June 12, 2026, 6:20 pm
----------- Advertisement -----------
HomeNewsLatest Newsਦਸੂਹਾ 'ਚ ਭਾਰੀ ਮੀਂਹ: ਪ੍ਰਾਇਮਰੀ ਸਕੂਲ 'ਚ ਭਰਿਆ 5-5 ਫੁੱਟ ਪਾਣੀ!

ਦਸੂਹਾ ‘ਚ ਭਾਰੀ ਮੀਂਹ: ਪ੍ਰਾਇਮਰੀ ਸਕੂਲ ‘ਚ ਭਰਿਆ 5-5 ਫੁੱਟ ਪਾਣੀ!

Published on

----------- Advertisement -----------

ਪੰਜਾਬ ‘ਚ ਸ਼ਨੀਵਾਰ ਨੂੰ ਮੌਸਮ ਬਦਲ ਗਿਆ। ਅੰਮ੍ਰਿਤਸਰ, ਕਪੂਰਥਲਾ,ਹੁਸ਼ਿਆਰਪੁਰ, ਮੋਗਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਦੱਸ ਦਈਏ ਕਿ ਹੁਸ਼ਿਆਰਪੁਰ ਦੇ ਦਸੂਹਾ ‘ਚ ਅੱਜ ਸਵੇਰੇ 6 ਵਜੇ ਤੋਂ ਰੁਕ-ਰੁਕ ਕੇ ਪੈ ਰਹੇ ਭਾਰੀ ਮੀਂਹ ਨੇ ਸ਼ਹਿਰ ਸਮੇਤ ਵੱਖ-ਵੱਖ ਇਲਾਕਿਆਂ ‘ਚ ਤਬਾਹੀ ਮਚਾਈ। ਇਸ ਦੇ ਨਾਲ ਹੀ ਦਸੂਹਾ ਦੇ ਪਿੰਡ ਨੰਗਲ ਬਿਹਾਲਾ ਦੇ ਇੱਕ ਪ੍ਰਾਇਮਰੀ ਸਕੂਲ ਵਿੱਚ ਕਰੀਬ 5 ਫੁੱਟ ਪਾਣੀ ਭਰ ਗਿਆ। ਇਸ ਦੌਰਾਨ ਸਕੂਲ ‘ਚ 55 ਦੇ ਕਰੀਬ ਛੋਟੇ ਵਿਦਿਆਰਥੀ ਹਾਜ਼ਰ ਸਨ।
ਸਕੂਲ ਦੇ ਪ੍ਰਿੰਸੀਪਲਨੇ ਦੱਸਿਆ ਕਿ ਸਕੂਲ ਸ਼ੁਰੂ ਹੋਣ ਤੋਂ ਕੁਝ ਦੇਰ ਬਾਅਦ ਹੀ ਪਿਛਲੇ ਪਾਸੇ ਤੋਂ ਤੇਜ਼ ਰਫ਼ਤਾਰ ਪਾਣੀ ਸਕੂਲ ਦੇ ਗਰਾਊਂਡ ਸਮੇਤ ਕਮਰਿਆਂ ਵਿੱਚ ਦਾਖ਼ਲ ਹੋ ਗਿਆ। ਇਸ ਦੇ ਨਾਲ ਹੀ ਸਕੂਲ ਦਾ ਰਿਕਾਰਡ ਵੀ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਿਆ। ਸਕੂਲ ਸਟਾਫ਼ ਦੀ ਸੂਝ-ਬੂਝ ਕਾਰਨ ਆਸ-ਪਾਸ ਦੇ ਘਰਾਂ ‘ਚੋਂ ਆਏ ਨੌਜਵਾਨਾਂ ਵੱਲੋਂ ਬੱਚਿਆਂ ਨੂੰ ਸਕੂਲ ਦੇ ਕਮਰਿਆਂ ‘ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਸ਼ਨੀਵਾਰ ਨੂੰ ਪੰਜਾਬ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨ ਸ਼ੁੱਕਰਵਾਰ ਨੂੰ ਖੁਸ਼ਕ ਮੌਸਮ ਕਾਰਨ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 2.7 ਡਿਗਰੀ ਵੱਧ ਸੀ। ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ 39.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...