October 9, 2026, 7:32 am
----------- Advertisement -----------
HomeNewsBreaking Newsਮੇਰੇ ਕੋਲ ਸਾਬਕਾ ਵਿੱਤ ਮੰਤਰੀ ਦੇ ਹਰ ਗਲਤ ਕੰਮ ਦਾ ਕੱਚਾ-ਚਿੱਠਾ: ਮੁੱਖ...

ਮੇਰੇ ਕੋਲ ਸਾਬਕਾ ਵਿੱਤ ਮੰਤਰੀ ਦੇ ਹਰ ਗਲਤ ਕੰਮ ਦਾ ਕੱਚਾ-ਚਿੱਠਾ: ਮੁੱਖ ਮੰਤਰੀ ਮਾਨ

Published on

----------- Advertisement -----------

ਚੰਡੀਗੜ੍ਹ, 27 ਜੁਲਾਈ (ਬਲਜੀਤ ਮਰਵਾਹਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਭਾਜਪਾ ਆਗੂ ਦੀ ਨੌਟੰਕੀ, ਸ਼ਾਇਰਾਨਾ ਗੱਲਬਾਤ ਅਤੇ ਸਵੈ-ਘੋਸ਼ਿਤ ਇਮਾਨਦਾਰੀ ਤੋਂ ਚੰਗੀ ਤਰ੍ਹਾਂ ਜਾਣੂ ਹਨ।
ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੂਰਾ ਪੰਜਾਬ ਸਾਬਕਾ ਮੰਤਰੀ ਦੇ ਗਲਤ ਕਾਰਨਾਮਿਆਂ ਤੋਂ ਜਾਣੂ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ, ਜੋ ਕਿ ਕਾਫੀ ਲੰਬਾ ਸਮਾਂ ਸੂਬੇ ਦੇ ਵਿੱਤ ਮੰਤਰੀ ਰਹਿ ਚੁੱਕੇ ਹਨ, ਦੀ ਸੂਬੇ ਨੂੰ ਬਰਬਾਦ ਕਰਨ ਵਾਲੇ ਅਨਸਰਾਂ ਨਾਲ ਮਿਲੀਭੁਗਤ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਦੇ ਕਾਰਜਕਾਲ ਦੌਰਾਨ ਲੋਕਾਂ ਦੀ ਭਲਾਈ ਲਈ ਤਾਂ ਸੂਬੇ ਦਾ ਖਜ਼ਾਨਾ ਹਮੇਸ਼ਾ ਖਾਲੀ ਰਿਹਾ ਪਰ ਜਨਤਾ ਦੇ ਪੈਸੇ ਦੀ ਅੰਨ੍ਹੇਵਾਹ ਲੁੱਟ ਹੋਣ ਦਿੱਤੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਖਜ਼ਾਨੇ ਨੂੰ ਲੋਕਾਂ ਦੀ ਭਲਾਈ ਦੀ ਪ੍ਰਵਾਹ ਕੀਤੇ ਬਿਨਾਂ ਸਾਬਕਾ ਮੰਤਰੀ ਦੀਆਂ ਇੱਛਾਵਾਂ ਅਨੁਸਾਰ ਵਰਤਿਆ ਗਿਆ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਉਹ ਸਾਬਕਾ ਮੰਤਰੀ ਵੱਲੋਂ ਆਪਣੀ ਗੱਡੀ ਖੁਦ ਚਲਾਉਣ ਅਤੇ ਟੋਲ ਟੈਕਸ ਭਰਨ ਦੀਆਂ ਚਾਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਜਦਕਿ ਅਸਲੀਅਤ ਇਸ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਦੇ ਆਲੀਸ਼ਾਨ ਬਾਗਾਂ ਵਿੱਚ ਪੈਦਾ ਹੋਣ ਵਾਲੇ ਹਰ ਫਲ ਦਾ ਪੂਰਾ ਰਿਕਾਰਡ ਸੂਬਾ ਸਰਕਾਰ ਕੋਲ ਮੌਜੂਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...