May 12, 2024, 8:27 am
----------- Advertisement -----------
HomeNewsBreaking Newsਪਤਨੀ ਦੇ ਗਮ 'ਚ ਪਤੀ ਨੇ ਆਪਣੀ ਜੀਵਨਲੀਲਾ ਕੀਤੀ ਸਮਾਪਤ, 5 ਸਾਲ...

ਪਤਨੀ ਦੇ ਗਮ ‘ਚ ਪਤੀ ਨੇ ਆਪਣੀ ਜੀਵਨਲੀਲਾ ਕੀਤੀ ਸਮਾਪਤ, 5 ਸਾਲ ਪਹਿਲਾਂ ਹੋਈ ਸੀ ਪਤਨੀ ਦੀ ਮੌਤ

Published on

----------- Advertisement -----------

ਫਾਜ਼ਿਲਕਾ, 28 ਅਪ੍ਰੈਲ 2024 – ਫਾਜ਼ਿਲਕਾ ਦੇ ਪਿੰਡ ਬੋਦੀਵਾਲਾ ਪਿੱਥਾ ਦੇ ਇੱਕ ਵਿਅਕਤੀ ਨੇ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੀ ਪਤਨੀ ਦੀ ਮੌਤ ਤੋਂ ਬਾਅਦ ਪਰੇਸ਼ਾਨ ਰਹਿੰਦਾ ਸੀ। ਮ੍ਰਿਤਕ ਦੀ ਪਛਾਣ ਖਜਾਨ ਸਿੰਘ ਵਾਸੀ ਪਿੰਡ ਬੋਦੀਵਾਲਾ ਪਿੱਥਾ ਵਜੋਂ ਹੋਈ ਹੈ।

ਪਿੰਡ ਬੋਦੀਵਾਲਾ ਪਿੱਥਾ ਦੇ 60 ਸਾਲਾ ਬਜ਼ੁਰਗ ਖਜਾਨ ਸਿੰਘ ਭਾਦੂ ਪੁੱਤਰ ਬਲਰਾਮ ਸਿੰਘ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਖਜਾਨ ਸਿੰਘ ਦੀ ਪਤਨੀ ਦੀ ਲੰਬੀ ਬੀਮਾਰੀ ਤੋਂ ਬਾਅਦ ਕਰੀਬ 5 ਸਾਲ ਪਹਿਲਾਂ ਮੌਤ ਹੋ ਗਈ ਸੀ। ਪਤਨੀ ਦੀ ਮੌਤ ਤੋਂ ਬਾਅਦ ਖਜਾਨ ਸਿੰਘ ਵੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਦਾ ਇਲਾਜ ਵੀ ਚੱਲ ਰਿਹਾ ਸੀ। ਪਰ ਪਤਨੀ ਦੇ ਵਿਛੋੜੇ ਦਾ ਦੁੱਖ ਦੂਰ ਨਹੀਂ ਹੋ ਰਿਹਾ ਸੀ।

ਖਜਾਨ ਸਿੰਘ ਨੇ ਪਿੰਡ ਖੂਈਖੇੜਾ ਨੇੜੇ ਗੰਗਾ ਕੈਨਾਲ ਦੀ ਲੰਘਦੀ ਰੇਲਵੇ ਲਾਈਨ ‘ਤੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਰੇਲਵੇ ਵਿਭਾਗ ਦੇ ਗੇਟਮੈਨ ਨੇ ਲਾਸ਼ ਰੇਲਵੇ ਟਰੈਕ ‘ਤੇ ਪਈ ਵੇਖ ਕੇ ਸਟੇਸ਼ਨ ਮਾਸਟਰ ਅਤੇ ਜੀਆਰਪੀ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਜੀਆਰਪੀ ਦੇ ਏਐਸਆਈ ਅਜੀਤ ਸਿੰਘ ਅਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਮੈਂਬਰ ਬਿੱਟੂ ਨਰੂਲਾ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਰੇਲਵੇ ਟਰੈਕ ਤੋਂ ਚੁੱਕ ਕੇ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ।

ਜੀਆਰਪੀ ਦੇ ਏਐਸਆਈ ਅਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਸਿਰ ਅਤੇ ਧੜ ਵੱਖਰਾ ਸੀ ਅਤੇ ਲੱਤਾਂ ਵੱਖ-ਵੱਖ ਕੱਟੀਆਂ ਗਈਆਂ ਸਨ। ਜਿਸ ਨੂੰ ਸਮਾਜ ਸੇਵੀ ਸੰਸਥਾ ਦੇ ਮੈਂਬਰਾਂ ਨੇ ਬੜੀ ਮੁਸ਼ਕਲ ਨਾਲ ਇਕੱਠਾ ਕਰਕੇ ਮੁਰਦਾਘਰ ਵਿੱਚ ਰਖਵਾਇਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਲੜਕੇ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕੀਤੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਸਤਾ ਖਾ ਕੇ ਤੁਸੀਂ ਦੇ ਰਹੇ ਹੋ ਇਨ੍ਹਾਂ ਬਿਮਾਰੀਆਂ ਨੂੰ ਸੱਦਾ! ਨੁਕਸਾਨ ਜਾਣ ਕੇ ਤੁਸੀਂ ਰਹਿ ਜਾਓਗੇ ਦੰਗ

ਪਿਸਤਾ ਸਭ ਤੋਂ ਸੁਆਦੀ ਸੁੱਕੇ ਮੇਵਿਆਂ ਵਿੱਚੋਂ ਇੱਕ ਹੈ, ਜਿਸ ਨੂੰ ਲਗਭਗ ਹਰ ਕੋਈ...

ਹਿਮਾਚਲ ਦੇ ਕਈ ਪਿੰਡਾਂ ਨੂੰ ਖਾਲੀ ਕਰਵਾਉਣ ਦੀ ਤਿਆਰੀ, ਜਾਣੋ ਪੂਰਾ ਮਾਮਲਾ

ਹਿਮਾਚਲ ਦੇ ਮੰਡੀ-ਕਾਂਗੜਾ ਜ਼ਿਲ੍ਹੇ ਦੀ ਹੱਦ 'ਤੇ ਬਾਰੋਟ 'ਚ ਸਥਿਤ ਲਬਾਂਡਗ ਹਾਈਡਰੋ ਪਾਵਰ ਪ੍ਰੋਜੈਕਟ...

ਪੰਜਾਬ ਸਰਕਾਰ ਨੇ IAS ਪਰਮਪਾਲ ਕੌਰ ਦਾ ਅਸਤੀਫਾ ਕੀਤਾ ਮੰਜ਼ੂਰ

ਪੰਜਾਬ ਸਰਕਾਰ ਨੇ ਆਈਏਐਸ ਪਰਮਪਾਲ ਕੌਰ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਭਾਜਪਾ ਨੇ...

ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ, ਵੈਸਟਇੰਡੀਜ਼ ਖਿਲਾਫ ਖੇਡਣਗੇ ਆਖਰੀ ਟੈਸਟ ਮੈਚ

ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਜਾ ਰਹੇ ਹਨ।...

ਪਲਵਲ ‘ਚ 2 ਭਿਆਨਕ ਸੜਕ ਹਾਦਸੇ, 2 ਲੋਕਾਂ ਦੀ ਹੋਈ ਮੌਤ

ਪਲਵਲ 'ਚ ਦੋ ਵੱਖ-ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ 'ਚ ਦੋ ਲੋਕਾਂ ਦੀ ਮੌਤ...

ਬਟਾਲਾ ‘ਚ ਆਬਕਾਰੀ ਵਿਭਾਗ ਦਾ ਵੱਡਾ ਛਾਪਾ, 450 ਲੀਟਰ ਦੇਸੀ ਸ਼ਰਾਬ ਕੀਤੀ ਬਰਾਮਦ

ਪੰਜਾਬ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਸ਼ਨੀਵਾਰ ਨੂੰ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡਾਂ 'ਚ...

ਪਟਿਆਲਾ ‘ਚ 7 ਸਾਲ ਦੀ ਬੱਚੀ ਨਾਲ ਬਲਾਤਕਾਰ, ਜਾਂਚ ਜਾਰੀ

ਪਟਿਆਲਾ ਦੇ ਤ੍ਰਿਪੜੀ 'ਚ ਸੱਤ ਸਾਲ ਦੀ ਬੱਚੀ ਨੂੰ ਅਗਵਾ ਕਰਕੇ ਬਲਾਤਕਾਰ ਕਰਨ ਦਾ...

ਭਾਜਪਾ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੇਜਾ ਰਾਮ ਵਾਲਮੀਕ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ

ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੇਜਾ ਰਾਮ ਵਾਲਮੀਕ...

ਲੋਕ ਸਭਾ ਚੋਣਾਂ ਵਿੱਚ ਵੋਟਾਂ ਲੈਣ ਲਈ ਲੀਡਰਾਂ ਵੱਲੋਂ ਵਰਤਾਈ ਜਾਣ ਵਾਲੀ ਸ਼ਰਾਬ ਐਕਸਾਈਜ਼ ਵਿਭਾਗ ਅਤੇ ਪੰਜਾਬ ਪੁਲਿਸ ਨੇ ਕੀਤੀ ਬਰਾਮਦ

ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਪੰਜਾਬ ਪੁਲਿਸ ਅਤੇ ਐਕਸਾਈਜ਼...