May 2, 2026, 10:59 am
----------- Advertisement -----------
HomeNewsBreaking Newsਭਿਆਨਕ ਸੜਕ ਹਾਦਸੇ 'ਚ ਬਾਈਕ ਸਵਾਰ ਲੜਕੀ ਦਾ ਸਿਰ ਧੜ ਨਾਲੋਂ ਹੋਇਆ...

ਭਿਆਨਕ ਸੜਕ ਹਾਦਸੇ ‘ਚ ਬਾਈਕ ਸਵਾਰ ਲੜਕੀ ਦਾ ਸਿਰ ਧੜ ਨਾਲੋਂ ਹੋਇਆ ਵੱਖ, ਪਿੱਛੇ ਬੈਠੇ ਨੌਜਵਾਨ ਦੀ ਵੀ ਟੁੱਟੀ ਲੱਤ

Published on

----------- Advertisement -----------

ਅੰਮ੍ਰਿਤਸਰ, 23 ਜੁਲਾਈ 2023 – ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕੇ ਦਾਣਾ ਮੰਡੀ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਭਿਆਨਕ ਸੜਕ ਹਾਦਸੇ ‘ਚ ਨੌਜਵਾਨ ਲੜਕੀ ਦਾ ਸਿਰ ਧੜ ਨਾਲੋਂ ਵੱਖ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਲੜਕੀ ਬਾਈਕ ਬਹੁਤ ਤੇਜ਼ ਰਫ਼ਤਾਰ ਨਾਲ ਚਲਾ ਰਹੀ ਸੀ ਅਤੇ ਇੱਕ ਹਾਦਸੇ ਦੌਰਾਨ ਉਸ ਦਾ ਸਿਰ ਗਰਿੱਲ ਨਾਲ ਟਕਰਾ ਕੇ ਧੜ ਨਾਲੋਂ ਵੱਖ ਹੋ ਗਿਆ। ਉਸਦੇ ਪਿੱਛੇ ਬੈਠਾ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ, ਜਿਸ ਦੀ ਲੱਤ ਟੁੱਟ ਗਈ।

ਜਾਣਕਾਰੀ ਅਨੁਸਾਰ ਦੋਵਾਂ ਨੇ ਸ਼ਰਾਬ ਪੀਤੀ ਹੋਈ ਸੀ । ਲੜਕੀ ਹੀ ਬਾਈਕ ਚਲਾ ਕੇ ਸਟੰਟ ਕਰ ਰਹੀ ਸੀ। ਘਟਨਾ ਰਾਤ ਡੇਢ ਵਜੇ ਦੇ ਕਰੀਬ ਦੀ ਦਾਸੀ ਜਾ ਰਹੀ ਹੈ। ਲੜਕੀ ਦੀ ਲਾਸ਼ ਨੂੰ ਫਿਲਹਾਲ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਉਸ ਨੂੰ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ। ਪੁਲਿਸ ਨੇ ਵੀ ਘਟਨਾ ਵਾਲੀ ਥਾਂ ਪੁੱਜ ਕੇ ਜਾਇਜ਼ਾ ਲੈਣ ਮਗਰੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੀ ਪਛਾਣ ਪਲਕਪ੍ਰੀਤ ਕੌਰ ਨਿਵਾਸੀ ਗੁਮਾਨਪੁਰਾ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਹੋਏ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਥਾਣਾ ਛੇਹਰਟਾ ਦੇ ਇੰਚਾਰਜ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...