November 7, 2026, 1:13 pm
----------- Advertisement -----------
HomeNewsLatest Newsਹੁਸ਼ਿਆਰਪੁਰ 'ਚ ਤਿੰਨ ਵਾਹਨਾਂ ਦੀ ਭਿਆਨਕ ਟੱਕਰ, ਇਕ ਟਰੱਕ ਚਾਲਕ ਮੌਤ

ਹੁਸ਼ਿਆਰਪੁਰ ‘ਚ ਤਿੰਨ ਵਾਹਨਾਂ ਦੀ ਭਿਆਨਕ ਟੱਕਰ, ਇਕ ਟਰੱਕ ਚਾਲਕ ਮੌਤ

Published on

----------- Advertisement -----------

ਹੁਸ਼ਿਆਰਪੁਰ ਦੇ ਦਸੂਹਾ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ ‘ਤੇ ਤਿੰਨ ਵਾਹਨ ਆਪਸ ‘ਚ ਟਕਰਾ ਗਏ। ਇਸ ਹਾਦਸੇ ਵਿੱਚ ਇੱਕ ਵਾਹਨ ਚਾਲਕ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਟਰੱਕ ਡਰਾਈਵਰ ਸ਼ਿਵਮ ਵਾਸੀ ਯੂਪੀ ਆਜ਼ਮਗੜ੍ਹ ਵਜੋਂ ਹੋਈ।
ਜਾਣਕਾਰੀ ਅਨੁਸਾਰ ਦਸੂਹਾ ਸਥਿਤ ਰਿਲਾਇੰਸ ਪੰਪ ਨੇੜੇ ਗਲਤ ਸਾਈਡ ਤੋਂ ਆ ਰਹੇ ਇੱਕ ਟਰੱਕ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ। ਇਸ ਕਾਰਨ ਇਕ ਤੋਂ ਬਾਅਦ ਇਕ ਪਿਕਅੱਪ ਗੱਡੀ ਵੀ ਉਨ੍ਹਾਂ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਦਸੂਹਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਟਰੱਕ ਦੇ ਵਿਚਕਾਰ ਫਸੇ ਡਰਾਈਵਰ ਦੀ ਲਾਸ਼ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦਸੂਹਾ ਪਹੁੰਚਾਇਆ।
ਗਲਤ ਸਾਈਡ ਤੋਂ ਆ ਰਹੇ ਟਰੱਕ ਚਾਲਕ ਨੂੰ ਪੁਲਸ ਨੇ ਹਿਰਾਸਤ ‘ਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਨੇ ਮ੍ਰਿਤਕ ਟਰੱਕ ਡਰਾਈਵਰ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਭੇਜ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...