April 27, 2026, 8:24 am
----------- Advertisement -----------
HomeNewsLatest NewsIAF ਦੀ 90ਵੀਂ ਵਰ੍ਹੇਗੰਢ 'ਤੇ ਹਵਾਈ ਸੈਨਾ ਦੀ ਨਵੀਂ ਲੜਾਕੂ ਵਰਦੀ ਕੀਤੀ...

IAF ਦੀ 90ਵੀਂ ਵਰ੍ਹੇਗੰਢ ‘ਤੇ ਹਵਾਈ ਸੈਨਾ ਦੀ ਨਵੀਂ ਲੜਾਕੂ ਵਰਦੀ ਕੀਤੀ ਗਈ ਲਾਂਚ, ਦੇਖੋ ਪਹਿਲੀ ਝਲਕ

Published on

----------- Advertisement -----------

ਅੱਜ ਭਾਰਤੀ ਹਵਾਈ ਸੈਨਾ ਦਿਵਸ ਹੈ। ਚੰਡੀਗੜ੍ਹ ਦੀ ਸੁਖਨਾ ਝੀਲ ਵਿਖੇ ਭਾਰਤੀ ਹਵਾਈ ਸੈਨਾ ਦਾ 90ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਏਅਰ ਚੀਫ ਮਾਰਸ਼ਲ ਦੇ ਸਾਹਮਣੇ ਨਵੀਂ ਲੜਾਕੂ ਵਰਦੀ ਵੀ ਲਾਂਚ ਕੀਤੀ ਗਈ। ਆਈਏਐਫ ਦੇ ਇੱਕ ਅਧਿਕਾਰੀ ਦੇ ਅਨੁਸਾਰ, “ਨਵੀਂ ਆਈਏਐਫ ਵਰਦੀ ਦੇ ਰੰਗ ਅਤੇ ਸ਼ੇਡ ਥੋੜੇ ਵੱਖਰੇ ਹਨ, ਜੋ ਹਵਾਈ ਸੈਨਾ ਦੇ ਕੰਮ ਕਰਨ ਵਾਲੇ ਵਾਤਾਵਰਣ ਲਈ ਵਧੇਰੇ ਅਨੁਕੂਲ ਹਨ।” ਵਰਦੀ ਹਲਕੇ ਫੈਬਰਿਕ ਅਤੇ ਡਿਜ਼ਾਈਨ ਤੋਂ ਬਣੀ ਹੈ, ਜੋ ਸੈਨਿਕਾਂ ਲਈ ਆਰਾਮਦਾਇਕ ਹੈ। ਇਸ ਵਰਦੀ ਨੂੰ ਨੈਸ਼ਨਲ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ (NIFT) ਨੇ ਡਿਜ਼ਾਈਨ ਕੀਤਾ ਹੈ।
ਦੱਸ ਦਈਏ ਕਿ ਅੱਜ ਭਾਰਤੀ ਹਵਾਈ ਸੈਨਾ ਦਿਵਸ ਮੌਕੇ ਚੰਡੀਗੜ੍ਹ ਵਿੱਚ ਏਅਰ ਸ਼ੋਅ ਕਰਵਾਇਆ ਜਾਵੇਗਾ। ਇਸ ਦੌਰਾਨ ਪ੍ਰਧਾਨ ਦ੍ਰੋਪਦੀ ਮੁਰਮੂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ। ਇਸ ਦੇ ਨਾਲ ਹੀ ਇਸ ਮੌਕੇ ‘ਤੇ ਸੁਖਨਾ ਝੀਲ ‘ਤੇ 30 ਹਜ਼ਾਰ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਉਮੀਦ ਹੈ। ਏਅਰ ਸ਼ੋਅ ਦੁਪਹਿਰ 2.30 ਵਜੇ ਸ਼ੁਰੂ ਹੋਵੇਗਾ, ਜੋ ਸ਼ਾਮ 5 ਵਜੇ ਤੱਕ ਜਾਰੀ ਰਹੇਗਾ। ਇਸ ਸ਼ੋਅ ਵਿਚ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ, ਰਾਜਪਾਲ ਤੇ ਹੋਰ ਕਈ ਵੀਵੀਆਈਪੀ ਮਹਿਮਾਨ ਪਹੁੰਚ ਸਕਦੇ ਹਨ। ਚੰਡੀਗੜ੍ਹ ਪੁਲੀਸ ਨੇ ਵੀਵੀਆਈਪੀਜ਼ ਦੇ ਦਾਖ਼ਲੇ ਲਈ ਰੂਟ ਡਾਇਵਰਸ਼ਨ ਕੀਤਾ ਗਿਆ ਹੈ। ਰਾਸ਼ਟਰਪਤੀ ਦੇ ਹਵਾਈ ਅੱਡੇ ਤੋਂ ਝੀਲ ਤੱਕ ਪਹੁੰਚਣ ‘ਤੇ ਸੁਰੱਖਿਆ ‘ਚ ਸੈਂਕੜੇ ਪੁਲਸ ਕਰਮਚਾਰੀ ਤਾਇਨਾਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ...

ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ ‘ਤੇ ਲਿਖਿਆ ਗਿਆ ‘ਗੱਦਾਰ’

* *ਚੰਡੀਗੜ੍ਹ, 26 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ...

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

*ਚੰਡੀਗੜ੍ਹ 25 ਅਪ੍ਰੈਲ 2026*:ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ...

2027 ਵਿੱਚ ‘ਆਪ’ ਦੀ ਵਾਪਸੀ ਤੈਅ, ਭਾਜਪਾ ਹਤਾਸ਼ ਚਾਲਾਂ ‘ਤੇ ਉਤਰੀ: ਪਵਨ ਟੀਨੂੰ

*ਚੰਡੀਗੜ੍ਹ, 25 ਅਪ੍ਰੈਲ 2026*:ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਚੰਡੀਗੜ੍ਹ, 25 ਅਪ੍ਰੈਲ 2026*:ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਵਿਆਹ ਮਗਰੋਂ ਪਹਿਲੀ ਵਾਰ ਪਤਨੀ ਤੇ ਧੀ ਸਣੇ ਸਹੁਰੇ ਘਰ ਪਹੁੰਚੇ CM ਮਾਨ, ਕਰੀਬ 2 ਘੰਟੇ ਰੁਕੇ, ਕੀਤਾ ਲੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ...

ਪੰਜਾਬ ’ਚ ਵੀ ਚੱਲੇਗਾ ‘ਮਹਾਰਾਸ਼ਟਰ ਵਾਲਾ ਦਾਅ!’ “ਭਗਵੰਤ ਮਾਨ ਬਣਨਗੇ ਪੰਜਾਬ ਦੇ ਏਕਨਾਥ ਸ਼ਿੰਦੇ”

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਿੱਚ ਮਚੀ ਹਲਚਲ...

ਭਾਰਤੀ ਜਨਤਾ ਪਾਰਟੀ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰੇ: ਬਾਲੀ

ਚੰਡੀਗੜ੍ਹ, 25 ਅਪ੍ਰੈਲ 2026:ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ...