ਹੁਸ਼ਿਆਰਪੁਰ ਦੇ ਦਸੂਹਾ ‘ਚ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਇਕ ਬੱਸ ਨੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ 2 ਦੇ ਗੰਭੀਰ ਸੱਟਾਂ ਲੱਗੀਆਂ ਹਨ।
ਇਸ ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ 2 ਘੰਟੇ ਹਾਈਵੇਅ ਜਾਮ ਰੱਖਿਆ। ਜਿਸ ਤੋਂ ਬਾਅਦ ਪੁਲਿਸ ਅਤੇ ਮੈਜਿਸਟ੍ਰੇਟ ਦਸੂਹਾ ਦੇ ਭਰੋਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਜਾਮ ਖੁਲ੍ਹਵਾਇਆ।
ਸਾਹਮਣੇ ਆਈ ਜਾਣਕਾਰੀ ਅਨੁਸਾਰ ਵਿਧਵਾ ਪੈਨਸ਼ਨ ਅਤੇ ਰਾਸ਼ਨ ਲਈ ਕੇਵਾਈਸੀ ਕਰਵਾਉਣ ਲਈ ਇੱਕ ਔਰਤ ਆਪਣੇ ਦੋ ਪੁੱਤਰਾਂ ਸਮੇਤ ਪਿੰਡ ਪਾਵੇ ਚਿੰਗੜਾ ਤੋਂ ਸਰਪੰਚ ਦੇ ਘਰ ਪੈਦਲ ਨਿਕਲੀ ਸੀ। ਤਿੰਨਾਂ ਨੂੰ ਗਰਨਾ ਸਾਹਿਬ ਨੇੜੇ ਇੱਕ ਨਿੱਜੀ ਬੱਸ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸੁਖਿੰਦਰ ਸਿੰਘ ਦੀ ਮੌਤ ਹੋ ਗਈ। ਜਦਕਿ ਪਰਮਜੀਤ ਕੌਰ ਅਤੇ ਰਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਏ।
----------- Advertisement -----------
ਹੁਸ਼ਿਆਰਪੁਰ ‘ਚ ਬੱਸ ਨੇ ਤਿੰਨ ਲੋਕਾਂ ਨੂੰ ਮਾਰੀ ਟੱਕਰ, ਇਕ ਦੀ ਮੌਤ
Published on
----------- Advertisement -----------
----------- Advertisement -----------