ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਨੌਂਹਸ਼ਰਾ ਦੇ ਇੱਕ ਨੌਜਵਾਨ ਦੀ ਅਰਮੀਨੀਆ ਵਿੱਚ ਮੌਤ ਹੋ ਗਈ। ਮ੍ਰਿਤਕ ਅਰਮੀਨੀਆ ‘ਚ ਫਲਾਂ ਦੀ ਦੁਕਾਨ ‘ਤੇ ਕੰਮ ਕਰਦਾ ਸੀ। ਉਸ ਦੀ ਮੌਤ ਦੀ ਖ਼ਬਰ ਜਿਉਂ ਹੀ ਪਿੰਡ ਪੁੱਜੀ ਤਾਂ ਉਸ ਦੇ ਸਮੁੱਚੇ ਪਰਿਵਾਰ ਸਮੇਤ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ।
ਜਾਣਕਾਰੀ ਅਨੁਸਾਰ ਪਿੰਡ ਨੌਂਹਸ਼ਰਾ ਦਾ ਰਹਿਣ ਵਾਲਾ 43 ਸਾਲਾ ਸੁਨੀਲ ਕੁਮਾਰ ਕਰੀਬ 6 ਮਹੀਨੇ ਪਹਿਲਾਂ ਘਰ ਦੀ ਆਰਥਿਕ ਤੰਗੀ ਨੂੰ ਦੂਰ ਕਰਨ ਲਈ ਅਰਮੀਨੀਆ ਗਿਆ ਸੀ ਅਤੇ ਉਹ ਉੱਥੇ ਫਲਾਂ ਦੀ ਦੁਕਾਨ ‘ਤੇ ਕੰਮ ਕਰਦਾ ਸੀ।
ਦੱਸਿਆ ਜਾ ਰਿਹਾ ਹੈ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਦੁਕਾਨ ‘ਤੇ ਕੰਮ ਕਰ ਰਿਹਾ ਸੀ ਕਿ ਅਚਾਨਕ ਇਕ ਤੇਜ਼ ਰਫਤਾਰ ਕਾਰ ਦੁਕਾਨ ‘ਚ ਦਾਖਲ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਹਾਦਸੇ ‘ਚ ਦੁਕਾਨ ਦੇ ਸ਼ੀਸ਼ੇ ਟੁੱਟ ਗਏ।ਕਾਰ ਦੀ ਟੱਕਰ ਨਾਲ ਉਸਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹੁਣ ਅਰਮੇਨੀਆ ਦੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਉਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਭੇਜਣ ਲਈ ਯਤਨ ਕੀਤੇ ਜਾ ਰਹੇ ਹਨ।
----------- Advertisement -----------
ਹੁਸ਼ਿਆਰਪੁਰ ਦੇ ਵਿਅਕਤੀ ਦੀ ਅਰਮੀਨੀਆ ‘ਚ ਮੌਤ
Published on
----------- Advertisement -----------
----------- Advertisement -----------












