September 12, 2026, 7:44 am
----------- Advertisement -----------
HomeNewsLatest Newsਹੁਸ਼ਿਆਰਪੁਰ ਦੇ DC ਨੇ ਮਾਤਾ ਚਿੰਤਪੁਰਨੀ ਮੇਲੇ ਸਬੰਧੀ ਉਨਾ ਦੇ ਅਧਿਕਾਰੀਆਂ ਨਾਲ...

ਹੁਸ਼ਿਆਰਪੁਰ ਦੇ DC ਨੇ ਮਾਤਾ ਚਿੰਤਪੁਰਨੀ ਮੇਲੇ ਸਬੰਧੀ ਉਨਾ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Published on

----------- Advertisement -----------

17 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਮਾਤਾ ਚਿੰਤਪੁਰਨੀ ਮੇਲੇ ਦੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਊਨਾ ਜ਼ਿਲ੍ਹੇ (ਹਿਮਾਚਲ ਪ੍ਰਦੇਸ਼) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਾਂਝੀ ਰਣਨੀਤੀ ਉਲੀਕੀ। ਮੀਟਿੰਗ ਵਿੱਚ ਐਸਐਸਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ, ਏਡੀਸੀ (ਜਨਰਲ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮਾਤਾ ਚਿੰਤਪੁਰਨੀ ਚੌਕ, ਬੰਜਰਬਾਗ, ਆਦਮਵਾਲ, ਚੌਹਾਲ, ਮੰਗੂਵਾਲ ਤੋਂ ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੱਕ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਦਰਸ਼ਨਾਂ ਲਈ ਜਾਣ ਵਾਲੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਲੋਡ ਢੋਣ ਵਾਲੇ ਵਾਹਨਾਂ (ਟਰੱਕ, ਟੈਂਪੂ, ਟਾਟਾ ਏ.ਸੀ. ਆਦਿ) ‘ਤੇ ਨਾ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਸ਼ਰਧਾਲੂਆਂ ਨੂੰ ਕਮਰਸ਼ੀਅਲ ਵਾਹਨਾਂ ‘ਤੇ ਪਟੜੀਆਂ ਆਦਿ ਲਗਾ ਕੇ ਬਿਠਾਇਆ ਜਾਂਦਾ ਹੈ, ਜਿਸ ਕਾਰਨ ਜਿੱਥੇ ਕਾਨੂੰਨ ਦੀ ਉਲੰਘਣਾ ਹੁੰਦੀ ਹੈ, ਉੱਥੇ ਹੀ ਭਿਆਨਕ ਹਾਦਸੇ ਦਾ ਵੀ ਖਤਰਾ ਬਣਿਆ ਰਹਿੰਦਾ ਹੈ |

ਉਨ੍ਹਾਂ ਦੱਸਿਆ ਕਿ ਭਾਰੀ ਵਾਹਨਾਂ ‘ਤੇ ਪਾਬੰਦੀ ਸਬੰਧੀ ਹਿਮਾਚਲ ਪ੍ਰਦੇਸ਼ ਦੇ ਅਧਿਕਾਰੀਆਂ ਦੀ ਤਰਫੋਂ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਨੂੰ ਬੇਨਤੀ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਕੋਮਲ ਮਿੱਤਲ ਨੇ ਦੱਸਿਆ ਕਿ ਮਾਤਾ ਚਿੰਤਪੁਰਨੀ ਮੇਲੇ ‘ਚ ਲੰਗਰ ਦੌਰਾਨ ਡੀਜੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ‘ਤੇ ਪੂਰਨ ਪਾਬੰਦੀ ਹੋਵੇਗੀ | ਉਨ੍ਹਾਂ ਕਿਹਾ ਕਿ ਐਂਕਰਿੰਗ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...