹਾਂ ਤਾਂ ਇਹ ਸਭ ਉਨ੍ਹਾਂ ਦੀ ਬਦੌਲਤ ਹੈ।” ਉਨ੍ਹਾਂ ਅੱਗੇ ਕਿਹਾ ਕਿ ਸਾਡੇ ਵਰਗੇ ਗਰੀਬ ਲੋਕਾਂ ਦੇ ਮੁੰਡਿਆਂ ਦਾ ਇੱਕ ਵੱਡੀ ਕੁਰਸੀ ‘ਤੇ ਬੈਠਣ ਦਾ ਸੁਪਨਾ ਹੁੰਦਾ ਹੈ ਅਤੇ ਉਹ ਸੁਪਨਾ ਅੱਜ ਪੂਰਾ ਹੋ ਗਿਆ ਹੈ। ਮੈਂ ਇਸ ਕੁਰਸੀ ‘ਤੇ ਬੈਠ ਕੇ ਲੋਕਾਂ ਨੂੰ ਇਨਸਾਫ ਦਿਵਾਉਣ ਵਿਚ ਮਦਦ ਕਰਾਂਗਾ। ਮੈਂ ਕੋਈ ਕਸਰ ਬਾਕੀ ਨਹੀਂ ਛੱਡਾਂਗਾ। ਸਾਡੇ ਵਰਗੇ ਕਈ ਲੋਕ ਇਸ ਵਾਰ ਜੱਜ ਬਣੇ ਹਨ। ਜਿਨ੍ਹਾਂ ਚੋ ਜ਼ਿਆਦਾਤਰ ਨੇ ਆਪਣੀ ਪੜ੍ਹਾਈ ਸਰਕਾਰ ਵੱਲੋਂ ਦਿੱਤੇ ਵਜ਼ੀਫੇ ਨਾਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...