October 8, 2026, 3:00 am
----------- Advertisement -----------
HomeNewsਜੇ ਖਹਿਰਾ ਨਸ਼ਾ ਵਪਾਰੀ ਸੀ ਤਾਂ ਕੇਜਰੀਵਾਲ ਨੇ 2017 'ਚ ਉਨ੍ਹਾਂ ਨੂੰ...

ਜੇ ਖਹਿਰਾ ਨਸ਼ਾ ਵਪਾਰੀ ਸੀ ਤਾਂ ਕੇਜਰੀਵਾਲ ਨੇ 2017 ‘ਚ ਉਨ੍ਹਾਂ ਨੂੰ ਵਿਧਾਇਕ ਦੀ ਟਿਕਟ ਕਿਉਂ ਦਿੱਤੀ: ਬਾਜਵਾ

Published on

----------- Advertisement -----------

ਚੰਡੀਗੜ੍ਹ, 3 ਅਕਤੂਬਰ (ਬਲਜੀਤ ਮਰਵਾਹਾ) – ਭੁਲੱਥ ਤੋਂ ਕਾਂਗਰਸੀ ਵਿਧਾਇਕ ਦੀ ਗ੍ਰਿਫਤਾਰੀ ਨੂੰ ਬਦਲਾਖੋਰੀ ਦੀ ਸਿਆਸਤ ਦੀ ਵਧੀਆ ਉਦਾਹਰਨ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਿਆ ਕਿ ਉਨ੍ਹਾਂ ਨੇ 2017 ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਇਕ ਦੀ ਟਿਕਟ ਕਿਉਂ ਦਿੱਤੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਵਿਰੋਧੀ ਧਿਰ ਦਾ ਆਗੂ ਕਿਉਂ ਬਣਾਇਆ ਜੇ ਖਹਿਰਾ ਨਸ਼ਾ ਵਪਾਰੀ ਸੀ?

ਪੰਜਾਬ ਕਾਂਗਰਸ ਨੇ ਕਾਂਗਰਸੀ ਆਗੂ ਖਹਿਰਾ ਨੂੰ ਝੂਠੇ ਕੇਸ ‘ਚ ਫਸਾਉਣ ਲਈ ‘ਆਪ’ ਸਰਕਾਰ ਵਿਰੁੱਧ ਅੱਜ ਚੰਡੀਗੜ੍ਹ ‘ਚ ਰੋਸ ਪ੍ਰਦਰਸ਼ਨ ਕੀਤਾ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਪੁੱਛਿਆ ਕਿ ਭਗਵੰਤ ਮਾਨ ਨੇ ਉਸ ਸਮੇਂ ਖਹਿਰਾ ਖ਼ਿਲਾਫ਼ ਕੇਸ ਨੂੰ ਰਾਜਨੀਤੀ ਤੋਂ ਪ੍ਰੇਰਿਤ ਕੇਸ ਕਿਉਂ ਕਿਹਾ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਏਆਈਜੀ ਰਾਜ ਜੀਤ ਸਿੰਘ ਹੁੰਦਲ ਨੂੰ ਫੜਨ ਵਿੱਚ ਅਸਫਲ ਕਿਉਂ ਰਹੀ ਹੈ, ਜੋ ਹੁਣ ਤੱਕ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਕਥਿਤ ਤੌਰ ‘ਤੇ ਸ਼ਾਮਲ ਸਨ? ਕੀ ਕਾਰਜਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਦੱਸ ਸਕਦੇ ਹਨ ਕਿ ਰਾਜ ਜੀਤ ਸਿੰਘ ਹੁੰਦਲ ਨੂੰ ਕੌਣ ਬਚਾ ਰਿਹਾ ਹੈ? ਬਰਖ਼ਾਸਤ ਏਆਈਜੀ ਹੁੰਦਲ ਨੂੰ ਗ੍ਰਿਫਤਾਰ ਕਰਨ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਿਉਂ ਨਹੀਂ ਕੀਤਾ ਗਿਆ? ਬਾਜਵਾ ਨੇ ਪੁੱਛਿਆ।

ਪੰਜਾਬ ਪੁਲਿਸ ‘ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮਿਲੀਸ਼ੀਆ ਵਜੋਂ ਕੰਮ ਕਰਨ ਦਾ ਦੋਸ਼ ਲਾਉਂਦਿਆਂ ਵਿਰੋਧੀ ਧਿਰ ਦੇ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਨਾਜਾਇਜ਼ ਤੌਰ ‘ਤੇ ਗ੍ਰਿਫਤਾਰ ਕਰਦੇ ਸਮੇਂ ਕੋਈ ਪ੍ਰਕਿਰਿਆ ਨਹੀਂ ਅਪਣਾਈ ਗਈ।

ਬਾਜਵਾ ਨੇ ਕਿਹਾ ਕਿ ਡੀਆਈਜੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਖਹਿਰਾ ਨੂੰ ਗ੍ਰਿਫਤਾਰ ਕਰਦੇ ਸਮੇਂ ਨਿਰਧਾਰਿਤ ਪ੍ਰਕਿਰਿਆ ਦੀ ਪਾਲਨਾ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਐਸਆਈਟੀ ਨੂੰ ਮੁਲਜ਼ਮਾਂ ਨੂੰ ਤਲਬ ਕਰਨ ਤੋਂ ਪਹਿਲਾਂ ਰਿਪੋਰਟ ਤਿਆਰ ਕਰਨੀ ਸੀ। ਦੋਸ਼ੀ ਨੂੰ ਗ੍ਰਿਫਤਾਰ ਕਰਨ ਦਾ ਫ਼ੈਸਲਾ ਦੋਸ਼ੀ ਦਾ ਬਿਆਨ ਲੈਣ ਤੋਂ ਬਾਅਦ ਹੀ ਲਿਆ ਜਾਂਦਾ ਹੈ। ਹਾਲਾਂਕਿ, ਸੀਨੀਅਰ ਕਾਂਗਰਸੀ ਨੇਤਾ ਖਹਿਰਾ ਦੇ ਮਾਮਲੇ ਵਿੱਚ ਵੀ ਇਸੇ ਪ੍ਰਕਿਰਿਆ ਦੀ ਪਾਲਨਾ ਨਹੀਂ ਕੀਤੀ ਗਈ।

ਬਾਜਵਾ ਨੇ ਕਿਹਾ ਕਿ ਪੁਲਿਸ ਗੈਰ-ਕਾਨੂੰਨੀ ਤਰੀਕੇ ਨਾਲ ਖਹਿਰਾ ਦੀ ਰਿਹਾਇਸ਼ ਵਿੱਚ ਦਾਖਲ ਹੋਈ ਅਤੇ ਉਸ ਨੂੰ ਗ੍ਰਿਫਤਾਰੀ ਵਾਰੰਟ ਦਿਖਾਏ ਬਿਨਾਂ ਹੀ ਗ੍ਰਿਫਤਾਰ ਕਰ ਲਿਆ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਦੱਸਿਆ ਕਿ ਐਸਆਈਟੀ ਦਾ ਗਠਨ ਡੀਆਈਜੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਕਿਉਂ ਕੀਤਾ ਗਿਆ ਸੀ, ਜੋ 2015 ਵਿੱਚ ਐਸਐਸਪੀ ਸਨ ਜਦੋਂ ਖੈਰਾ ਵਿਰੁੱਧ ਇਹੀ ਕੇਸ ਦਰਜ ਕੀਤਾ ਗਿਆ ਸੀ। ਸਵਪਨ ਸ਼ਰਮਾ ਦੇ ਨਿੱਜੀ ਹਿਤ ਹਨ। ‘ਆਪ’ ਸਰਕਾਰ ਨੇ ਉਨ੍ਹਾਂ ਨੂੰ ਪੁਲਿਸ ਕਮਿਸ਼ਨਰ ਵਜੋਂ ਤਾਇਨਾਤ ਕਰਨ ਦਾ ਵਾਅਦਾ ਕੀਤਾ ਹੈ। ਇਸੇ ਤਰਾਂ ਐਸਐਸਪੀ ਮਨਪ੍ਰੀਤ ਸਿੰਘ ਨੂੰ ਡੀਸੀਪੀ ਨਿਯੁਕਤ ਕਰਨ ਦਾ ਵਾਅਦਾ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...