September 10, 2026, 1:55 pm
----------- Advertisement -----------
HomeNewsਰਾਜਸਥਾਨ ਚੋਣਾਂ ਦੇ ਮੱਦੇਨਜ਼ਰ ਪੰਜਾਬ ਨੇ ਇਨਫੋਰਸਮੈਂਟ ਗਤੀਵਿਧੀਆਂ ਅਤੇ ਬੇਈਮਾਨ ਤੱਤਾਂ ਵਿਰੁੱਧ...

ਰਾਜਸਥਾਨ ਚੋਣਾਂ ਦੇ ਮੱਦੇਨਜ਼ਰ ਪੰਜਾਬ ਨੇ ਇਨਫੋਰਸਮੈਂਟ ਗਤੀਵਿਧੀਆਂ ਅਤੇ ਬੇਈਮਾਨ ਤੱਤਾਂ ਵਿਰੁੱਧ ਚੌਕਸੀ ਵਧਾਈ

Published on

----------- Advertisement -----------

ਚੰਡੀਗੜ੍ਹ, 16 ਅਕਤੂਬਰ (ਬਸਜੀਤ ਮਰਵਾਹਾ) – ਆਗਾਮੀ ਰਾਜਸਥਾਨ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿੱਤ ਕਮਿਸ਼ਨਰ, ਕਰ, ਪੰਜਾਬ ਸ੍ਰੀ ਵਿਕਾਸ ਪ੍ਰਤਾਪ ਨੇ ਅੱਜ ਆਬਕਾਰੀ ਕਮਿਸ਼ਨਰ, ਪੰਜਾਬ, ਸ੍ਰੀ ਵਰੁਣ ਰੂਜ਼ਮ ਅਤੇ ਆਬਕਾਰੀ ਕਮਿਸ਼ਨਰੇਟ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਇਨਫੋਰਸਮੈਂਟ ਗਤੀਵਿਧੀਆਂ ਨੂੰ ਵਧਾਉਣ ਅਤੇ ਬੇਈਮਾਨ ਤੱਤਾਂ ‘ਤੇ ਤਿੱਖੀ ਨਿਗਰਾਨੀ ਰੱਖਣ ਸਬੰਧੀ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਵਿੱਤ ਕਮਿਸ਼ਨਰ, ਕਰ ਨੇ ਕਿਹਾ ਕਿ ਆਬਕਾਰੀ ਕਮਿਸ਼ਨਰੇਟ ਰਾਜਸਥਾਨ ਰਾਜ ਵਿੱਚ ਸ਼ਾਂਤਮਈ ਅਤੇ ਨਿਰਪੱਖ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਪੂਰਾ ਸਹਿਯੋਗ ਦੇਵੇਗਾ। ਉਨ੍ਹਾਂ ਨੇ ਆਬਕਾਰੀ ਕਮਿਸ਼ਨਰ, ਪੰਜਾਬ ਨੂੰ ਸ਼ਰਾਬ ਦੀ ਤਸਕਰੀ ਵਰਗੇ ਗੰਭੀਰ ਮੁੱਦੇ ਸਬੰਧੀ ਸਾਰੇ ਲੋੜੀਂਦੇ ਕਦਮ ਜਲਦੀ ਚੁੱਕਣ ਦੇ ਨਿਰਦੇਸ਼ ਦਿੱਤੇ। ਵਿੱਤ ਕਮਿਸ਼ਨਰ, ਕਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਦੀ ਤਹਿਤ ਜਾਇੰਟ ਕਮਿਸ਼ਨਰ (ਆਬਕਾਰੀ), ਪੰਜਾਬ ਨੂੰ ਸਮੁੱਚੀ ਨਿਗਰਾਨੀ ਲਈ ਪੰਜਾਬ ਰਾਜ ਤੋਂ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ।

ਡੀਜੀਪੀ, ਪੰਜਾਬ ਪੁਲਿਸ, ਪੁਲਿਸ ਵਿਭਾਗ, ਪੰਜਾਬ ਦੇ ਤਾਲਮੇਲ ਨਾਲ ਫਾਜ਼ਿਲਕਾ, ਮੁਕਤਸਰ, ਮਾਨਸਾ, ਸੰਗਰੂਰ, ਬਠਿੰਡਾ, ਮੋਹਾਲੀ ਅਤੇ ਪਟਿਆਲਾ ਦੇ ਸਾਰੇ ਨਿਕਾਸ ਟਿਕਾਣਿਆਂ ‘ਤੇ ਸਥਾਈ ਚੈਕ ਪੋਸਟਾਂ ਤੈਨਾਤ ਕੀਤੀਆਂ ਗਈਆਂ ਹਨ। ਚੌਕਸੀ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਜੀ.ਐਸ.ਟੀ ਮੋਬਾਈਲ ਵਿੰਗ/ਸਿਪੂ (ਐਸ.ਆਈ.ਪੀ.ਯੂ) ਦੇ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਵੀ ਚੌਕਸੀ ਈ ਸ਼ਾਮਲ ਕੀਤਾ ਗਿਆ ਹੈ। ਸਥਾਈ ਨਾਕਿਆਂ ਅਤੇ ਮੋਬਾਈਲ ਚੈਕਿੰਗ ਲਈ ਇੰਸਪੈਕਟਰਾਂ ਦੇ 24 ਘੰਟੇ ਡਿਊਟੀ ਸਬੰਧੀ ਰੋਸਟਰ ਜਾਰੀ ਕੀਤਾ ਗਿਆ ਹੈ।

ਈ-ਅਬਕਾਰੀ ਪੋਰਟਲ ਰਾਹੀਂ ਟਰੈਕ ਅਤੇ ਟਰੇਸ ਸਟਿੱਕਰ, ਹੋਲੋਗ੍ਰਾਮ, ਕਿਊਆਰ ਕੋਡ ਅਤੇ ਪਰਮਿਟਾਂ ਅਤੇ ਪਾਸਾਂ ਨੂੰ ਲਾਜ਼ਮੀ ਬਨਾਉਣ ਬਾਰੇ ਸਾਰੇ ਨਿਯਮਾਂ ਨੂੰ ਲਾਗੂ ਕਰਨ ਅਤੇ ਉਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਰਾਜ ਭਰ ਦੀਆਂ ਸਾਰੀਆਂ ਡਿਸਟਿਲਰੀਆਂ ਅਤੇ ਬੋਟਲਿੰਗ ਪਲਾਂਟਾਂ ਦੀ ਜਾਂਚ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਾਰੀਆਂ ਸ਼ੱਕੀ ਥਾਵਾਂ, ਬੰਦ ਥਾਂਵਾਂ (ਫੈਕਟਰੀਆਂ/ਗੋਦਾਮਾਂ/ਗੁਦਾਮ), ਖੰਡਰ ਇਮਾਰਤਾਂ, ਢਾਬਿਆਂ ਅਤੇ ਐਲ-17 ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਆਬਕਾਰੀ ਦੇ ਇਨਫੋਰਸਮੈਂਟ-1 ਅਤੇ ਇਨਫੋਰਸਮੈਂਟ-2 ਦੋਵਾਂ ਵਿੰਗਾਂ ਨੂੰ ਰਾਜਸਥਾਨ ਰਾਜ ਨਾਲ ਲੱਗਦੀਆਂ ਸਰਹੱਦਾਂ ਦੇ ਨਾਲ-ਨਾਲ ਸੰਵੇਦਨਸ਼ੀਲ ਖੇਤਰਾਂ ਵਿੱਚ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇੱਥੇ ਵਰਣਨਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ 25 ਨਵੰਬਰ, 2023 ਵੋਟ ਪਾਉਣ ਦੀ ਮਿਤੀ ਅਤੇ 3 ਦਸੰਬਰ, 2023 ਵੋਟਾਂ ਦੀ ਗਿਣਤੀ ਦੀ ਮਿਤੀ ਐਲਾਨੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...