November 11, 2026, 12:01 am
----------- Advertisement -----------
HomeNewsBreaking Newsਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਮਕਾਨ ਉਸਾਰੀ ਦੀਆਂ ਗ੍ਰਾਂਟਾਂ ਗਬਨ ਕਰਨ...

ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਮਕਾਨ ਉਸਾਰੀ ਦੀਆਂ ਗ੍ਰਾਂਟਾਂ ਗਬਨ ਕਰਨ ਦੇ ਮਾਮਲੇ ‘ਚ ਇੱਕ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼.ਤਾਰ

Published on

----------- Advertisement -----------

ਚੰਡੀਗੜ੍ਹ, 14 ਮਾਰਚ: (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2011-2012 ਵਿੱਚ ਗ੍ਰਾਮ ਪੰਚਾਇਤ ਖਾਨਗਾਹ ਜ਼ਿਲ੍ਹਾ ਕਪੂਰਥਲਾ ਨੂੰ ਮਿਲੀ ਕੁੱਲ 4,95,000 ਰੁਪਏ ਦੀ ਕੇਂਦਰੀ ਗ੍ਰਾਂਟ ਵਿੱਚੋਂ 45,000 ਰੁਪਏ ਦੀ ਗ੍ਰਾਂਟ ਦਾ ਗਬਨ ਕਰਨ ਦੇ ਦੋਸ਼ ਹੇਠ ਇੱਕ ਹੋਰ ਮੁਲਜ਼ਮ ਗੁਰਦੇਵ ਸਿੰਘ ਵਾਸੀ ਪਿੰਡ ਖਾਨਗਾਹ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਫੰਡ ਉਕਤ ਪੰਚਾਇਤ ਨੂੰ ਇੰਦਰਾ ਆਵਾਸ ਯੋਜਨਾ ਤਹਿਤ ਗਰੀਬਾਂ ਅਤੇ ਬੇਘਰਿਆਂ ਲਈ ਪੱਕਾ ਮਕਾਨ ਬਣਾਉਣ ਲਈ ਮਿਲੇ ਸਨ। ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਪਿਛਲੇ ਸੱਤ ਸਾਲਾਂ ਤੋਂ ਫ਼ਰਾਰ ਸੀ।
ਦੱਸਣਯੋਗ ਹੈ ਕਿ ਕਰੀਬ 7 ਸਾਲ ਪਹਿਲਾਂ ਦਰਜ ਹੋਏ ਇਸ ਕੇਸ ਵਿੱਚ ਸ਼ਾਮਲ ਕੁੱਲ 132 ਮੁਲਜ਼ਮਾਂ ਵਿੱਚੋਂ ਹੁਣ ਤੱਕ 119 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ 11 ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਬਾਕੀ ਦੋ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਲ 2011-2012 ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ (ਬੀ.ਪੀ.ਐਲ.) ਲਈ ਪਿੰਡ ਖਾਨਗਾਹ ਦੀ ਪੰਚਾਇਤ ਨੂੰ ਪ੍ਰਾਪਤ ਹੋਈ ਕੁੱਲ 4,95,000 ਰੁਪਏ ਦੀ ਕੇਂਦਰੀ ਗ੍ਰਾਂਟ ਵਿੱਚੋਂ ਤਤਕਾਲੀ ਏ.ਡੀ.ਸੀ. ਵਿਕਾਸ-ਕਮ-ਮੁੱਖ ਕਾਰਜਕਾਰੀ ਅਧਿਕਾਰੀ, ਜ਼ਿਲ੍ਹਾ ਪ੍ਰੀਸ਼ਦ, ਕਪੂਰਥਲਾ ਸਤੀਸ਼ ਚੰਦਰ ਵਸ਼ਿਸ਼ਟ ਨੇ ਪਿੰਡ ਮਹਿਮਦਵਾਲ ਦੇ ਸਰਪੰਚ ਆਸਾ ਸਿੰਘ ਅਤੇ ਉਸ ਸਮੇਂ ਦੇ ਪੰਚਾਇਤ ਸਕੱਤਰ ਕੁਲਵੰਤ ਸਿੰਘ ਨਾਲ ਮਿਲੀਭੁਗਤ ਕਰਕੇ ਅਯੋਗ ਲਾਭਪਾਤਰੀਆਂ ਦੇ ਨਾਂ ’ਤੇ ਚੈੱਕ ਜਾਰੀ ਕਰਕੇ ਗ੍ਰਾਂਟਾਂ ਦਾ ਗਬਨ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਸਿਫ਼ਾਰਸ਼ ’ਤੇ ਵੱਖ-ਵੱਖ ਅਧਿਕਾਰੀਆਂ ਵਾਲੀ ਪੰਜ ਮੈਂਬਰੀ ਕਮੇਟੀ ਨੇ ਉਕਤ ਗ੍ਰਾਂਟਾਂ ਦੀ ਵਰਤੋਂ ਸਬੰਧੀ ਪੜਤਾਲ ਕੀਤੀ ਸੀ, ਜਿਸ ਦੌਰਾਨ ਇਹ ਪਾਇਆ ਗਿਆ ਕਿ ਸਾਲ 2011-12 ਦੌਰਾਨ ਕਪੂਰਥਲਾ ਜ਼ਿਲ੍ਹੇ ਦੇ 31 ਪਿੰਡਾਂ ਨਾਲ ਸਬੰਧਤ 411 ਅਯੋਗ ਲਾਭਪਾਤਰੀਆਂ ਨੂੰ 1,80,00,000 ਰੁਪਏ ਦੀ ਗਲਤ ਅਦਾਇਗੀ ਕੀਤੀ ਗਈ।
ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ 132 ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਤਹਿਤ ਮੁਕੱਦਮਾ ਨੰਬਰ 01 ਮਿਤੀ 03-02-17 ਨੂੰ ਕੇਸ ਦਰਜ ਕੀਤਾ ਸੀ।
ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਗੁਰਦੇਵ ਸਿੰਘ ਨੇ ਅਯੋਗ ਲਾਭਪਾਤਰੀ ਹੁੰਦਿਆਂ ਪਿੰਡ ਖਾਨਗਾਹ ਦੀ ਸਰਪੰਚ ਕੁਲਵਿੰਦਰ ਕੌਰ ਅਤੇ ਪੰਚਾਇਤ ਸਕੱਤਰ ਕੁਲਵੰਤ ਸਿੰਘ ਨਾਲ ਮਿਲੀਭੁਗਤ ਕਰਕੇ 25,000-25,000 ਰੁਪਏ ਦੇ ਦੋ ਚੈੱਕਾਂ ਜ਼ਰੀਏ ਕ੍ਰਮਵਾਰ ਮਿਤੀ 07-03-2012 ਅਤੇ 12-03-2012 ਨੂੰ 45,000 ਰੁਪਏ ਦੀ ਕੇਂਦਰੀ ਗ੍ਰਾਂਟ ਹੜੱਪ ਲਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...