September 25, 2023, 6:30 am
----------- Advertisement -----------
HomeNewsLatest Newsਫ਼ਰਜ਼ੀ ਪੁਲਿਸ ਮੁਕਾਬਲੇ ਦੌਰਾਨ ਨੌਜਵਾਨਾਂ ਦੇ ਕਤਲ ਮਾਮਲੇ ਚ, ਤਿੰਨ ਸਾਬਕਾ ਪੁਲਿਸ...

ਫ਼ਰਜ਼ੀ ਪੁਲਿਸ ਮੁਕਾਬਲੇ ਦੌਰਾਨ ਨੌਜਵਾਨਾਂ ਦੇ ਕਤਲ ਮਾਮਲੇ ਚ, ਤਿੰਨ ਸਾਬਕਾ ਪੁਲਿਸ ਅਧਿਕਾਰੀ ਦੋਸ਼ੀ ਕਰਾਰ

Published on

----------- Advertisement -----------

14 ਸਤੰਬਰ (ਬਲਜੀਤ ਮਰਵਾਹਾ) – CBI ਕੋਰਟ ਵਲੋਂ 31 ਸਾਲਾ ਬਾਅਦ 1992 ਦਾ ਇਕ ਹੋਰ ਪੁਲਿਸ ਮੁਕਾਬਲਾ ਝੂਠਾ ਕਰਾਰ ਦਿੱਤਾ ਗਿਆ ਹੈ, ਤਿੰਨ ਥਾਣੇਦਾਰਾਂ ਨੂੰ ਸਾਜ਼ਿਸ਼ ਰਚਣ, ਕਤਲ ਕਰਨ, ਰਿਕਾਰਡ ਬਣਾਉਣ ਦਾ ਦੋਸ਼ੀ ਠਹਿਰਾਇਆ ਹੈ। ਸਾਬਕਾ ਇੰਸਪੈਕਟਰ ਧਰਮ ਸਿੰਘ,ASI ਸੁਰਿੰਦਰ ਸਿੰਘ ਤੇ DSP ਗੁਰਦੇਵ ਸਿੰਘ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਪਰੋਕਤ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇ ਨਾਲ ਨਾਲ ਦੋ ਦੋ ਲੱਖ ਰੁਪਏ ਜੁਰਮਾਨਾ ਕੀਤਾ ਗਿਆ। ਭੁਪਿੰਦਰ ਸਿੰਘ ਪਹਿਲਾਂ ਹੀ ਭਗੌੜਾ ਹੈ ਤੇ ਬਾਕੀ ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ। CBI Court ਨੇ 1992 ਨਾਲ ਸਬੰਧਤ ਝੂਠੇ ਮੁਕਾਬਲੇ ਦੇ ਕੇਸ ਦਾ ਫੈਸਲਾ ਕੀਤਾ ਜਿਸ ਵਿਚ ਤਿੰਨ ਨੌਜਵਾਨਾਂ ਹਰਜੀਤ ਸਿੰਘ, ਲਖਵਿੰਦਰ ਸਿੰਘ ਅਤੇ ਜਸਪਿੰਦਰ ਸਿੰਘ ਨੂੰ ਮਾਰਿਆ ਦਿਖਾਇਆ ਗਿਆ ਸੀ। ਇਸ ਮਾਮਲੇ ‘ਚ ਮ੍ਰਿਤਕ ਹਰਜੀਤ ਸਿੰਘ ਦੇ ਪਿਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕਰ ਕੇ ਦੋਸ਼ ਲਾਇਆ ਹੈ ਕਿ ਪਿੰਡ ਬੁੱਟਰ ਮਹਿਤਾ ਨੇੜੇ ਦੇ ਹਰਜੀਤ ਸਿੰਘ ਨੂੰ 29.4.1992 ਨੂੰ ਠੱਠੀਆਂ ਬੱਸ ਸਟੈਂਡ ਤੋਂ ਪੁਲਿਸ ਨੇ ਚੁੱਕ ਕੇ ਨਾਜਾਇਜ ਹਿਰਾਸਤ ਵਿਚ ਰੱਖ ਕੇ ਦੋ ਹੋਰਨਾਂ ਨੌਜਵਾਨਾਂ ਜਸਪਿੰਦਰ ਸਿੰਘ ਜੱਸਾ ਵਾਸੀ ਸ਼ਹਿਜ਼ਾਦਾ ਅਤੇ ਲਖਵਿੰਦਰ ਸਿੰਘ ਲਖਾ ਵਾਸੀ ਚਕ ਕਮਾਲ ਖਾਂ ਨਾਲ ਝੂਠੇ ਮੁਕਾਬਲੇ ਵਿਚ ਮਾਰ ਦਿੱਤਾ ਸੀ।ਇਸ ਕੇਸ ਵਿਚ ਪਹਿਲਾ ਵਾਰੰਟ ਅਫ਼ਸਰ ਨਿਯੁਕਤ ਹੋਇਆ ਤੇ ਫਿਰ ਸੈਸ਼ਨ ਜੱਜ ਚੰਡੀਗੜ੍ਹ ਤੋਂ ਇਨਕੁਆਇਰੀ ਕਾਰਵਾਈ ਸੀ ਤੇ ਫਿਰ ਸਾਲ 1997 ਵਿਚ ਸੀਬੀਆਈ ਨੂੰ ਕੇਸ ਦੇ ਦਿੱਤਾ ਸੀ ਅਤੇ ਸੀਬੀਆਈ ਨੇ 2000 ਵਿਚ 9 ਪੁਲਿਸ ਅਫ਼ਸਰਾਂ ਖਿਲਾਫ ਚਾਰਜਸ਼ੀਟ ਅਦਾਲਤ ਵਿੱਚ ਦਾਖਲ ਕੀਤੀ ਸੀ। ਪਰ ਇਹ ਕੇਸ ਕਈ ਸਾਲ ਸਟੇਅ ਤੇ ਰਿਹਾ ਅਤੇ 31 ਸਾਲਾ ਬਾਅਦ ਫੈਸਲਾ ਹੋਇਆ ।ਇਸ ਕੇਸ ਵਿਚ ਬਾਕੀ ਦੋਸ਼ੀਆ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ। ਇਸਦਾ ਇਕ ਪੱਖ ਇਹ ਵੀ ਹੈ ਕਿ ਇਸ ਕੇਸ ਵਿਚ 58 ਗਵਾਹਾਂ ਵਿੱਚੋ 27 ਗਵਾਹਾਂ ਦੀ ਵੀ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 24 ਸਤੰਬਰ (ਬਲਜੀਤ ਮਰਵਾਹਾ):ਪੰਜਾਬ ਸਰਕਾਰ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ...

ਭਾਰ ਘਟਾਉਣ ਦੇ ਨਾਲ- ਨਾਲ ਨੀਂਦ ’ਚ ਵੀ ਗੁਣਕਾਰੀ ਹੈ ਇਹ ਭਾਰਤੀ ਮਸਾਲਾ

ਭਾਰਤੀ ਰਸੋਈ ’ਚ ਪਾਇਆ ਜਾਣ ਵਾਲਾ ਜੀਰਾ ਕਈ ਗੁਣਾਂ ਨਾਲ ਭਰਪੂਰ ਹੁੰਦਾ ਹੈ। ਜੀਰੇ...

ਕਾਨੂੰਨੀ ਪੇਸ਼ੇ ਵਿੱਚ ਭਾਸ਼ਾ ਸਰਲ ਹੋਣੀ ਚਾਹੀਦੀ ਹੈ –  ਜਸਟਿਸ ਸੰਜੀਵ ਖੰਨਾ

 ਸੁਪਰੀਮ ਕੋਰਟ ਨੇ ਕਾਨੂੰਨੀ ਪੇਸ਼ੇ ਵਿੱਚ ਸਰਲ ਭਾਸ਼ਾ ਹੋਣ ਦੀ ਗੱਲ ਕੀਤੀ ਹੈ, ਤਾਂ...

ਪੁਲਿਸ ਨੇ ਲੁਟੇ.ਰਾ ਗਿਰੋ.ਹ ਨੂੰ ਕੀਤਾ ਕਾਬੂ,  2 ਪਿਸ.ਤੌਲ, ਤੇਜ਼.ਧਾਰ ਹਥਿ.ਆਰ ਬਰਾਮਦ

ਤਰਨਤਾਰਨ ਵਿੱਚ ਪੰਜਾਬ ਪੁਲਿਸ ਦੇ ਇੱਕ ASI ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ 4...

ਭਾਜਪਾ ਆਗੂ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌ.ਤ

ਮਕਸੂਦਾਂ ਵਿੱਚ ਰਹਿਣ ਵਾਲੇ ਇੱਕ ਭਾਜਪਾ ਆਗੂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ।...

NIA ਨੇ SFJ ਦੇ 19 ਸਮਰਥਕਾਂ ਦੀ ਸੂਚੀ ਕੀਤੀ ਤਿਆਰ, ਇਹਨਾਂ ਦੀ ਜ਼ਮੀਨ ਕੀਤੀ ਜਾਵੇਗੀ ਜ਼ਬਤ

ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀਆਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਚ...

ਬੀਐਸਐਫ ਦੇ ਜਵਾਨਾ ਅਤੇ ਪੁਲਿਸ ਨੇ 12 ਪੈਕੇਟ ਹੈਰੋਈਨ 19 ਲੱਖ 30 ਹਜ਼ਾਰ ਰੁਪਏ ਕੀਤੇ ਜ਼ਬਤ

ਕਲ ਦੇਰ ਰਾਤ ਬੀਐੱਸਐੱਫ ਦੀ ਆਦੀਆ ਪੋਸਟ ਤੇ ਡਰੋਨ ਦੀ ਗਤੀਵਿਧੀ ਵੇਖੇ ਜਾਣ ਤੋਂ...

ਜਾਣੋ,ਭਾਰਤ ਅਤੇ ਕੈਨੇਡਾ ਵਿਚੋਂ ਕਿਸੇ ਇੱਕ ਨੂੰ ਚੁਣਨ ‘ਤੇ ਕੀ ਬੋਲੇ ਪੈਂਟਾਗਨ ਦੇ ਸਾਬਕਾ ਅਧਿਕਾਰੀ

ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ਭਾਰਤ ਨਾਲੋਂ ਕੈਨੇਡਾ ਲਈ ਵੱਡਾ ਖ਼ਤਰਾ ਦੱਸਦੇ ਹੋਏ ਪੈਂਟਾਗਨ...

ਕੈਨੇਡਾ ਵਿਚਲੇ ਗੁਰਦੁਆਰੇ ਵਿੱਚੋਂ ਭੜਕਾਊ ਪੋਸਟਰ ਹਟਾਉਣ ਦੇ ਆਦੇਸ਼

ਹਰਦੀਪ ਨਿੱਝਰ ਦੀ ਮੌਤ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਲੇ ਸਬੰਧ ਠੀਕ ਨਹੀਂ ਹਨ। ...