August 4, 2026, 9:04 pm
----------- Advertisement -----------
HomeNewsਲੁੱਟ ਮਾਮਲੇ ’ਚ ਪੁਲਿਸ ਨੇ ਕੀਤਾ ਦੋਸ਼ੀ ਦਾ ਪਰਦਾਫਾਸ਼, ਰਿਸ਼ਤੇਦਾਰ ਹੀ ਨਿਕਲਿਆ...

ਲੁੱਟ ਮਾਮਲੇ ’ਚ ਪੁਲਿਸ ਨੇ ਕੀਤਾ ਦੋਸ਼ੀ ਦਾ ਪਰਦਾਫਾਸ਼, ਰਿਸ਼ਤੇਦਾਰ ਹੀ ਨਿਕਲਿਆ ਦੋਸ਼ੀ

Published on

----------- Advertisement -----------

ਫ਼ਿਰੋਜ਼ਪੁਰ ਦੇ ਫ਼ਾਜ਼ਿਲਕਾ ਦੀ ਰਹਿਣ ਵਾਲੀ ਇੱਕ ਔਰਤ ਦੀ ਲੁੱਟ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਤਿੰਨ ਦਿਨ ਪਹਿਲਾਂ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਮੋਹਣ ਦੇ ਉਤਾੜ ਤੋਂ 29 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਲੁੱਟ ਦਾ ਦੋਸ਼ੀ ਔਰਤ ਦਾ ਰਿਸ਼ਤੇਦਾਰ ਨਿਕਲਿਆ ਹੈ। ਜਿਸ ਨੇ ਆਪਣੇ ਦੋ ਦੋਸਤਾਂ ਨਾਲ ਮਿਲ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਫੜੇ ਗਏ ਮੁਲਜ਼ਮ ਦਾ ਨਾਂ ਜੋਗਿੰਦਰ ਸਿੰਘ ਹੈ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਲੁੱਟੀ ਗਈ ਰਕਮ ਵਿੱਚੋਂ 1 ਲੱਖ ਰੁਪਏ ਬਰਾਮਦ ਕਰ ਲਏ ਹਨ।

 ਪੀੜਤ ਦਵਿੰਦਰਪਾਲ ਸਿੰਘ ਵਾਸੀ ਫਾਜ਼ਲਿਕਾ ਦੀ ਪਤਨੀ ਸੁਨੀਤਾ ਰਾਣੀ ਨੇ 18 ਅਕਤੂਬਰ ਨੂੰ ਆਪਣਾ ਮਕਾਨ 34 ਲੱਖ ਰੁਪਏ ਵਿੱਚ ਵੇਚ ਦਿੱਤਾ ਸੀ। 29 ਲੱਖ ਰੁਪਏ ਦੀ ਰਾਸ਼ੀ ਉਸ ਦੇ ਮਾਮੇ ਭਗਵਾਨ ਸਿੰਘ ਵਾਸੀ ਦੇ ਘਰ ਰੱਖੀ ਹੋਈ ਸੀ। ਅਗਲੀ ਸਵੇਰ ਜਦੋਂ ਸੁਨੀਤਾ ਰਾਣੀ ਆਪਣੇ ਪੁੱਤਰ ਨਾਲ ਪੈਸੇ ਲੈਣ ਆਈ। ਉਥੇ ਉਹ ਭਗਵਾਨ ਸਿੰਘ ਦੇ ਘਰ ਬੈਠ ਕੇ ਗਿਣਤੀ ਕਰ ਰਹੀ ਸੀ। ਉਦੋਂ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਲੁਟੇਰੇ ਆਏ ਅਤੇ ਬੰਦੂਕ ਦੀ ਨੋਕ ‘ਤੇ ਸਾਰੀ ਰਕਮ ਲੁੱਟ ਲਈ। 

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕੀਤੀ ਤਾਂ ਸ਼ੱਕ ਦੀ ਸੂਈ ਸੁਨੀਤਾ ਰਾਣੀ ਦੇ ਰਿਸ਼ਤੇਦਾਰਾਂ ਦੇ ਆਲੇ-ਦੁਆਲੇ ਘੁੰਮਦੀ ਨਜ਼ਰ ਆਈ ਅਤੇ ਪੁਲਿਸ ਘਰ ਦੇ ਪਰਿਵਾਰਕ ਮੈਂਬਰਾਂ ਨੂੰ ਪੁੱਛਗਿੱਛ ਲਈ ਥਾਣੇ ਲੈ ਗਈ। ਕੁਝ ਸਮੇਂ ਬਾਅਦ ਇਸ ਡਕੈਤੀ ਸਬੰਧੀ ਕੀਤੀ ਗਈ ਜਾਂਚ ਦੌਰਾਨ ਪੁਲਿਸ ਦੇ ਸ਼ੱਕ ਦੀ ਪੁਸ਼ਟੀ ਹੋਈ। ਇਸ ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਜੋਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਜਿਸ ਕਗਰਕੇ ਲੁੱਟੇ ਗਏ ਇੱਕ ਲੱਖ ਰੁਪਏ ਵੀ ਬਰਾਮਦ ਕਰ ਲਏ ਗਏ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...