ਹੁਸ਼ਿਆਰਪੁਰ ਦੇ ਦਸੂਹਾ ਨੇੜੇ ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ ‘ਤੇ ਇੱਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹਾਦਸੇ ਵਿੱਚ ਟਰੱਕ ਡਰਾਈਵਰ ਨੇ ਸਮਝਦਾਰੀ ਨਾਲ ਟਰੱਕ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਟਰੱਕ ਡਰਾਈਵਰ ਨੇ ਦੱਸਿਆ ਕਿ ਉਹ ਊਧਮਪੁਰ ਤੋਂ ਗੱਡੀ ਲੋਡ ਕਰਕੇ ਦਿੱਲੀ ਲਈ ਰਵਾਨਾ ਹੋਇਆ ਸੀ। ਅੱਜ ਸਵੇਰੇ ਜਦੋਂ ਉਹ ਟਰੱਕ ਲੈ ਕੇ ਐਮਾ ਮਾਂਗਟ ਕੋਲ ਪਹੁੰਚਿਆ ਤਾਂ ਟਰੱਕ ਦੇ ਇੰਜਣ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ ਜਿਸ ਤੋਂ ਬਾਅਦ ਅਚਾਨਕ ਅੱਗ ਲੱਗ ਗਈ।
ਰਾਹਗੀਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ਬੁਝਾਊ ਵਿਭਾਗ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਹਾਈਵੇ ਸਾਈਡ ’ਤੇ ਟਰੱਕ ਪਾਰਕ ਕਰਕੇ ਆਵਾਜਾਈ ਸੁਚਾਰੂ ਕੀਤੀ ਗਈ। ਇਸ ਹਾਦਸੇ ਚ ਟਰੱਕ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਅੱਗ ਦੀ ਲਪੇਟ ‘ਚ ਆਉਣ ਨਾਲ ਬੁਰੀ ਤਰਾਂ ਨੁਕਸਾਨਿਆ ਗਿਆ।
----------- Advertisement -----------
ਸੜਕ ‘ਤੇ ਚੱਲਦੇ ਟਰੱਕ ਨੂੰ ਅਚਾਨਕ ਲੱਗੀ ਅੱ.ਗ, ਡਰਾਈਵਰ ਨੇ ਛਾਲ ਮਾਰ ਕੇ ਬਚਾਈ ਜਾਨ
Published on
----------- Advertisement -----------
----------- Advertisement -----------