June 30, 2026, 3:04 pm
----------- Advertisement -----------
HomeNewsLatest Newsਗੈਰ-ਕਾਨੂੰਨੀ ਮੁਆਵਜ਼ਾ ਘਪਲਾ : ਕਰੋੜਾਂ ਰੁਪਏ ਦਾ ਗਲਤ ਮੁਨਾਫਾ ਲੈਣ ਵਾਲੇ ਛੇ...

ਗੈਰ-ਕਾਨੂੰਨੀ ਮੁਆਵਜ਼ਾ ਘਪਲਾ : ਕਰੋੜਾਂ ਰੁਪਏ ਦਾ ਗਲਤ ਮੁਨਾਫਾ ਲੈਣ ਵਾਲੇ ਛੇ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 23 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿੱਚ ਅਮਰੂਦਾਂ ਦੇ ਦਰੱਖਤ ਲਾ ਕੇ ਗੈਰ-ਕਾਨੂੰਨੀ ਮੁਆਵਜ਼ਾ ਲੈਣ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਛੇ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ, ਜਿਨ੍ਹਾਂ ਵਿੱਚ ਤਿੰਨ ਪੁਰਸ਼ ਅਤੇ ਤਿੰਨ ਔਰਤਾਂ ਸ਼ਾਮਲ ਹਨ, ਨੇ ਉਕਤ ਪਿੰਡ ਵਿੱਚ ਸਰਕਾਰ ਵੱਲੋਂ ਜ਼ਮੀਨ ਐਕਵਾਇਰ ਕਰਨ ਦੌਰਾਨ ਗੈਰ-ਕਾਨੂੰਨੀ ਤਰੀਕਿਆਂ ਨਾਲ ਸਰਕਾਰ ਤੋਂ ਕਰੋੜਾਂ ਰੁਪਏ ਦਾ ਮੁਆਵਜ਼ਾ ਹਾਸਲ ਕੀਤਾ ਸੀ। ਹੁਣ ਤੱਕ ਇਸ ਘੁਟਾਲੇ ਵਿੱਚ ਸ਼ਾਮਲ ਕੁੱਲ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਮੁਲਜ਼ਮ ਪੀਡੀ ਗੁਪਤਾ ਦੀ ਪਤਨੀ ਸੁਨੀਤਾ ਗੁਪਤਾ, ਉਸਦਾ ਪੁੱਤਰ ਗੌਰਵ ਕਾਂਸਲ, ਵਾਸੀ ਮਕਾਨ ਨੰ. 199, ਸੈਕਟਰ 18, ਚੰਡੀਗੜ੍ਹ, ਸਮੇਤ ਪਿੰਡ ਬਾਕਰਪੁਰ ਦੇ ਵਸਨੀਕ ਗੁਰਮਿੰਦਰ ਸਿੰਘ ਅਤੇ ਹਰਮਿੰਦਰ ਸਿੰਘ, ਉਨ੍ਹਾਂ ਦੀ ਮਾਤਾ ਸੁਖਰਾਜ ਕੌਰ ਤੋਂ ਇਲਾਵਾ ਦਲਜੀਤ ਸਿੰਘ ਦੀ ਵਿਧਵਾ ਅਮਰੀਕ ਕੌਰ ਸ਼ਾਮਲ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਗੈਰ-ਕਾਨੂੰਨੀ ਮੁਆਵਜ਼ਾ ਘੁਟਾਲੇ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਮਾਲ ਵਿਭਾਗ, ਭੂਮੀ ਗ੍ਰਹਿਣ ਕੁਲੈਕਟਰ, ਗਮਾਡਾ, ਸਬ-ਰਜਿਸਟਰਾਰ ਮੋਹਾਲੀ, ਬਾਗਬਾਨੀ ਵਿਭਾਗ ਆਦਿ ਤੋਂ ਬਹੁਤ ਸਾਰੇ ਦਸਤਾਵੇਜ਼ੀ ਰਿਕਾਰਡ ਪ੍ਰਾਪਤ ਕੀਤੇ ਹਨ ਅਤੇ ਕਥਿਤ ਲਾਭਪਾਤਰੀਆਂ ਦੀਆਂ ਕਾਰਵਾਈਆਂ ਅਤੇ ਉਨਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਵਿਸ਼ਲੇਸ਼ਣ ਕੀਤਾ ਹੈ ਜਿਸ ਦੌਰਾਨ ਪਤਾ ਲੱਗਾ ਕਿ ਇਨ੍ਹਾਂ ਲਾਭਪਾਤਰੀਆਂ ਨੇ ਵੱਖ-ਵੱਖ ਵਿਭਾਗਾਂ ਦੇ ਕੁਝ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਖੁਦ ਨੂੰ ਗਲਤ ਫਾਇਦਾ ਪਹੁੰਚਾਇਆ ਹੈ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਸਿੱਟੇ ਵਜੋਂ, ਇਸ ਮੁਕੱਦਮੇ ਵਿੱਚ ਬਹੁਤ ਸਾਰੇ ਲਾਭਪਾਤਰੀਆਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਉਪਰੰਤ ਮੰਗਲਵਾਰ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਲਈ ਉਨ੍ਹਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਦੇਖਿਆ ਗਿਆ ਕਿ ਪੀ.ਡੀ.ਗੁਪਤਾ, ਉਸ ਦੀ ਪਤਨੀ ਸੁਨੀਤਾ ਗੁਪਤਾ ਅਤੇ ਉਨ੍ਹਾਂ ਦੇ ਦੋਵੇਂ ਪੁੱਤਰਾਂ ਗੌਰਵ ਕਾਂਸਲ ਅਤੇ ਅਭਿਸ਼ੇਕ ਕਾਂਸਲ, ਵਾਸੀ ਮਕਾਨ ਨੰ. 199, ਸੈਕਟਰ 18, ਚੰਡੀਗੜ੍ਹ ਨੇ ਸਾਲ 2018 ਵਿੱਚ ਬਾਕਰਪੁਰ ਪਿੰਡ ਵਿੱਚ ਇੱਕ ਏਕੜ ਜ਼ਮੀਨ ਖਰੀਦੀ ਸੀ ਜਿਸ ਵਿੱਚ ਹਰੇਕ ਮੈਂਬਰ ਦਾ ਬਰਾਬਰ 1/4 ਹਿੱਸਾ ਸੀ। ਜਮੀਨ ਪ੍ਰਾਪਤੀ ਪ੍ਰਕਿਰਿਆ ਦੌਰਾਨ ਉਨ੍ਹਾਂ ਨੇ ਧੋਖੇ ਨਾਲ ਉਕਤ ਜ਼ਮੀਨ ‘ਤੇ 2016 ਤੋਂ ਅਮਰੂਦ ਦਾ ਬਾਗ ਲਗਾਉਣ ਦਾ ਝੂਠਾ ਦਾਅਵਾ ਕਰਕੇ ਮੁਆਵਜ਼ਾ ਲੈਣ ਲਈ ਲਗਭਗ ਇਕ ਕਰੋੜ ਰੁਪਏ ਪ੍ਰਾਪਤ ਕੀਤੇ। ਜਿਸ ਕਰਕੇ ਇਸ ਮਾਮਲੇ ‘ਚ ਉਪਰੋਕਤ ਪਰਿਵਾਰਕ ਮੈਂਬਰਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਗੌਰਵ ਕਾਂਸਲ ਅਤੇ ਉਸ ਦੀ ਮਾਤਾ ਸੁਨੀਤਾ ਗੁਪਤਾ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸੇ ਤਰ੍ਹਾਂ ਪਿੰਡ ਬਾਕਰਪੁਰ ਨਿਵਾਸੀ ਅਮਰ ਸਿੰਘ ਦੇ ਦੋਵੇਂ ਪੁੱਤਰ ਗੁਰਮਿੰਦਰ ਸਿੰਘ ਅਤੇ ਹਰਮਿੰਦਰ ਸਿੰਘ ਤੇ ਉਨਾਂ ਦੀ ਮਾਤਾ ਸੁਖਰਾਜ ਕੌਰ ਨੇ ਵੀ ਧੋਖਾਦੇਹੀ ਨਾਲ ਮਾਲ ਅਤੇ ਬਾਗਬਾਨੀ ਵਿਭਾਗਾਂ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਤਿੰਨਾ ਨੇ 1.84 ਕਰੋੜ ਰੁਪਏ ਪ੍ਰਤੀ ਮੈਂਬਰ ਮੁਆਵਜ਼ੇ ਦਾ ਦਾਅਵਾ ਹਾਸਲ ਕੀਤਾ। ਉਨ੍ਹਾਂ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਬਿਊਰੋ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਬਾਕਰਪੁਰ ਦੇ ਦਲਜੀਤ ਸਿੰਘ ਦੀ ਵਿਧਵਾ ਅਮਰੀਕ ਕੌਰ ਅਤੇ ਉਸ ਦੇ ਲੜਕੇ ਵਰਿੰਦਰ ਸਿੰਘ ਨੇ ਕਥਿਤ ਤੌਰ ‘ਤੇ 1.25 ਲੱਖ ਰੁਪਏ ਪ੍ਰਤੀ ਮੈਂਬਰ ਗਲਤ ਮੁਆਵਜ਼ਾ ਲਿਆ ਹੈ। ਅਮਰੀਕ ਕੌਰ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ, ਵਿਜੀਲੈਂਸ ਬਿਊਰੋ ਦੀਆਂ ਵੱਖ-ਵੱਖ ਟੀਮਾਂ ਨੇ ਹੋਰ ਮੁਲਜ਼ਮਾਂ ਨੂੰ ਫੜਨ ਲਈ ਰਾਜ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਇਹ ਵਿਸ਼ੇਸ਼ ਆਪ੍ਰੇਸ਼ਨ ਅੱਗੋਂ ਵੀ ਜਾਰੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...