ਕਿਸਾਨ ਅੰਦੋਲਨ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਫਿਰ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਵੱਲੋਂ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਸੂਬਾ ਭਰ ਵਿੱਚ ਭਾਜਪਾ ਦੇ ਖੜੇ ਹੋਏ ਉਮੀਦਵਾਰਾਂ ਦੇ ਘਰਾਂ ਦਾ ਘਰਾਓ ਕੀਤਾ ਗਿਆ। ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾ ਵੱਲੋਂ ਭਾਜਪਾ ਦੇ ਉਮੀਦਵਾਰਾਂ ਦੇ ਘਰਾਂ ਦੇ ਬਾਹਰ ਜਿੱਥੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਉੱਥੇ ਹੀ ਉਹਨਾਂ ਵੱਲੋਂ ਕੇਂਦਰ ਸਰਕਾਰ ਤੇ ਵਾਅਦਾ ਖਿਲਾਫੀ ਦੇ ਦੋਸ਼ ਲਾਏ ਗਏ । ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਨ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਸੀ।
ਕਿਸਾਨਾਂ ਦੇ ਇਸ ਪ੍ਰਦਰਸ਼ਨ ਦੇ ਚਲਦਿਆਂ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਭਾਜਪਾ ਦੇ ਬਠਿੰਡਾ ਵਿਖੇ ਉਮੀਦਵਾਰ ਪਰਮਪਾਲ ਕੌਰ ਦੇ ਮਰਡਰ ਟਾਊਨ ਦੇ ਬਾਹਰ ਬੈਰੀਕੇਟਿੰਗ ਕੀਤੀ ਗਈ ਸੀ ਅਤੇ ਸੀਸੀਟੀਵੀ ਕੈਮਰੇ ਲਗਾ ਕੇ ਹਰ ਆਉਣ ਜਾਣ ਵਾਲੇ ਦੀ ਨਿਗਰਾਨੀ ਕੀਤੀ ਜਾ ਰਹੀ ਸੀ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੀਨੀਅਰ ਮੀਤ ਪ੍ਰਧਾਨ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਅੱਜ ਸੂਬੇ ਭਰ ਦੇ ਭਾਜਪਾ ਉਮੀਦਵਾਰਾਂ ਦੇ ਘਰਾਂ ਦੇ ਬਾਹਰ ਇਹ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸੇ ਲੜੀ ਤਹਿਤ ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਸਿੱਧੂ ਦੇ ਘਰ ਦਾ ਘਰਾਓ ਕੀਤਾ ਗਿਆ ਹੈ। ਕਿਉਂਕਿ ਭਾਜਪਾ ਵੱਲੋਂ ਲਗਾਤਾਰ ਕਿਸਾਨ ਵਿਰੋਧੀ ਫੈਸਲੇ ਲਏ ਜਾ ਰਹੇ ਹਨ ਉਹਨਾਂ ਕਿਹਾ ਕਿ 4 ਜੂਨ ਤੋਂ ਬਾਅਦ ਭਾਵੇਂ ਕੇਂਦਰ ਵਿੱਚ ਕਿਸੇ ਦੀ ਵੀ ਸਰਕਾਰ ਆਵੇ ਉਹ ਦਿੱਲੀ ਜਾ ਕੇ ਆਪਣੀਆਂ ਰਹਿੰਦੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਇਸੇ ਤਰ੍ਹਾਂ ਅੱਗੇ ਤੋਰਨਗੇ।