June 25, 2026, 11:26 pm
----------- Advertisement -----------
HomeNewsLatest Newsਆਈਜੀ ਫਰੀਦਕੋਟ ਰੇਂਜ ਵੱਲੋਂ ਕੀਤਾ ਗਿਆ ਨਸ਼ਾ ਛੁਡਾਊ ਕੇਂਦਰ ਦਾ ਦੌਰਾ

ਆਈਜੀ ਫਰੀਦਕੋਟ ਰੇਂਜ ਵੱਲੋਂ ਕੀਤਾ ਗਿਆ ਨਸ਼ਾ ਛੁਡਾਊ ਕੇਂਦਰ ਦਾ ਦੌਰਾ

Published on

----------- Advertisement -----------

ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ‘ਚ ਬਣੇ ਨਸ਼ਾ ਛੁਡਾਊ ਕੇਂਦਰ ਜਿੱਥੇ ਪੁਲਿਸ ਵੱਲੋਂ ਕੁਝ ਨੌਜਵਾਨਾਂ ਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ। ਜੋ ਆਪਣੀ ਇੱਛਾ ਅਨੁਸਾਰ ਨਸ਼ਾ ਛੱਡਣਾ ਚਹੁੰਦੇ ਸਨ ਪਰ ਪਿਛਲੇ ਇੱਕ ਹਫਤੇ ‘ਚ ਕਰੀਬ ਪੰਜ ਨੌਜਵਾਨ ਇਸ ਸੈਂਟਰ ਚੋਂ ਸੁਰੱਖਿਆ ਕਰਮੀਆਂ ਨੂੰ ਚਕਮਾ ਦੇਕੇ ਫ਼ਰਾਰ ਹੋ ਗਏ ਸਨ। ਜਿਸ ਤੋਂ ਬਾਅਦ ਅੱਜ ਆਈ. ਜੀ ਫਰੀਦਕੋਟ ਰੇਂਜ ਗੁਰਸ਼ਰਨ ਸਿੰਘ ਵੱਲੋਂ ਇਸ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਤਾਂ ਜੋ ਇਸ ਸੈਂਟਰ ਤੇ ਮਰੀਜ਼ਾਂ ਨੂੰ ਮਿਲਣ ਵਾਲੇ ਇਲਾਜ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਜਾ ਸਕੇ।

ਇਸ ਮੌਕੇ ਉਨ੍ਹਾਂ ਵੱਲੋਂ ਨਸ਼ਾ ਛੱਡਣ ਵਾਲੇ ਨੌਜਵਾਨਾਂ ਨਾਲ ਗੱਲਬਾਤ ਕਰ ਉਨ੍ਹਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ । ਨਾਲ ਹੀ ਇਥੋਂ ਦੇ ਸਟਾਫ ਨਾਲ ਗੱਲਬਾਤ ਕਰ ਪ੍ਰਬੰਧਾਂ ਸਬੰਧੀ ਅਤੇ ਇਲਾਜ ਸਬੰਧੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਗਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਥੋਂ ਦੇ ਹਾਲਾਤ ਕਾਫੀ ਬੇਹਤਰ ਹਨ ਅਤੇ ਮੈਡੀਕਲ ਸਟਾਫ ਵੱਲੋਂ ਵੀ ਆਪਣਾ ਬੇਹਤਰ ਯੋਗਦਾਨ ਦਿੱਤਾ ਜਾ ਰਿਹਾ ਤਾਂ ਜੋ ਇਥੇ ਦਾਖਲ ਮਰੀਜ਼ਾਂ ਨੂੰ ਸਹੀ ਇਲਾਜ ਦੇ ਨਾਲ ਨਾਲ ਚੰਗਾ ਮਹੌਲ ਮਿਲ ਸਕੇ।  ਇਹ ਨੌਜਵਾਨ ਠੀਕ ਹੋਕੇ ਆਪਣੀ ਨਵੀ ਜ਼ਿੰਦਗੀ ਸ਼ੁਰੂ ਕਰ ਸਕਣ।

ਪਿਛਲੇ ਦਿਨੀ ਹਸਪਤਾਲ ‘ਚੋਂ ਭੱਜਣ ਵਾਲੇ ਮਰੀਜ਼ਾਂ ਸਬੰਧੀ ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿਤੇ ਨਾ ਕਿਤੇ ਕੋਈ ਕਮੀ ਰਹੀ ਹੋਵੇ ਜੋ ਇਨ੍ਹਾਂ ਮਰੀਜ਼ਾਂ ਨੂੰ ਚੰਗੀ ਤਰਾਂ ਪ੍ਰੇਰਿਤ ਕਰਨ ਚ ਕਸਰ ਰਹੀ ਹੋਵੇ। ਨਾਲ ਹੀ ਉਨ੍ਹਾਂ ਕਿਹਾ ਕਿ ਇਥੇ ਇਲਾਜ ਜਾਂ ਸੁਵਿਧਾਵਾਂ ‘ਚ ਕੋਈ ਕਮੀ ਨਹੀਂ ਹੈ। ਬਸ ਥੋੜਾ ਸੰਜਮ ਰੱਖਣਾ ਜ਼ਰੂਰੀ ਹੁੰਦਾ ਹੈ ਜਿਸ ਨਾਲ ਮਰੀਜ਼ ਆਪਣੀ ਇੱਛਾ ਸ਼ਕਤੀ ਨਾਲ ਜਲਦ ਠੀਕ ਹੋ ਸਕੇ ।ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ ਹੈ ਕਿ ਲਾਗਾਤਰ ਅਜਿਹੇ ਨੌਜਵਾਨ ਜੋ ਨਸ਼ੇ ਦੀ ਦਲਦਲ ਚ ਜਾਣੇ ਅਣਜਾਣੇ ਧਸ ਚੁਕੇ ਹਨ ਉਨ੍ਹਾਂ ਨੂੰ ਪ੍ਰੇਰਿਤ ਕਰ ਉਨ੍ਹਾਂ ਦਾ ਇਲਾਜ਼ ਕਰਵਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...