November 10, 2026, 11:42 pm
----------- Advertisement -----------
HomeNewsBreaking Newsਪੰਜਾਬ ਵਾਸੀਆਂ ਲਈ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਜਲਦ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ...

ਪੰਜਾਬ ਵਾਸੀਆਂ ਲਈ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਜਲਦ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ ਬਣੀ – ਜਿੰਪਾ

Published on

----------- Advertisement -----------

ਚੰਡੀਗੜ੍ਹ, 18 ਦਸੰਬਰ 2022 – ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਕੋਸ਼ਿਸ਼ਾਂ ਸਦਕਾ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਦੇ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ ਬਣ ਗਈ ਹੈ। ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਸਬੰਧਤ ਡਾਇਰੈਕਟੋਰੇਟ ਤੋਂ ਵਿਸਥਾਰ ਪੂਰਵਕ ਰਿਪੋਰਟ ਮੰਗ ਲਈ ਹੈ।

ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੋਆਬਾ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਨੂੰ ਮਥੁਰਾ-ਵਰਿੰਦਾਵਨ ਤੱਕ ਚਲਾਉਣ ਲਈ ਕੇਂਦਰੀ ਰੇਲ ਮੰਤਰੀ ਨੂੰ ਪੱਤਰ ਲਿਖਿਆ ਸੀ। ਜਵਾਬੀ ਪੱਤਰ ਵਿਚ ਕੇਂਦਰੀ ਰੇਲ ਮੰਤਰੀ ਨੇ ਜਿੰਪਾ ਨੂੰ ਦੱਸਿਆ ਹੈ ਕਿ ਉਨ੍ਹਾਂ ਨੇ ਉਕਤ ਮੰਗ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਸਬੰਧਤ ਡਾਇਰੈਕਟੋਰੇਟ ਨੂੰ ਕਹਿ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਜਿੰਪਾ ਨੇ ਮੰਗ ਕੀਤੀ ਸੀ ਕਿ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਦੋਆਬਾ ਦਾ ਅਹਿਮ ਰੇਲਵੇ ਸਟੇਸ਼ਨ ਹੈ। ਬਹੁਤ ਸਾਰੇ ਸ਼ਰਧਾਲੂ ਹੁਸ਼ਿਆਰਪੁਰ ਰਾਹੀਂ ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਕਾਂਗੜਾ ਦੇਵੀ ਜੀ, ਮਾਤਾ ਚਾਮੁੰਡਾ ਦੇਵੀ ਜੀ, ਮਾਤਾ ਬਗੁਲਾਮੁਖੀ ਜੀ ਅਤੇ ਬਾਬਾ ਬਾਲਕ ਨਾਥ ਜੀ ਦੇ ਦਰਸ਼ਨਾਂ ਲਈ ਜਾਂਦੇ ਹਨ। ਉੱਤਰੀ ਭਾਰਤ ਦੇ ਮਸ਼ਹੂਰ ਸੈਲਾਨੀ ਸ਼ਹਿਰ ਧਰਮਸ਼ਾਲਾ ਤੇ ਮਕਲੋਡਗੰਜ ਦੀ ਯਾਤਰਾ ਲਈ ਵੀ ਹੁਸ਼ਿਆਰਪੁਰ ਰਾਹੀਂ ਹੀ ਜਾਣਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਮਥੁਰਾ-ਵਰਿੰਦਾਵਨ ਜਾਣ ਲਈ ਹੁਸ਼ਿਆਰਪੁਰ ਅਤੇ ਦੋਆਬਾ ਖੇਤਰ ਦੇ ਤੀਰਥ ਯਾਤਰੀਆਂ ਨੂੰ ਨਵੀਂ ਦਿੱਲੀ ਪਹੁੰਚਣ ਤੋਂ ਬਾਅਦ ਅੱਗੇ ਹੋਰ ਸਾਧਨਾਂ ਵਿਚ ਸਵਾਰ ਹੋਣਾ ਪੈਂਦਾ ਹੈ। ਜਿੰਪਾ ਨੇ ਮੰਗ ਕੀਤੀ ਸੀ ਕਿ ਤੀਰਥ ਯਾਤਰੀਆਂ ਦੀ ਮੁਸ਼ਕਲ ਨੂੰ ਧਿਆਨ ਵਿਚ ਰੱਖਦਿਆਂ ਹੁਸ਼ਿਆਰਪੁਰ-ਦਿੱਲੀ ਪੈਸੰਜਰ ਟਰੇਨ ਨੂੰ ਮਥੁਰਾ-ਵਰਿੰਦਾਵਨ ਤੱਕ ਚਲਾਇਆ ਜਾਵੇ ਅਤੇ ਹੁਣ ਕੇਂਦਰੀ ਰੇਲ ਮੰਤਰੀ ਦੇ ਸਾਕਾਰਾਤਮਕ ਰਵੱਈਏ ਸਦਕਾ ਇਹ ਮੁੱਦਾ ਜਲਦ ਹੱਲ ਹੋਣ ਦੀ ਆਸ ਬੱਝ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...