September 11, 2026, 4:31 am
----------- Advertisement -----------
HomeNewsBreaking Newsਰੋਪੜ 'ਚ ਪਤੀ-ਪਤਨੀ ਦੀ ਗੋ+ਲੀ ਮਾਰ ਕੇ ਹੱ+ਤਿਆ: ਬੇਟੇ ਦੀ ਹਾਲਤ ਗੰਭੀਰ,...

ਰੋਪੜ ‘ਚ ਪਤੀ-ਪਤਨੀ ਦੀ ਗੋ+ਲੀ ਮਾਰ ਕੇ ਹੱ+ਤਿਆ: ਬੇਟੇ ਦੀ ਹਾਲਤ ਗੰਭੀਰ, ਚੰਡੀਗੜ੍ਹ ਰੈਫਰ

Published on

----------- Advertisement -----------
  • ਦੋ ਪਰਿਵਾਰਾਂ ਵਿੱਚ ਤਕਰਾਰ ਹੋ ਗਈ

ਰੋਪੜ, 31 ਅਕਤੂਬਰ 2023 – ਰੋਪੜ ‘ਚ ਪਤੀ-ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦਾ ਲੜਕਾ ਵੀ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਚੰਡੀਗੜ੍ਹ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ। ਇਹ ਘਟਨਾ ਬੀਤੀ ਰਾਤ ਨੂਰਪੁਰ ਬੇਦੀ ਦੇ ਪਿੰਡ ਕਰਤਾਰਪੁਰ ਵਿੱਚ ਵਾਪਰੀ। ਮ੍ਰਿਤਕਾਂ ਦੀ ਪਛਾਣ ਮਹਿਲਾ ਕਾਂਗਰਸ ਬਲਾਕ ਸਮਿਤੀ ਮੈਂਬਰ ਭੋਲੀ ਦੇਵੀ ਦੀ ਭੈਣ ਗੀਤਾ ਅਤੇ ਉਸ ਦੇ ਪਤੀ ਕਰਮਚੰਦ ਵਜੋਂ ਹੋਈ ਹੈ।

ਥਾਣਾ ਸਦਰ ਦੇ ਇੰਚਾਰਜ ਗੁਰਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10 ਵਜੇ ਪਿੰਡ ਕਰਤਾਰਪੁਰ ਵਿੱਚ ਦੋ ਪਰਿਵਾਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਕਰੀਬ 15-20 ਲੋਕ ਹਥਿਆਰਾਂ ਨਾਲ ਲੈਸ ਹੋ ਕੇ ਆਏ ਸਨ। ਜਿਸ ਵਿੱਚ ਗੀਤਾ, ਕਰਮਚੰਦ ਅਤੇ ਉਨ੍ਹਾਂ ਦੇ ਬੇਟੇ ਸੰਜੂ ਨੂੰ ਗੋਲੀ ਲੱਗੀ ਹੈ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਸਿੰਘਪੁਰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਪਤੀ-ਪਤਨੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਉਨ੍ਹਾਂ ਦੇ ਬੇਟੇ ਸੰਜੂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ।

ਪੁਲੀਸ ਨੇ ਰਵੀ ਕੁਮਾਰ, ਕਾਲਾ, ਜਸਵੰਤ, ਰਤੀਰਾਮ, ਰੋਹਿਤ ਕੁਮਾਰ, ਨੀਰਜ ਕੁਮਾਰ, ਪੰਪਾ, ਲਵਲੀ, ਧਰਮਪਾਲ, ਜੈਚੰਦ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...