September 12, 2026, 10:13 pm
----------- Advertisement -----------
HomeNewsਗੁਰਦਾਸਪੁਰ ’ਚ ਕੁੱਤਿਆਂ ਨੇ ਇੱਕ ਨਵਜੰਮੇ ਬੱਚੇ ਦੀ ਲਾਸ਼ ਨੂੰ ਖਾਧਾ,  ਪੁਲਿਸ...

ਗੁਰਦਾਸਪੁਰ ’ਚ ਕੁੱਤਿਆਂ ਨੇ ਇੱਕ ਨਵਜੰਮੇ ਬੱਚੇ ਦੀ ਲਾਸ਼ ਨੂੰ ਖਾਧਾ,  ਪੁਲਿਸ ਨੂੰ ਕੀਤਾ ਗਿਆ ਸੂਚਿਤ

Published on

----------- Advertisement -----------

ਗੁਰਦਾਸਪੁਰ ਦੀ ਨਬੀਮਪੁਰ ਕਲੋਨੀ ਵਿੱਚ ਕੁੱਤੇ ਇੱਕ ਨਵਜੰਮੇ ਬੱਚੇ ਦੀ ਲਾਸ਼ ਨੂੰ ਨੋਚਦੇ ਹੋਏ ਮਿਲੇ ਹਨ। ਇਹ ਦੇਖ ਕੇ ਵਿਅਕਤੀ ਨੇ ਕੁੱਤਿਆਂ ਨੂੰ ਉਥੋਂ ਭਜਾ ਦਿੱਤਾ। ਇਸ ਸਬੰਧੀ ਪਤਾ ਲੱਗਦਿਆਂ ਹੀ ਸਾਡਾ ਪੰਜਾਬ ਫੈਡਰੇਸ਼ਨ ਦੇ ਪ੍ਰਧਾਨ ਇੰਦਰਪਾਲ ਸਿੰਘ ਮੌਕੇ ’ਤੇ ਪੁੱਜੇ ਅਤੇ ਪੁਲਿਸ ਨੂੰ ਸੂਚਿਤ ਕੀਤਾ।

ਜਿਸ ’ਤੇ ਥਾਣਾ ਸਦਰ ਦੇ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਬੱਚੇ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਇੰਦਰਪਾਲ ਸਿੰਘ ਨੇ ਕਿਹਾ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸਿਰਫ਼ ਕੇਸ ਦਰਜ ਨਹੀਂ ਕਰਨਾ ਚਾਹੀਦਾ, ਸਗੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਅਜਿਹੀ ਘਿਨੌਣੀ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। 

ਮੁਹੱਲਾ ਵਾਸੀ ਹਰਜੀਤ ਨੇ ਦੱਸਿਆ ਕਿ ਕਰੀਬ 4 ਵਜੇ ਉਸ ਦੀ ਭਰਜਾਈ ਨੇ ਉਸ ਨੂੰ ਦੱਸਿਆ ਕਿ ਘਰ ਦੇ ਬਾਹਰ ਕਾਰ ਕੋਲ ਕੁੱਤੇ ਕੁਝ ਖਾ ਰਹੇ ਹਨ। ਜਦੋਂ ਉਹ ਮੌਕੇ ‘ਤੇ ਪਹੁੰਚਿਆ ਤਾਂ ਦੇਖਿਆ ਕਿ ਕੁੱਤੇ ਬੱਚੇ ਦੀ ਲਾਸ਼ ਨੂੰ ਨੋਚ ਰਹੇ ਸਨ। ਉਨ੍ਹਾਂ ਨੇ ਕਿਸੇ ਤਰ੍ਹਾਂ ਕੁੱਤਿਆਂ ਨੂੰ ਉਥੋਂ ਭਜਾ ਦਿੱਤਾ। ਜਦੋਂ ਉਸ ਨੇ ਦੇਖਿਆ ਤਾਂ ਬੱਚੇ ਦੇ ਸਰੀਰ ਦੇ ਹੇਠਲੇ ਹਿੱਸੇ ਨੂੰ ਕੁੱਤਿਆਂ ਨੇ ਖਾ ਲਿਆ ਸੀ, ਜਿਸ ਕਾਰਨ ਇਹ ਦੱਸਣਾ ਮੁਸ਼ਕਲ ਹੋ ਗਿਆ ਸੀ ਕਿ ਬੱਚਾ ਲੜਕਾ ਹੈ ਜਾਂ ਲੜਕੀ। ਉਨ੍ਹਾਂ ਤੁਰੰਤ ਇਸ ਸਬੰਧੀ ਇਲਾਕਾ ਵਾਸੀਆਂ ਨੂੰ ਸੂਚਿਤ ਕੀਤਾ।

ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਮਾਮਲੇ ਦੀ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...