September 14, 2026, 6:04 pm
----------- Advertisement -----------
HomeNewsBreaking Newsਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੀ ਯਾਦ ‘ਚ ਪਾਠ ਦਾ ਭੋਗ 2 ਜੂਨ ਨੂੰ -ਜਥੇਦਾਰ ਹਵਾਰਾ ਕਮੇਟੀ

Published on

----------- Advertisement -----------

ਅੰਮ੍ਰਿਤਸਰ ਭਾਰਤੀ ਫੌਜ ਵਲੋਂ ਜੂਨ 84 ਦਾ ਸ਼੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ ਜਾ ਸਕਦਾ ਅਤੇ ਜਿਸਦੀ ਚੀਸ ਅੱਜ ਵੀ ਸੁਣੀ ਜਾ ਸਕਦੀ ਹੈ। ਚਾਲ੍ਹੀ ਸਾਲ ਬਾਅਦ ਇਹ ਘੱਲੂਘਾਰਾ ਸਿੱਖਾਂ ਦੀ ਪੁਰਾਣੀ ਅਤੇ ਨਵੀ ਪੀੜ੍ਹੀ ਦੀ ਯਾਦ ਦਾ ਹਿੱਸਾ ਬਣਿਆ ਹੋਇਆ ਹੈ। ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਖਾਲਸਾਈ ਰਿਵਾਇਤਾਂ ਅਨੁਸਾਰ ਘੱਲੂਘਾਰੇ ਨੂੰ ਮਨਾਉਂਦੀਆਂ ਹਨ। ਜਿਸਦੇ ਚੱਲਦਿਆਂ ਜੂਨ 84 ਦੇ ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ, ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਵਾਲੇ, ਜਨਰਲ ਸ਼ਬੇਗ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਅਤੇ ਸਮੂਹ ਸ਼ਹੀਦਾਂ ਦੀ ਮਿੱਠੀ ਯਾਦ’ਚ ਸ੍ਰੀ ਅੰਖਡ ਪਾਠ ਸਾਹਿਬ ਦੀ ਅੰਰਭਤਾ 31 ਮਈ ਨੂੰ ਗੁ.ਬਾਬਾ ਅਟੱਲ ਰਾਏ ਸਾਹਿਬ ਅੰਮ੍ਰਿਤਸਰ ਵਿੱਖੇ ਸਵੇਰੇ 9 ਵਜੇ ਹੋਵੇਗੀ ਅਤੇ ਭੋਗ 2 ਜੂਨ ਐਤਵਾਰ ਸਵੇਰੇ 7 ਵਜੇ ਪਾਏ ਜਾਣਗੇ। ਕੀਰਤਨ ਉਪਰੰਤ ਸੰਗਤਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿੱਖੇ ਨਤਮਸਤਕ ਹੋਣਗੀਆਂ।

ਜ਼ਿਕਰਯੋਗ ਹੈ ਕਿ 1 ਜੂਨ 84 ਨੂੰ ਬਿਨਾ ਕਿਸੇ ਭੜਕਾਹਟ ਦੇ ਨੀਮ ਫ਼ੌਜੀ ਬਲਾਂ ਵਲੋ ਯੋਜਨਾਬੱਧ ਹੋ ਕੇ ਗੁ, ਬਾਬਾ ਅਟੱਲ ਰਾਏ ਸਾਹਿਬ ਅਤੇ ਸ਼੍ਰੀ ਦਰਬਾਰ ਸਾਹਿਬ ਤੇ ਭਾਰੀ ਗੋਲੀ ਬਾਰੀ ਕੀਤੀ ਗਈ ਸੀ। ਗੁਰੂ ਘਰ ਦੀ ਪਵਿੱਤਰਤਾ ਨੂੰ ਸਨਮੁਖ ਰੱਖਦਿਆਂ ਹੋਇਆ ਜਥੇਦਾਰ ਸੁਖਦੇਵ ਸਿੰਘ ਬੱਬਰ ਦੀ ਅਗਵਾਈ ‘ਚ ਸਰਕਾਰੀ ਗੋਲੀਆਂ ਦਾ ਜਵਾਬ ਦਿੰਦਿਆਂ ਭਾਈ ਮਹਿੰਗਾ ਸਿੰਘ ਬੱਬਰ ਗੁ ਬਾਬਾ ਅਟੱਲ ਰਾਏ ਸਾਹਿਬ ਦੇ ਮੋਰਚੇ ਵਿੱਖੇ ਸ਼ਹੀਦ ਹੋ ਗਏ ਸਨ ਅਤੇ ਉਨ੍ਹਾਂ ਨੂੰ ਘੱਲੂਘਾਰੇ ਦੇ ਪਹਿਲੇ ਸ਼ਹੀਦ ਹੋਣ ਦਾ ਮਾਣ ਹਾਸਲ ਹੋਇਆ। ਪ੍ਰੋ. ਬਲਜਿੰਦਰ ਸਿੰਘ ਨੇ ਦੱਸਿਆ ਕਿ 1 ਜੂਨ ਨੂੰ ਪੰਜਾਬ ਵਿੱਚ ਵੋਟਾਂ ਪੈਣੀਆਂ ਹਨ ਇਸ ਲਈ ਸ਼ਹੀਦੀ ਸਮਾਗਮ ਸ਼ਹੀਦਾਂ ਦੇ ਪਰਿਵਾਰ ਅਤੇ ਸੰਗਤਾਂ ਨਾਲ ਸਲਾਹ ਕਰਕੇ 2 ਜੂਨ ਨੂੰ ਵੱਖ ਵੱਖ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।

ਹਵਾਰਾ ਕਮੇਟੀ ਦੇ ਪ੍ਰੋਫੈਸਰ ਬਲਜਿੰਦਰ ਸਿੰਘ, ਭਾਈ ਸਤਨਾਮ ਸਿੰਘ ਖੰਡਾ ਪੰਜ ਪਿਆਰੇ, ਮਹਾਂਬੀਰ ਸਿੰਘ ਸੁਲਤਾਨਵਿੰਡ, ਡਾ ਸੁਖਦੇਵ ਸਿੰਘ ਬਾਬਾ, ਰਘਬੀਰ ਸਿੰਘ ਭੁੱਚਰ, ਸਤਜੋਤ ਸਿੰਘ ਮੁਧਲ, ਰਾਜ ਸਿੰਘ ਅਤੇ ਨਰਿੰਦਰ ਸਿੰਘ ਗਿੱਲ ਨੇ ਸਮੂਹ ਪੰਥਕ ਜਥੇਬੰਦੀਆਂ ਅਤੇ ਨਾਨਕ ਨਾਮ ਲੇਵਾ ਸੰਗਤਾ ਨੂੰ ਬੇਨਤੀ ਕੀਤੀ ਕਿ ਸ਼ਹੀਦਾਂ ਨਮਿਤ 2 ਜੂਨ ਦੇ ਪ੍ਰੋਗਰਾਮ ਵਿੱਚ ਸਾਥੀਆਂ ਸਮੇਤ ਹਾਜ਼ਰੀਆਂ ਭਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...