September 9, 2026, 12:25 am
----------- Advertisement -----------
HomeNewsBreaking Newsਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਕਾਰਵਾਈ ਦੌਰਾਨ ਨਜਾਇਜ਼ ਸ਼ਰਾਬ ਤੇ ਲਾਹਣ...

ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਕਾਰਵਾਈ ਦੌਰਾਨ ਨਜਾਇਜ਼ ਸ਼ਰਾਬ ਤੇ ਲਾਹਣ ਬਰਾਮਦ

Published on

----------- Advertisement -----------
  • 3 ਵੱਖ-ਵੱਖ ਮਾਮਲੇ ਦਰਜ
  • ਚੋਣਾਂ ਦੌਰਾਨ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵਿਭਾਗ ਵੱਲੋਂ ਵਰਤੀ ਜਾ ਰਹੀ ਹੈ ਵਿਸ਼ੇਸ਼ ਚੌਕਸੀ ਐੱਸ.ਐੱਸ.ਪੀ. ਗੁਰਦਾਸਪੁਰ

ਗੁਰਦਾਸਪੁਰ, 24 ਮਾਰਚ 2024 – ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ ਦੌਰਾਨ ਨਸ਼ੇ ਦੀ ਵਰਤੋਂ ਨੂੰ ਰੋਕਣ ਲਈ ਪੰਜਾਬ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਦੇ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਪੁਲਿਸ ਨੇ ਥਾਣਾ ਭੈਣੀ ਮੀਆਂ ਖਾਂ ਦੇ ਅਧੀਨ ਆਉਂਦੇ ਪਿੰਡ ਮੋਚਪੁਰ ਦੇ ਲਾਗੇ ਦਰਿਆ ਬਿਆਸ ਦੇ ਏਰੀਏ ਵਿੱਚ ਸ੍ਰੀ ਰਾਜਬੀਰ ਸਿੰਘ, ਡੀ.ਐੱਸ.ਪੀ. ਧਾਰੀਵਾਲ/ਗੁਰਦਾਸਪੁਰ ਅਤੇ ਇੰਸਪੈਕਟਰ ਸੁਮਨਪ੍ਰੀਤ ਕੌਰ ਮਾਨ ਮੁੱਖ ਅਫ਼ਸਰ ਥਾਣਾ ਭੈਣੀ ਮੀਆਂ ਖਾਂ ਦੀ ਅਗਵਾਈ ਹੇਠ ਪੁਲਿਸ ਜਵਾਨਾਂ ਵੱਲੋਂ ਐਕਸਾਈਜ਼ ਵਿਭਾਗ ਦੇ ਨਾਲ ਮਿਲ ਕੇ ਸਾਂਝੀ ਰੇਡ ਦੌਰਾਨ ਨਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਿਭਾਗ ਅਤੇ ਐਕਸਾਈਜ਼ ਵਿਭਾਗ ਦੇ ਸਾਂਝੇ ਓਪਰੇਸ਼ਨ ਦੌਰਾਨ ਮੌਚਪੁਰ ਨੇੜੇ ਦਰਿਆ ਬਿਆਸ ਦੇ ਲਾਗੇ ਪਲਾਸਟਿਕ ਦੇ 10 ਕੈਨ ਨਜਾਇਜ਼ ਸ਼ਰਾਬ (300540 ਐੱਮ.ਐੱਲ.), ਪਲਾਸਟਿਕ ਦੀਆਂ 10 ਤਰਪਾਲਾਂ ਜਿਨ੍ਹਾਂ ਵਿੱਚ ਲਾਹਣ (2000 ਕੇ.ਜੀ.) ਅਤੇ ਪਲਾਸਟਿਕ ਦੀਆਂ 12 ਤਰਪਾਲਾਂ ਜਿਨ੍ਹਾਂ ਵਿੱਚ ਲਾਹਣ (2400 ਕੇ.ਜੀ.) ਬਰਾਮਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬਰਾਮਦਗੀਆਂ ਲਈ ਥਾਣਾ ਭੈਣੀ ਮੀਆਂ ਖਾਂ ਵਿਖੇ ਐਕਸਾਈਜ਼ ਐਕਟ ਤਹਿਤ 3 ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਅਗਲੀ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਕਿਹਾ ਕਿ ਚੋਣਾਂ ਦੌਰਾਨ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਪੁਲਿਸ ਵਿਭਾਗ ਵੱਲੋਂ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਪੁਲਿਸ ਵਿਭਾਗ ਦੀ ਇਸ ਰੇਡ ਵਿੱਚ ਐਕਸਾਈਜ ਵਿਭਾਗ ਦੇ ਇੰਸਪੈਕਟਰ ਬਿਕਰਮਜੀਤ ਸਿੰਘ, ਐਕਸਾਈਜ ਇੰਸਪੈਕਟਰ ਅਨਿਲ ਕੁਮਾਰ, ਐਕਸਾਈਜ ਇੰਸਪੈਕਟਰ ਹਰਵਿੰਦਰ ਸਿੰਘ ਅਤੇ ਐਕਸਾਈਜ ਇੰਸਪੈਕਟਰ ਵਿਜੇ ਕੁਮਾਰ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...