September 15, 2026, 1:12 am
----------- Advertisement -----------
HomeNewsBreaking Newsਲੁਧਿਆਣਾ 'ਚ ਵਿਅਕਤੀਆਂ ਵੱਲੋਂ ਇੱਕ ਘਰ 'ਤੇ ਇੱਟਾਂ ਤੇ ਪੱਥਰਾਂ ਨਾਲ ਕੀਤਾ...

ਲੁਧਿਆਣਾ ‘ਚ ਵਿਅਕਤੀਆਂ ਵੱਲੋਂ ਇੱਕ ਘਰ ‘ਤੇ ਇੱਟਾਂ ਤੇ ਪੱਥਰਾਂ ਨਾਲ ਕੀਤਾ ਗਿਆ ਹਮਲਾ

Published on

----------- Advertisement -----------

ਮਾਮਲਾ ਲੁਧਿਆਣਾ ਦੇ ਤਾਜਪੁਰ ਰੋਡ ਤੇ ਸਥਿਤ ਭਰਪੂਰ ਨਗਰ ਦਾ ਹੈ ਜਿੱਥੇ 10 ਤੋਂ 15 ਵਿਅਕਤੀਆਂ ਵੱਲੋਂ ਰਾਤ ਦੇ 12 ਵਜੇ ਦੇ ਕਰੀਬ ਇੱਕ ਘਰ ਤੇ ਇੱਟਾਂ ਰੋੜੇ ਪੱਥਰ ਅਤੇ ਹਥਿਆਰਾਂ ਦੇ ਨਾਲ ਹਮਲਾ ਕੀਤਾ ਗਿਆ।

ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਸੀਸੀਟੀਵੀ ਵਿੱਚ ਸਾਫ ਦਿਖਾਈ ਦੇ ਰਿਹਾ ਕੁਝ ਵਿਅਕਤੀਆਂ ਵੱਲੋਂ ਇੱਟਾਂ ਪੱਥਰਾਂ ਦੇ ਨਾਲ ਇੱਕ ਘਰ ਤੇ ਹਮਲਾ ਕੀਤਾ ਗਿਆ।

ਇਸ ਸਾਰੇ ਮੰਜ਼ਰ ਨੂੰ ਇੱਕ ਆਟੋ ਚਾਲਕ ਨੇ ਆਪਣੇ ਅੱਖੀ ਦੇਖਿਆ। ਆਟੋ ਚਾਲਕ ਦਾ ਕਹਿਣਾ ਹੈ ਕਿ ਮੈਂ ਆਪਣੇ ਆਟੋ ਦੇ ਅੰਦਰ ਸੌ ਰਿਹਾ ਸੀ ਤਾਂ 10 ਤੋਂ 15 ਬੰਦੇ ਆਉਂਦੇ ਆ ਜਿਨਾਂ ਦੇ ਹੱਥ ਵਿੱਚ ਇੱਟਾਂ

ਪੱਥਰ ਸੀ ਅਤੇ ਜਿਵੇਂ ਹੀ ਮੈਂ ਉਹਨਾਂ ਨੂੰ ਦੇਖ ਕੇ ਆਪਣੇ ਘਰ ਅੰਦਰ ਜਾਣ ਲੱਗਾ ਤਾਂ ਉਹਨਾਂ ਨੇ ਮੇਰੇ ਵੱਲ ਵੀ ਇੱਟਾਂ ਮਾਰੀਆਂ ਜੋ ਕਿ ਮੇਰੇ ਪੈਰ ਤੇ ਲੱਗੀਆਂ।

ਮਹੱਲੇ ਦੇ ਵਿੱਚ ਕਾਫੀ ਦਹਿਸ਼ਤ ਦਾ ਮਾਹੌਲ ਹੈ ਜਿਸ ਨੂੰ ਲੈ ਕੇ ਲੋਕਾਂ ਨੇ ਦੇਖੋ ਪ੍ਰਦਰਸ਼ਨ ਕੀਤਾ। ਲੋਕਾਂ ਦਾ ਕਹਿਣਾ ਹੈ ਕਿ ਇੱਕ ਘਰ ਤੇ ਹਮਲਾ ਕੀਤਾ ਅਤੇ ਮੁਹੱਲੇ ਵਿੱਚ ਖੜੀਆਂ ਚਾਰ ਪੰਜ ਗੱਡੀਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਗੱਡੀਆਂ ਦੇ ਅੱਗੇ ਪਿੱਛੇ ਆਲੇ ਸਾਰੇ ਸ਼ੀਸ਼ੇ ਇੱਟਾਂ ਰੋੜਿਆਂ ਅਤੇ ਹਥਿਆਰਿਆਂ ਦੇ ਨਾਲ ਭੰਨ ਦਿੱਤੇ ਗਏ ਅਤੇ ਇੱਕ ਸੋਨੂ ਨਾਂ ਦੇ ਵਿਅਕਤੀ ਦੇ ਘਰ ਤੇ ਵੀ ਹਮਲਾ ਕੀਤਾ।

ਲੋਕਾਂ ਦੇ ਕਹਿਣ ਮੁਤਾਬਿਕ ਮੁਹੱਲੇ ਦੇ ਵਿੱਚ ਕਈ ਲੋਕ ਨਸ਼ਾ ਵੇਚਦੇ ਹਨਤੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੀ ਇਹ ਹਮਲਾ ਕੀਤਾ ਗਿਆ ।

ਲੋਕਾਂ ਨੇ ਪ੍ਰਸ਼ਾਸਨ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਸਾਨੂੰ ਇਨਸਾਫ ਦਿੱਤਾ ਜਾਵੇ ਅਤੇ ਸਾਡੀਆਂ ਗੱਡੀਆਂ ਦੀ ਤੋੜ ਫੋੜ ਦਾ ਹਰਜਾਨਾ ਵੀ ਦਵਾਇਆ ਜਾਵੇ

ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਤੋਂ ਜਲਦ ਉਹਨਾਂ ਨੂੰ ਕਾਬੂ ਕੀਤਾ ਜਾਏਗਾ ਅਤੇ ਤਬਦੀਸ਼ ਕਰਨ ਤੋਂ ਬਾਅਦ ਉਹਨਾਂ ਤੇ ਸਖਤ ਕਾਰਵਾਈ ਕੀਤੀ ਜਾਵੇਗੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...