October 25, 2026, 7:28 am
----------- Advertisement -----------
HomeNewsEducationਸਰਕਾਰੀ ਸਕੂਲਾਂ ਵਿੱਚ ਆਧੁਨਿਕ ਲੀਹਾਂ 'ਤੇ ਮਿਆਰੀ ਸਿੱਖਿਆ ਦਿੱਤੀ ਜਾਵੇਗੀ: ਮੀਤ ਹੇਅਰ

ਸਰਕਾਰੀ ਸਕੂਲਾਂ ਵਿੱਚ ਆਧੁਨਿਕ ਲੀਹਾਂ ‘ਤੇ ਮਿਆਰੀ ਸਿੱਖਿਆ ਦਿੱਤੀ ਜਾਵੇਗੀ: ਮੀਤ ਹੇਅਰ

Published on

----------- Advertisement -----------

ਸਿੱਖਿਆ ਮੰਤਰੀ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਲੱਲੀਆਂ ਦਾ ਦੌਰਾ

ਹੁਸ਼ਿਆਰਪੁਰ, 22 ਅਪ੍ਰੈਲ: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਿੱਖਿਆ ਖੇਤਰ ਨੂੰ ਸਹੀ ਲੀਹਾਂ ਉੱਤੇ ਲਿਆਉਣ ਲਈ ਫੀਲਡ ਵਿੱਚੋਂ ਹਾਸਲ ਕੀਤੀ ਜਾ ਰਹੀ ਫੀਡਬੈਕ ਤਹਿਤ ਵੱਖ-ਵੱਖ ਸਕੂਲਾਂ ਦੇ ਕੀਤੇ ਜਾ ਰਹੇ ਦੌਰਿਆਂ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਲੱਲੀਆਂ ਦਾ ਦੌਰਾ ਕੀਤਾ ਗਿਆ।

ਸਿੱਖਿਆ ਮੰਤਰੀ ਵੱਲੋਂ ਸਕੂਲ ਦੇ ਕੰਮਕਾਜ ਦਾ ਜ਼ਾਇਜ਼ਾ ਲਿਆ ਗਿਆ ਅਤੇ ਸਟਾਫ਼ ਤੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਗਈਆਂ।ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਸਕੂਲਾਂ ਨੂੰ ਆਧੁਨਿਕ ਲੀਹਾਂ ਉਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਵਿਦਿਆਰਥੀਆਂ ਨੂੰ ਗੁਣਾਤਮਕ ਅਤੇ ਸਮੇਂ ਦੇ ਹਾਣ ਦਾ ਉਸਾਰੂ ਵਿੱਦਿਅਕ ਮਾਹੌਲ ਦੇਣ ਨਾਲ ਉਨ੍ਹਾਂ ਦੇ ਪ੍ਰਤਿਭਾਸ਼ੀਲ ਕਲਾ ਕੌਸ਼ਲ ਵਿੱਚ ਹੋਰ ਨਿਖ਼ਾਰ ਆਵੇਗਾ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਪੜ੍ਹਾਈ ਨਿਰਵਿਘਨ ਜਾਰੀ ਰੱਖਣ ਦੇ ਕਾਰਜ ਵਿੱਚ ਕਿਧਰੇ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਬੱਚਿਆਂ ਨੂੰ ਪਾਠ ਪੁਸਤਕਾਂ ਸਮੇਂ ਸਿਰ ਪੁੱਜਦੀਆਂ ਕਰਨਾ ਯਕੀਨੀ ਬਣਾਇਆ ਜਾਵੇ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਦਾ ਦਿੱਲੀ ਦੀ ਤਰਜ਼ ਉਤੇ ਵਿਕਾਸ ਕੀਤਾ ਜਾਵੇਗਾ ਅਤੇ ਖ਼ਾਲੀ ਪਈਆਂ ਅਸਾਮੀਆਂ ਨੂੰ ਜਲਦੀ ਹੀ ਭਰਨ ਲਈ ਪ੍ਰਕਿਰਿਆ ਆਰੰਭ ਕਰ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫ਼ਦ ਵੱਲੋਂ ਜਲਦ ਹੀ ਦਿੱਲੀ ਦਾ ਵੀ ਦੌਰਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...