ਮਾਤਾ ਗੁਜ਼ਰੀ ਕਾਲਜ ਦੇ ਵਿਦਿਆਰਥੀਆਂ ਨੂੰ ਆਪਣੀ ਟੀਮ ਸਮੇਤ ਜਾਗਰੂਕ ਕਰਨ ਪਹੁੰਚੇ ਵਿਜੀਲੈਂਸ ਬਿਉਰੋ ਦੀ ਫ਼ਤਹਿਗੜ੍ਹ ਸਾਹਿਬ ਯੂਨਿਟ ਦੇ ਇੰਚਾਰਜ ਡੀ.ਐਸ.ਪੀ. ਸੁਖਮਿੰਦਰ ਸਿੰਘ ਚੌਹਾਨ ਨੇ ਕਿਹਾ ਕਿ 5 ਨਵੰਬਰ ਤੱਕ ਵਿਜੀਲੈਂਸ ਬਿਉਰੋ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫਤਾ-2023 ਦੇ ਮੱਦੇਨਜ਼ਰ ਵਿਜੀਲੈਂਸ ਦੀ ਟੀਮ ਵੱਲੋਂ ਰਿਸ਼ਵਤਖੋਰੀ ਦੀ ਬੁਰਾਈ ਸਬੰਧੀ ਆਮ ਲੋਕਾਂ ਤੇ ਨਵੀਂ ਪੀੜ੍ਹੀ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ‘ਚ ਲੈਕਚਰ ਅਤੇ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ।ਉਨਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਪਿੰਡਾਂ ਸ਼ਹਿਰਾਂ ‘ਚ ਉਨਾਂ ਦੇ ਆਲੇ ਦੁਆਲੇ ਜੇਕਰ ਕੋਈ ਵਿਅਕਤੀ ਕਿਸੇ ਕੋਲੋਂ ਰਿਸ਼ਵਤ ਦੀ ਮੰਗ ਕਰਦਾ ਹੈ ਜਾਂ ਕਿਸੇ ਹੋਰ ਕਿਸਮ ਦੀ ਬੇਨਿਯਮੀ ਕਰਦਾ ਹੈ ਤਾਂ ਕਿਵੇਂ ਉਸਦੀ ਸ਼ਿਕਾਇਤ ਵਿਜੀਲੈਂਸ ਨੂੰ ਕਰਕੇ ਉਸਨੂੰ ਕਾਨੂੰਨ ਤੋਂ ਬਣਦੀ ਸਜ਼ਾ ਦਿਵਾਈ ਜਾ ਸਕਦੀ ਹੈ।