September 24, 2026, 9:17 am
----------- Advertisement -----------
HomeNewsBreaking Newsਜਾਅਲੀ ਡਿਗਰੀਆਂ, ਸਰਟੀਫਿਕੇਟਾਂ ਵਾਲੇ ਕਰ ਰਹੇ ਨੇ ਖਜ਼ਾਨੇ ਦੀ ਨਜ਼ਾਇਜ਼ ਮਾਈਨਿੰਗ -...

ਜਾਅਲੀ ਡਿਗਰੀਆਂ, ਸਰਟੀਫਿਕੇਟਾਂ ਵਾਲੇ ਕਰ ਰਹੇ ਨੇ ਖਜ਼ਾਨੇ ਦੀ ਨਜ਼ਾਇਜ਼ ਮਾਈਨਿੰਗ – ਖੱਟੜਾ/ਮਾਵੀ

Published on

----------- Advertisement -----------

ਮੋਹਾਲੀ 6 ਸਤੰਬਰ 2022 – ਦੇਸ਼ ਅੰਦਰ ਜਾਅਲੀ ਯੂਨੀਵਰਸਿਟੀਆਂ ਤੋਂ ਜਾਅਲੀ ਡਿਗਰੀਆਂ, ਸਰਟੀਫਿਕੇਟ ਲਿਆ ਕੇ ਪੰਜਾਬ ਦੇ ਹਰ ਵਿਭਾਗ ਵਿੱਚ ਨੌਕਰੀਆਂ ਕਰਨ ਵਾਲੇ ਆਮ ਮਿਲ ਸਕਦੇ ਹਨ। ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੇ ਸਾਬਕਾ ਸੂਬਾ ਜਰਨਲ ਸਕੱਤਰ ਸੁੱਚਾ ਸਿੰਘ ਖੱਟੜਾ, ਸਾਬਕਾ ਸੂਬਾ ਪ੍ਰੈਸ ਸਕੱਤਰ ਹਰਨੇਕ ਸਿੰਘ ਮਾਵੀ ਨੇ ਸਾਂਝੇ ਤੌਰ ਤੇ ਕਿਹਾ ਕਿ ਸਿੱਖਿਆ ਵਿਭਾਗ ਅੰਦਰ ਅਜਿਹੇ ਜਾਅਲੀ ਡਿਗਰੀਆਂ,ਸਰਟੀਫਿਕੇਟ ਵਾਲਿਆਂ ਦੀ ਗਿਣਤੀ ਸਭ ਤੋਂ ਵਧੇਰੇ ਹੈ ਅਤੇ ਅਜਿਹੇ ਜੁਗਾੜੀ ਕਈ-ਕਈ ਵਿਭਾਗੀ ਤਰੱਕੀਆਂ ਵੀ ਲੈ ਗਏ ਹਨ।

ਅਨੇਕਾਂ ਬਾਰੇ ਚਰਚਾ ਹੈ ਕਿ ਉਹਨਾਂ ਦੀਆਂ ਨਿਯੁਕਤੀਆਂ ਵੀ ਜਾਅਲੀ ਹਨ। ਸਾਬਕਾ ਸੂਬਾਈ ਅਧਿਆਪਕ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨਿਰਪੱਖ ਤੇ ਸਮਾਂਬੱਧ ਜਾਂਚ ਕਰਵਾਏ ਅਤੇ ਦੋਸ਼ੀ ਪਾਏ ਜਾਣ ਵਾਲੇ ਮੁਲਾਜ਼ਮਾਂ ਨੂੰ ਬਾਹਰ ਦਾ ਰਸਤਾ ਵਿਖਾਵੇ ਤਾਂ ਇੱਕ ਪਾਸੇ ਤਾਂ ਸਰਕਾਰੀ ਖਜਾਨੇ ਵਿੱਚੋਂ ਇਹਨਾਂ ਨੂੰ ਤਨਖਾਹ ਦੇ ਰੂਪ ਵਿੱਚ ਹੋ ਰਹੀ ਖਜਾਨੇ ਦੀ ਕਰੋੜਾਂ ਰੁਪਏ ਦੀ ਨਜ਼ਾਇਜ਼ ਮਾਇਨਿੰਗ ਰੁਕ ਸਕਦੀ ਹੈ, ਨਾਲ ਹੀ ਦੂਜੇ ਪਾਸੇ ਅਜਿਹੇ ਮੁਲਾਜ਼ਮਾਂ ਤੋਂ ਤਿੰਨ ਗੁਣਾਂ ਨਵੇਂ ਮੁਲਾਜ਼ਮ ਭਰਤੀ ਕੀਤੇ ਜਾ ਸਕਦੇ ਹਨ।

ਮੁਲਾਜ਼ਮ ਆਗੂਆਂ ਨੇ ਸੁਝਾਅ ਦਿੱਤਾ ਕਿ ਜੇਕਰ ਸਰਕਾਰ ਅਜਿਹੇ ਮੁਲਾਜ਼ਮਾਂ ਨੂੰ ਸੇਵਾ ਮੁਕਤੀ ਲਾਭ ਤਿਆਗ ਕੇ ਸਵੈ- ਇਛੁੱਕ ਸੇਵਾ ਮੁਕਤੀ ਜਾਂ ਵਿਜੀਲੈਂਸ ਵਿਭਾਗ ਦੀ ਪੜਤਾਲ ਵਿੱਚੋਂ ਇੱਕ ਦੀ ਚੋਣ ਕਰਨ ਦੀ ਖੁੱਲ ਦੇਵੇ ਤਾਂ ਸੇਵਾ ਮੁਕਤੀ ਲਾਭ ਛੱਡਕੇ ਵੱਡੀ ਗਿਣਤੀ ਸਵੈ-ਇੱਛਾ ਨਾਲ ਹੀ ਸੇਵਾ ਮੁਕਤੀ ਲੈ ਜਾਣਗੇ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਭੂਤਕਾਲ ਦੌਰਾਨ ਇਹ ਗੋਰਖਧੰਦਾ ਹਰੇਕ ਪਾਰਟੀ ਦੀਆਂ ਸਰਕਾਰਾਂ ਵੇਲੇ ਬੇਰੋਕ ਚੱਲਦਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਅਜਿਹੀ ਪਹਿਲਕਦਮੀ ਕਰਨ ਦਾ ਹੌਸਲਾ ਕਰਦੀ ਹੈ ਤਾਂ ਉਹਨਾਂ ਨੂੰ ਨਵੇਂ ਮੁਲਾਜ਼ਮ ਭਰਤੀ ਕਰਨ ਦੇ ਨਵੇਂ ਮੌਕੇ ਮਿਲਣ ਦੇ ਨਾਲ ਨਾਲ ਸਿਆਸੀ ਲਾਹਾ ਵੀ ਮਿਲੇਗਾ।

ਆਗੂਆਂ ਨੇ ਕਿਹਾ ਕਿ ਜਿਸ ਦ੍ਰਿੜਤਾ ਨਾਲ ਭਗਵੰਤ ਸਿੰਘ ਮਾਨ ਸਰਕਾਰ ਪਿਛਲੀਆਂ ਸਰਕਾਰਾਂ ਦੇ ਘਪਲੇ ਫੜਨ ਵਿੱਚ ਲੱਗੀ ਹੋਈ ਹੈ ਉਸਤੋਂ ਉਮੀਦ ਬਣਦੀ ਹੈ ਕਿ ਇਸ ਪੇਚੀਦਾ ਪ੍ਰੰਤੂ ਵੱਡੇ ਘਪਲੇ ਨੂੰ ਵੀ ਨੰਗਾ ਕਰਨ ਲਈ ਹੱਥ ਪਾਇਆ ਜਾਵੇਗਾ। ਮੁਲਾਜ਼ਮ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਇਸ ਮਸਲੇ ਦੀ ਪੜਤਾਲ ਲਈ ਪੜਤਾਲੀਆ ਟੀਮ ਵਿੱਚ ਇਮਾਨਦਾਰ, ਤੇਜ ਬੁੱਧੀ ਤੇ ਮਿਹਨਤੀ ਅਧਿਕਾਰੀ ਤੇ ਕਰਮਚਾਰੀ ਨਿਯੁੰਕਤ ਕੀਤੇ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...