September 28, 2023, 4:02 am
----------- Advertisement -----------
HomeNewsLatest Newsਮੋਹਾਲੀ 'ਚ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ 2500 ਕਰੋੜ ਰੁਪਏ ਦੇ...

ਮੋਹਾਲੀ ‘ਚ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ 2500 ਕਰੋੜ ਰੁਪਏ ਦੇ ਅਹਿਮ ਵਿਕਾਸ ਕਾਰਜ : ਮਜੀਠੀਆ

Published on

----------- Advertisement -----------

ਮੋਹਾਲੀ , 12 ਸਤੰਬਰ 2023 (ਬਲਜੀਤ ਮਰਵਾਹਾ) – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਦਫ਼ਤਰ ਵਿੱਚ ਪੁੱਜੇ। ਇਸ ਮੌਕੇ ਹਲਕਾ ਡੇਰਾ ਬੱਸੀ ਦਾ ਸਾਬਕਾ ਵਿਧਾਇਕ ਐਨ ਕੇ ਸ਼ਰਮਾ ਅਤੇ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਨੂੰ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਮੋਹਾਲੀ ਸ਼ਹਿਰ ਦੇ ਵਿਕਾਸ ਲਈ 2500 ਕਰੋੜ ਤੋਂ ਵੱਧ ਖਰਚ ਕੀਤੇ ਗਏ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਏਅਰਪੋਰਟ, ਬੱਸ ਸਟੈਂਡ ਸਮੇਤ ਕਈ ਪ੍ਰਮੁੱਖ ਅਦਾਰੇ ਅਕਾਲੀ ਦਲ ਦੇ ਸ਼ਾਸਨ ਦੌਰਾਨ ਬਣਾਏ ਗਏ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਾਲ 2011 ਵਿੱਚ ਐਨ ਕੇ ਸ਼ਰਮਾ ਨੂੰ ਅਕਾਲੀ ਦਲ ਨੇ ਮੋਹਾਲੀ ਜ਼ਿਲਾ ਯੋਜਨਾ ਕਮੇਟੀ ਦਾ ਚੇਅਰਮੈਨ ਬਣਾਇਆ ਅਤੇ ਉਸ ਦੌਰਾਨ ਜਿਥੇ ਮੋਹਾਲੀ ਦੀ ਪ੍ਰਮੁੱਖ ਸ਼ੋਪਿੰਗ ਸਟ੍ਰੀਟ ਨੂੰ ਡਬਲ ਕੀਤਾ ਗਿਆ ਸਗੋਂ ਉਸੇ ਸਮੇਂ ਦੌਰਾਨ ਮੋਹਾਲੀ ਵਿੱਚ ਸੱਤ ਖੇਡ ਸਟੇਡੀਅਮ ਵੀ ਬਣਾਏ ਗਏ ਜਿਨ੍ਹਾਂ ਵਿੱਚ ਅੰਤਰਰਾਸ਼ਟਰੀ ਪੱਧਰ ਦੀ ਸੁਵਿਧਾ ਖਿਡਾਰੀਆਂ ਨੂੰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਮੋਹਾਲੀ ਦੇ ਸਮੂਹ ਧਾਰਮਿਕ ਸਥਾਨਾਂ ਨੂੰ ਮਾਲਕਾਨਾ ਹੱਕ ਦਿੱਤੇ ਗਏ ਜੋ ਕਿ ਉਹਨਾਂ ਦੀ ਚਿਰੋਕਣੀ ਮੰਗ ਸੀ।

ਉਨ੍ਹਾਂ ਕਿਹਾ ਕਿ ਬਾਅਦ ਵਿੱਚ ਆਈਆਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੋਹਾਲੀ ਦੇ ਵਿਕਾਸ ਲਈ ਕੋਈ ਕੰਮ ਨਹੀਂ ਕੀਤਾ ਅਤੇ ਸਿਰਫ਼ ਅਕਾਲੀ ਦਲ ਵੱਲੋਂ ਕੀਤੇ ਗਏ ਕੰਮਾਂ ਦਾ ਸਿਹਰਾ ਖੱਟਣ ਦਾ ਯਤਨ ਹੀ ਕੀਤਾ ਹੈ।

ਉਹਨਾਂ ਕਿਹਾ ਕੇ ਅਕਾਲੀ ਦਲ ਮਜਬੂਤ ਹੁੰਦਾ ਜਾ ਰਿਹਾ ਹੈ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਡੱਟ ਕੇ ਚੋਣ ਮੈਦਾਨ ਵਿੱਚ ਨਿੱਤਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਦੋਂ ਅਸੀਂ ਬਜਟ ਸੈਸ਼ਨ ਦੌਰਾਨ ਰਾਜ ਦੇ ਕਰਜ਼ੇ ਦੇ ਬੋਝ ਦਾ ਮੁੱਦਾ ਉਠਾਇਆ ਤਾਂ ਰਾਜਪਾਲ ਚੁੱਪ ਕਿਉਂ ਰਹੇ? ਰਾਜਾ ਵੜਿੰਗ

ਚੰਡੀਗੜ੍ਹ, 27 ਸਤੰਬਰ, 2023 (ਬਲਜੀਤ ਮਰਵਾਹਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ...

ਸੰਸਥਾ ਦੇ ਇਸ ਨਵੰਬਰ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਉਮੀਦ: ਡਾ. ਬਲਬੀਰ ਸਿੰਘ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ...

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸਬੰਧੀ ਟੀਰਚਜ਼ ਟਰੇਨਿੰਗ ਪ੍ਰੋਗਰਾਮ ਆਯੋਜਿਤ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ...

ਮੁੱਖ ਮੰਤਰੀ ਰਾਹਤ ਫੰਡਾਂ ਤੋਂ ਵਿੱਤੀ ਮਦਦ ਦੇ ਨਾਲ-ਨਾਲ ਜ਼ਖਮੀਆਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਵੇਗੀ – ਆਸ਼ਿਕਾ ਜੈਨ

ਐਸ.ਏ.ਐਸ.ਨਗਰ, 27 ਸਤੰਬਰ, 2023 (ਬਲਜੀਤ ਮਰਵਾਹਾ) : ਚਨਾਲੋਂ ਦੀ ਇੱਕ ਕੈਮੀਕਲ ਫੈਕਟਰੀ ਵਿੱਚ ਅੱਗ...

ਦੋਸ਼ੀਆਂ ਨੂੰ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਗ੍ਰਿਫਤਾਰ

ਐਸ.ਏ.ਐਸ ਨਗਰ, 27 ਸਤੰਬਰ 2023 (ਬਲਜੀਤ ਮਰਵਾਹਾ): ਰੂਪਨਗਰ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ...

ਵਿਭਾਗ ਦੇ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ ਨੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ

ਚੰਡੀਗੜ੍ਹ/ਨਵੀਂ ਦਿੱਲੀ, 27 ਸਤੰਬਰ (ਬਲਜੀਤ ਮਰਵਾਹਾ) - ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ...

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.),...

ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ – ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) - ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ...