September 29, 2026, 6:22 am
----------- Advertisement -----------
HomeNewsLatest Newsਪਿੰਡ ਚਰਾਸੋਂ ਦੀ 7.5 ਏਕੜ ਸ਼ਾਮਲਾਟ ਜ਼ਮੀਨ ਤੋਂ ਛੁਡਵਾਇਆ ਨਾਜਾਇਜ਼ ਕਬਜ਼ਾ

ਪਿੰਡ ਚਰਾਸੋਂ ਦੀ 7.5 ਏਕੜ ਸ਼ਾਮਲਾਟ ਜ਼ਮੀਨ ਤੋਂ ਛੁਡਵਾਇਆ ਨਾਜਾਇਜ਼ ਕਬਜ਼ਾ

Published on

----------- Advertisement -----------

-ਜ਼ਿਲ੍ਹੇ ‘ਚੋਂ ਹਰੇਕ ਨਜਾਇਜ਼ ਕਾਬਜ਼ਕਾਰ ਤੋਂ ਛੁਡਵਾਈ ਜਾਵੇਗੀ ਸਰਕਾਰੀ ਜ਼ਮੀਨ-ਸੁਖਚੈਨ ਸਿੰਘ ਪਾਪਰਾ
ਸਨੌਰ/ਪਟਿਆਲਾ, 5 ਮਈ: ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਅਰੰਭੀ ਮੁਹਿੰਮ ਤਹਿਤ ਅੱਜ ਬਲਾਕ ਸਨੌਰ ਦੀ ਗ੍ਰਾਮ ਪੰਚਾਇਤ ਚਰਾਸੋਂ ਦੀ 7.5 ਏਕੜ ਸ਼ਾਮਲਾਟ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੁਕਮਾਂ ਤਹਿਤ ਛੁਡਵਾਏ ਗਏ ਇਸ ਕਬਜ਼ੇ ਦੌਰਾਨ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪਰਾ ਵੱਲੋਂ ਸਮੁਚੀ ਕਾਰਵਾਈ ਦੀ ਅਗਵਾਈ ਕੀਤੀ।
ਡੀ.ਡੀ.ਪੀ.ਓ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਇੱਕ ਮੁਹਿੰਮ ਵਿੱਢੀ ਹੈ, ਇਸ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦੀ ਅਗਵਾਈ ਹੇਠ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹਰੇਕ ਨਾਜਾਇਜ਼ ਕਾਬਜ਼ਕਾਰ ਕੋਲੋਂ ਸਰਕਾਰੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਜਾਵੇਗਾ।
ਸੁਖਚੈਨ ਸਿੰਘ ਪਾਪਰਾ ਨੇ ਅਜਿਹੇ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਆਪਣੇ ਆਪ ਹੀ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਤੁਰੰਤ ਖਾਲੀ ਕਰ ਦੇਣ ਅਤੇ ਜੇਕਰ ਉਹ ਅਜਿਹਾ ਨਹੀਂ ਕਰਨਗੇ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਿਕਰਯੋਗ ਹੈ ਕਿ ਡੀ.ਡੀ.ਪੀ.ਓ.-ਕਮ-ਕੁਲੈਕਟਰ ਪਟਿਆਲਾ ਦੀ ਅਦਾਲਤ ਨੇ ਪੰਜਾਬ ਵਿਲੇਜ਼ ਕਾਮਨ ਲੈਂਡਜ਼ ਐਕਟ 1961 ਦੀ ਧਾਰਾ 7 ਤਹਿਤ 2008 ਦੌਰਾਨ ਇਸ ਜ਼ਮੀਨ ਨੂੰ ਛੁਡਵਾਉਣ ਦਾ ਫੈਸਲਾ ਸੁਣਾਇਆ ਸੀ। ਇਸ ਤਰ੍ਹਾਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪਰਾ ਵੱਲੋਂ ਜਾਰੀ ਕਬਜ਼ਾ ਵਾਰੰਟਾਂ ਤਹਿਤ 7.5 ਏਕੜ ਸ਼ਾਮਲਾਟ ਜ਼ਮੀਨ ਤੋਂ ਕਬਜ਼ਾ ਛੁਡਵਾ ਕੇ ਗ੍ਰਾਮ ਪੰਚਾਇਤ ਚਰਾਸੋਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮੌਕੇ ਬੀ.ਡੀ.ਪੀ.ਓ. ਹਰਮਿੰਦਰ ਸਿੰਘ, ਤਹਿਸੀਲਦਾਰ ਰਾਮ ਕ੍ਰਿਸ਼ਨ, ਸਰਪੰਚ ਅਤੇ ਪੁਲਿਸ ਵੀ ਮੌਜੂਦ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...